Breaking News

ਕਪੂਰਥਲਾ ਚ ਵਾਪਰੀ ਘਟਨਾ ਚ ਮਾਰੇ ਗਏ ਵਿਅਕਤੀ ਦੀ ਪਹਿਚਾਣ ਨੂੰ ਲੈ ਕੇ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਜਿੱਥੇ ਲੋਕਾਂ ਵਿੱਚ ਰੋਸ ਵੇਖਿਆ ਜਾ ਰਿਹਾ ਹੈ ਉਥੇ ਹੀ ਸ਼ਨੀਵਾਰ ਸ੍ਰੀ ਹਰਿਮੰਦਰ ਸਾਹਿਬ ਵਿੱਚ ਜਿੱਥੇ ਸ਼ਾਮ ਦੇ ਸਮੇਂ ਰਹਿਰਾਸ ਸਾਹਿਬ ਦੇ ਚਲ ਰਹੇ ਪਾਠ ਦੇ ਦੌਰਾਨ ਇਕ ਨੌਜਵਾਨ ਵੱਲੋਂ ਬੇਅਦਬੀ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਮੌਕੇ ਤੇ ਮੌਜੂਦ ਸੇਵਾਦਾਰਾਂ ਵੱਲੋਂ ਕਾਬੂ ਕਰ ਲਿਆ ਗਿਆ ਅਤੇ ਬਾਅਦ ਵਿੱਚ ਕੁੱਟਮਾਰ ਦੌਰਾਨ ਉਸ ਦੀ ਮੌਤ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਐਤਵਾਰ ਸਵੇਰੇ ਹੀ ਕਪੂਰਥਲਾ ਦੇ ਨਿਜ਼ਾਮਪੁਰ ਪਿੰਡ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਵੀ ਅਜਿਹੀ ਘਟਨਾ ਸਾਹਮਣੇ ਆਈ ਸੀ। ਜਿੱਥੇ ਉਸ ਦੋਸ਼ੀ ਨੂੰ ਵੀ ਕਾਬੂ ਕੀਤੇ ਜਾਣ ਤੋਂ ਬਾਅਦ ਕੁੱਟਮਾਰ ਤੋਂ ਪਿੱਛੋਂ ਮੌਤ ਹੋ ਜਾਣ ਦੇ ਕਾਰਨ ਪੁਲਸ ਵੱਲੋਂ ਕਪੂਰਥਲਾ ਦੇ ਸਿਵਲ ਹਸਪਤਾਲ ਦੀ ਮੌਰਚਰੀ ਵਿਖੇ ਪਹਿਚਾਣ ਵਾਸਤੇ ਰੱਖਿਆ ਗਿਆ ਹੈ।

ਉਥੇ ਵੀ ਇਹਨਾਂ ਦੋਹਾਂ ਵਿਅਕਤੀਆਂ ਦੀ ਪਹਿਚਾਣ ਨੂੰ ਲੈ ਕੇ ਇਹ ਮਸਲਾ ਅਜੇ ਤਕ ਹੱਲ ਨਹੀਂ ਹੋਇਆ। ਹੁਣ ਕਪੂਰਥਲਾ ਵਿੱਚ ਵਾਪਰੀ ਘਟਨਾ ਚ ਮਾਰੇ ਗਏ ਵਿਅਕਤੀ ਦੀ ਪਹਿਚਾਣ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਇਨ੍ਹਾਂ ਦੋਹਾਂ ਦੋਸ਼ੀਆਂ ਦੀ ਪਹਿਚਾਣ ਲਈ ਪੁਲਿਸ ਵੱਲੋਂ ਜੱਦੋਜਹਿਦ ਕੀਤੀ ਜਾ ਰਹੀ ਹੈ। ਉਥੇ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਕਪੂਰਥਲਾ ਪੁਲਸ ਵੱਲੋਂ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਬਿਹਾਰ ਦੀ ਰਹਿਣ ਵਾਲੀ ਇਕ ਔਰਤ ਵੱਲੋਂ ਦੋਸ਼ੀ ਨੂੰ ਆਪਣਾ ਭਰਾ ਦੱਸਿਆ ਗਿਆ ਹੈ।

ਜਿੱਥੇ ਉਸ ਵੱਲੋਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੂੰ ਫੋਨ ਕੀਤਾ ਗਿਆ ਸੀ। ਉਸ ਔਰਤ ਨੂੰ ਮ੍ਰਿਤਕ ਨੌਜਵਾਨ ਦੀ ਤਸਵੀਰ ਅਤੇ ਹੋਰ ਦਸਤਾਵੇਜ਼ ਭੇਜੇ ਗਏ ਤਾਂ ਉਕਤ ਔਰਤ ਵੱਲੋਂ ਉਸ ਨੌਜਵਾਨ ਨੂੰ ਆਪਣਾ ਭਰਾ ਮੰਨਣ ਤੋਂ ਇਨਕਾਰ ਕਰ ਦਿੱਤਾ ਗਿਆ। ਇਹ ਦਸਤਾਵੇਜ ਕਪੂਰਥਲਾ ਪੁਲਸ ਵੱਲੋਂ ਭੇਜੇ ਗਏ ਸਨ। ਔਰਤ ਨੇ ਦੱਸਿਆ ਹੈ ਕਿ ਉਸ ਦੇ ਭਰਾ ਦਾ ਰੰਗ ਕਾਫ਼ੀ ਗੋਰਾ ਹੈ। ਇਸ ਲਈ ਮ੍ਰਿਤਕ ਦੋਸ਼ੀ ਉਸ ਦਾ ਭਰਾ ਨਹੀਂ ਹੈ। ਦੱਸਿਆ ਗਿਆ ਹੈ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਦੀ ਸੂਚਨਾ ਦੇ ਅਧਾਰ ਤੇ ਹੀ ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਵੱਲੋਂ ਉਕਤ ਜਨਾਨੀ ਨਾਲ ਸੰਪਰਕ ਕੀਤਾ ਗਿਆ ਸੀ।

ਪਰ ਉਸਦੇ ਇਨਕਾਰ ਕੀਤੇ ਜਾਣ ਤੋਂ ਬਾਅਦ ਅਜੇ ਵੀ ਉਸ ਔਰਤ ਨਾਲ ਸੰਪਰਕ ਬਣਾਏ ਜਾਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਕਪੂਰਥਲਾ ਪੁਲਿਸ ਵੱਲੋਂ ਇਸ ਮਾਮਲੇ ਨੂੰ ਹੱਲ ਕਰਨ ਲਈ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਿੱਥੇ ਉਹਨਾਂ ਵੱਲੋਂ ਸੂਬੇ ਦੇ ਸਾਰੇ ਥਾਣੇ ਦੇ ਖੇਤਰਾਂ ਨੂੰ ਮ੍ਰਿਤਕ ਦੀਆਂ ਤਸਵੀਰਾਂ ਵੀ ਭੇਜੀਆਂ ਗਈਆਂ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …