ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਜਿਥੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੁਝ ਮਹੀਨੇ ਦਾ ਸਮਾਂ ਬਾਕੀ ਬਚਿਆ ਹੈ ਜਿੱਥੇ ਸਭ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਮਾਹੌਲ ਨੂੰ ਵਿਗੜਨ ਤੋਂ ਬਚਾਉਣ ਵਾਸਤੇ ਵੀ ਪੁਲਸ ਪ੍ਰਸ਼ਾਸਨ ਨੂੰ ਹਰ ਵਕਤ ਚੁਕੰਨੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਿਉਂਕਿ ਪਿਛਲੇ ਕੁਝ ਮਹੀਨਿਆਂ ਤੋਂ ਜਿੱਥੇ ਸਰਹੱਦੀ ਖੇਤਰਾਂ ਵਿਚ ਬਹੁਤ ਸਾਰੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਸ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ ਹੈ। ਉੱਥੇ ਹੀ ਬੇਅਦਬੀ ਦੀਆਂ ਘਟਨਾਵਾਂ ਕਾਰਨ ਵੀ ਕੁਝ ਲੋਕਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਪੰਜਾਬ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਸੀ। ਉੱਥੇ ਹੀ ਇਕ ਤੋਂ ਬਾਅਦ ਇਕ ਦ-ਹਿ-ਸ਼-ਤ ਪੈਦਾ ਕਰਨ ਵਾਲੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।
ਹੁਣ ਲੁਧਿਆਣੇ ਦੇ ਵਿਚ ਹੋਏ ਧਮਾਕੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸਰਕਾਰੀ ਹੁਕਮ ਜਾਰੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮਹਾਂਨਗਰ ਲੁਧਿਆਣਾ ਦੇ ਕੋਰਟ ਕੰਪਲੈਕਸ ਵਿੱਚ ਬਾਅਦ ਦੁਪਹਿਰ ਜ਼ਬਰਦਸਤ ਧਮਾਕਾ ਹੋਣ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਦੱਸਿਆ ਗਿਆ ਹੈ ਕਿ ਇਹ ਜ਼ਬਰਦਸਤ ਧਮਾਕਾ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਲ ਵਿਚ ਹੋਇਆ ਹੈ। ਜਿੱਥੇ ਇਹ ਧਮਾਕਾ ਬਾਥਰੂਮ ਵਿੱਚ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਧਮਾਕੇ ਵਾਲੀ ਜਗ੍ਹਾ ਤੋਂ ਇਕ ਲਾਸ਼ ਬੁਰੀ ਤਰ੍ਹਾਂ ਨੁਕਸਾਨੀ ਹੋਈ ਹਾਲਤ ਵਿਚ ਬਰਾਮਦ ਹੋਈ ਹੈ।
ਪਰ ਅੱਜ ਇਸ ਘਟਨਾ ਦੇ ਕਾਰਨ ਜਿੱਥੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਉਥੇ ਹੀ ਘਟਨਾ ਦੀ ਜਾਣਕਾਰੀ ਮਿਲਣ ਤੇ ਤੁਰੰਤ ਪੁਲਿਸ ਅਤੇ ਰਾਹਤ ਟੀਮਾਂ ਵੱਲੋਂ ਪਹੁੰਚ ਕੀਤੀ ਗਈ ਹੈ। ਜਿੱਥੇ ਵਾਪਰੇ ਇਸ ਹਾਦਸੇ ਕਾਰਨ ਅੱਜ ਇਸ ਜਗ੍ਹਾ ਤੇ ਦੋ ਲੋਕਾਂ ਦੀ ਮੌਤ ਹੋਣ ਦੀ ਸ਼ੰਕਾ ਜ਼ਾਹਿਰ ਕੀਤੀ ਜਾ ਰਹੀ ਹੈ ਅਤੇ 4 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਜਿੱਥੇ ਸੁਰੱਖਿਆ ਹੋਣ ਦੇ ਬਾਵਜੂਦ ਅਦਾਲਤ ਵਿੱਚ ਇਹ ਹਾਦਸਾ ਵਾਪਰਿਆ ਹੈ ਉਥੇ ਹੀ ਇਸ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਘਟਨਾ ਤੋਂ ਬਾਅਦ ਪੰਜਾਬ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਇਸ ਘਟਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …