ਆਈ ਤਾਜ਼ਾ ਵੱਡੀ ਖਬਰ
ਵਿਸ਼ਵ ਸਿਹਤ ਸੰਗਠਨ ਵੱਲੋਂ ਜਿੱਥੇ ਸਾਰੇ ਦੇਸ਼ਾਂ ਵਿੱਚ ਟੀਕਾਕਰਣ ਨੂੰ ਵਧਾ ਦਿੱਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਦੱਖਣੀ ਅਫ਼ਰੀਕਾ ਵਿੱਚ ਪਾਇਆ ਜਾਣ ਵਾਲਾ ਨਵਾਂ ਵੈਰੀਏਂਟ ਬਹੁਤ ਸਾਰੇ ਦੇਸ਼ਾਂ ਵਿੱਚ ਫੈਲ ਚੁੱਕਿਆ ਹੈ। ਜੋ ਡੈਲਟਾ ਵਾਇਰਸ ਦੇ ਮੁਕਾਬਲੇ ਤਿੰਨ ਗੁਣਾ ਵਧੇਰੇ ਤੇਜ਼ੀ ਨਾਲ ਫੈਲ ਗਿਆ ਹੈ। ਉਥੇ ਹੀ ਦਿੱਲੀ ਦੇ ਵਿਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕ੍ਰਿਸਮਸ ਅਤੇ ਨਵੇਂ ਸਾਲ ਦੇ ਹੋਣ ਵਾਲੇ ਜਸ਼ਨ ਉਪਰ ਦਿੱਲੀ ਸਰਕਾਰ ਵੱਲੋਂ ਰੋਕ ਲਗਾ ਦਿਤੀ ਗਈ ਹੈ। ਲੋਕਾਂ ਨੂੰ ਮੁੜ ਤੋਂ ਕਰੋਨਾ ਪਾਬੰਦੀਆਂ ਦੀ ਪਾਲਣਾ ਕੀਤੇ ਜਾਣ ਦੀ ਅਪੀਲ ਵੀ ਬਾਰ ਬਾਰ ਕੀਤੀ ਜਾ ਰਹੀ ਹੈ। ਕਿਉਂਕਿ ਸਕੂਲਾਂ ਵਿਚ ਵੀ ਲਗਾਤਾਰ ਬੱਚਿਆਂ ਦੇ ਕਰੋਨਾ ਤੋਂ ਪੀੜਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।
ਹੁਣ ਪੰਜਾਬ ਵਿੱਚ ਇਥੇ ਸਕੂਲ ਦੇ ਏਨੇ ਬੱਚੇ ਕਰੋਨਾ ਪੌਜੇਟਿਵ ਆਏ ਹਨ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਬਹੁਤ ਸਾਰੇ ਸਕੂਲਾਂ ਵਿਚ ਜਿਥੇ ਕਈ ਬੱਚੇ ਕਰੋਨਾ ਦੇ ਪ੍ਰਭਾਵ ਹੇਠ ਆ ਗਏ ਹਨ ਜਿਸ ਨਾਲ ਪੰਜਾਬ ਵਿੱਚ ਕਰੋਨਾ ਦੀ ਤੀਜੀ ਲਹਿਰ ਤੇ ਆਉਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਜਿੱਥੇ ਬੱਚਿਆ ਨੂੰ ਸੁਰੱਖਿਅਤ ਰੱਖਣ ਵਾਸਤੇ ਸਕੂਲ ਵਿੱਚ ਆਉਣ ਵਾਲੇ ਅਧਿਆਪਕਾਂ ਤੇ ਬਾਕੀ ਸਟਾਫ ਦਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ। ਉੱਥੇ ਹੀ ਸਕੂਲਾਂ ਵਿੱਚ ਕਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ।
ਹੁਣ ਸਾਹਮਣੇ ਆਉਣ ਵਾਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਵੱਖ ਵੱਖ ਸਕੂਲਾਂ ਦੇ 25 ਦੇ ਕਰੀਬ ਬੱਚੇ ਪਿਛਲੇ ਤਿੰਨ ਦਿਨਾਂ ਦੇ ਦੌਰਾਨ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਸਿਹਤ ਵਿਭਾਗ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਵੱਖ ਵੱਖ ਸਕੂਲਾਂ ਵਿੱਚ 50 ਦੇ ਕਰੀਬ ਬੱਚੇ ਜਲੰਧਰ ਜ਼ਿਲੇ ਦੇ ਸਕੂਲਾਂ ਵਿੱਚ ਪੋਜਟਿਵ ਪਾਏ ਗਏ ਹਨ। ਉਥੇ ਹੀ ਤਿੰਨ ਦਿਨਾਂ ਦੀ ਗਿਣਤੀ 25 ਦੱਸੀ ਗਈ ਹੈ।
ਦੋ ਵਿਦਿਆਰਥੀ ਖੁਰਲਾ ਕਿੰਗਰਾ ਦੇ ਸਰਕਾਰੀ ਸਕੂਲ ਵਿੱਚ ਸੋਮਵਾਰ ਨੂੰ ਕਰੋਨਾ ਤੋਂ ਪੀੜਤ ਪਾਏ ਗਏ ਸਨ। ਇਸ ਤਰ੍ਹਾਂ ਹੀ ਜਲੰਧਰ ਤੇ ਨਹਿਰੂ ਗਾਰਡਨ ਸਕੂਲ ਵਿੱਚ ਵੀ ਇਕ ਵਿਦਿਆਰਥੀ ਕਰੋਨਾ ਪੀੜਤ ਪਾਇਆ ਗਿਆ ਹੈ। ਜਿੱਥੇ ਇਨ੍ਹਾਂ ਸਕੂਲਾਂ ਵਿੱਚ ਬੱਚਿਆਂ ਦੇ ਕਰੋਨਾ ਤੋਂ ਪੀੜਤ ਹੋਣ ਦੀ ਪੁਸ਼ਟੀ ਕੀਤੇ ਜਾਣ ਤੋਂ ਬਾਅਦ ਸਕੂਲ ਆਉਣ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਚਿੰਤਾ ਵਧੀ ਜਾ ਰਹੀ ਹੈ। ਉੱਥੇ ਹੀ ਜ਼ਿਲੇ ਅੰਦਰ ਵੀ ਕਰੋਨਾ ਕੇਸਾਂ ਦੀ ਗਿਣਤੀ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …