ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਦੀ ਸਿਆਸਤ ਵਿੱਚ ਕਾਫੀ ਉਥਲ-ਪੁਥਲ ਮਚੀ ਹੋਈ ਹੈ ਅਤੇ ਉਥੇ ਹੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਜਿੱਥੇ ਇਸ ਸਮੇਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਸੰਸਥਾਵਾਂ ਦੇ ਮੁਖੀਆਂ ਨਾਲ ਮੁਲਾਕਾਤ ਵੀ ਕੀਤੀ ਜਾ ਰਹੀ ਹੈ। ਉਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਦੇ ਹਿਤਾਂ ਵਾਸਤੇ ਐਲਾਨ ਵੀ ਕੀਤਾ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਵੱਖ-ਵੱਖ ਧਾਰਮਿਕ ਸੰਸਥਾਵਾਂ ਵਿੱਚ ਜਾ ਕੇ ਜਿੱਥੇ ਨਤਮਸਤਕ ਹੋਇਆ ਗਿਆ ਤੇ ਉਥੇ ਹੀ ਉਨ੍ਹਾਂ ਸੰਸਥਾਵਾਂ ਦੇ ਮੁਖੀਆਂ ਨਾਲ ਵੀ ਗੱਲਬਾਤ ਕੀਤੀ ਗਈ ਹੈ। ਅਤੇ ਉਨ੍ਹਾਂ ਵਾਸਤੇ ਕਈ ਐਲਾਨ ਵੀ ਕੀਤੇ ਗਏ ਹਨ।
ਹੁਣ ਡੇਰਾ ਰਾਧਾ ਸੁਆਮੀ ਮੁਖੀ ਬਾਬਾ ਗੁਰਿੰਦਰ ਸਿੰਘ ਅਤੇ ਮੁਖ ਮੰਤਰੀ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੀਜੀ ਵਾਰ ਆਪਣੀ ਪਤਨੀ ਸਮੇਤ ਡੇਰਾ ਬਿਆਸ ਵਿਖੇ ਪਹੁੰਚੇ ਸਨ। ਜਿੱਥੇ ਉਨ੍ਹਾਂ ਵੱਲੋਂ ਇੱਕ ਘੰਟਾ ਲਗਾਤਾਰ ਬਿਆਸ ਮੁਖੀ ਨਾਲ ਗੱਲਬਾਤ ਕੀਤੀ ਗਈ। ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਮੁਖ ਮੰਤਰੀ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦੀ ਇਹ ਤੀਜੀ ਫੇਰੀ ਸੀ। ਉਥੇ ਹੀ ਅੱਜ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਜਿੱਥੇ ਮੋਰਿੰਡਾ ਵਿੱਖੇ ਡੇਰਾ ਬਿਆਸ ਦੇ ਸਤਿਸੰਗ ਘਰ ਵਿੱਖੇ ਸੰਗਤਾਂ ਨੂੰ ਦਰਸ਼ਨ ਦੇਣ ਲਈ ਉਚੇਚੇ ਤੌਰ ਤੇ ਪਹੁੰਚੇ ਹੋਏ ਸਨ।
ਉੱਥੇ ਹੀ ਉਨ੍ਹਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ਵਿਖੇ ਵੀ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚ ਕੀਤੀ ਗਈ ਹੈ। ਇਸ ਸਮੇਂ ਸਾਹਮਣੇ ਆਈ ਜਾਣਕਾਰੀ ਅਨੁਸਾਰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਮੁੱਖ ਮੰਤਰੀ ਦੀ ਰਿਹਾਇਸ਼ ਉੱਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੌਜੂਦ ਹਨ। ਜਿੱਥੇ ਇਸ ਸੰਸਥਾ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਵੀ ਤਾਲੁਕਾਤ ਨਹੀਂ ਹੈ ਅਤੇ ਨਾ ਹੀ ਇਸ ਸੰਸਥਾ ਵੱਲੋਂ ਸਿਆਸੀ ਪ੍ਰਚਾਰ ਕੀਤਾ ਗਿਆ ਹੈ।
ਉੱਥੇ ਹੀ ਇਨ੍ਹਾਂ ਮੁਲਾਕਾਤਾਂ ਨੂੰ ਸਿਆਸਤ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਜਿੱਥੇ ਅੱਜ ਬਾਬਾ ਗੁਰਿੰਦਰ ਸਿੰਘ ਜੀ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਗੱਲਬਾਤ ਕਰ ਰਹੇ ਹਨ ਉਥੇ ਹੀ ਉਨ੍ਹਾਂ ਦੇ ਸ਼ਰਧਾਲੂ ਡੇਰਾ ਮੁਖੀ ਦੇ ਦਰਸ਼ਨ ਕਰਨ ਵਾਸਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਖੜ੍ਹੇ ਹੋਏ ਹਨ। ਉੱਥੇ ਹੀ ਦੱਸਿਆ ਗਿਆ ਹੈ ਕਿ ਮੀਡੀਆ ਕਰਮੀਆਂ ਨੂੰ ਅੱਗੇ ਜਾਣ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …