ਆਈ ਤਾਜ਼ਾ ਵੱਡੀ ਖਬਰ
ਕਈ ਵਾਰ ਮਨੁੱਖ ਦੀ ਜ਼ਿੰਦਗੀ ਦੇ ਵਿੱਚ ਕੁਝ ਅਜਿਹੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ , ਜੋ ਹਾਦਸੇ ਕਈ ਤਰ੍ਹਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਕਰ ਕੇ ਜਾਂਦੇ ਹਨ । ਇਹ ਹਾਦਸੇ ਵੱਖ ਵੱਖ ਰੂਪ ਤੇ ਵਿੱਚ ਵਾਪਰਦੇ ਹਨ , ਕੁਝ ਹਾਦਸੇ ਮਨੁੱਖ ਨੂੰ ਸਬਕ ਸਿਖਾ ਜਾਂਦੇ ਹਨ, ਪਰ ਕੁਝ ਹਾਦਸੇ ਮਨੁੱਖ ਦਾ ਸਭ ਕੁਝ ਤਬਾਹ ਕਰ ਜਾਂਦੇ ਹਨ । ਇਹ ਹਾਦਸੇ ਵੱਖ ਵੱਖ ਰੂਪ ਵਿੱਚ ਵਾਪਰਦੇ ਹਨ ਤੇ ਵੱਖ ਵੱਖ ਰੂਪਾਂ ਵਿੱਚ ਵਾਪਰ ਕੇ ਕਈ ਤਰ੍ਹਾਂ ਦੀਆਂ ਭਿਆਨਕ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ । ਕੁਝ ਹਾਦਸੇ ਦਿਲ ਨੂੰ ਝਿੰਜੋੜ ਕੇ ਰੱਖ ਦੇਣ ਵਾਲੇ ਹੁੰਦੇ ਹਨ ਤੇ ਅਜਿਹਾ ਹੀ ਦਿਲ ਨੂੰ ਝਿੰਜੋੜ ਕੇ ਰੱਖ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਜਹਾਜ਼ ਦੇ ਕ੍ਰੈਸ਼ ਹੋਣ ਸਬੰਧੀ ਜਾਣਕਾਰੀ ਪ੍ਰਾਪਤ ਹੋ ਰਹੀ ਹੈ । ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਹਵਾਈ ਜਹਾਜ਼ ਕ੍ਰੈਸ਼ ਹੋਣ ਦੇ ਚੱਲਦੇ ਇਸ ਜਹਾਜ਼ ਦੇ ਵਿੱਚ ਮੌਜੂਦ ਸਾਰੇ ਯਾਤਰੀਆਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਸਬੰਧੀ ਖ਼ਬਰ ਵੀ ਮਿਲ ਰਹੀ ਹੈ ।
ਜਿਸ ਦੇ ਚੱਲਦੇ ਲੋਕਾਂ ਦੇ ਵਿਚ ਕਾਫੀ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਇਹ ਹਾਦਸਾ ਬੈਨੀ ਪੂਰਬੀ ਕਾਂਗੋ ਦਾ ਦੱਸਿਆ ਜਾ ਰਿਹਾ ਹੈ । ਜਿੱਥੇ ਵੀਰਵਾਰ ਨੂੰ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਿਸ ਕਾਰਨ ਉਸ ਵਿਚ ਸਵਾਰ ਪੰਜ ਵਿਅਕਤੀਆਂ ਦੀ ਮੌਤ ਦੀ ਖਬਰ ਮਿਲੀ ਹੈ । ਇਸ ਪੂਰੀ ਘਟਨਾ ਦੀ ਜਾਣਕਾਰੀ ਅਧਿਕਾਰੀਅਾਂ ਦੇ ਵੱਲੋਂ ਦਿੱਤੀ ਗਈ ਹੈ । ਜ਼ਿਕਰਯੋਗ ਹੈ ਕਿ ਇਸ ਜਹਾਜ਼ ‘ਚ ਤਿੰਨ ਯਾਤਰੀ ਅਤੇ ਦੋ ਚਾਲਕ ਦਲ ਦੇ ਮੈਂਬਰ ਸਵਾਰ ਸਨ । ਜਦੋਂ ਹੀ ਇਹ ਜਹਾਜ਼ ਹਾਦਸਾਗ੍ਰਸਤ ਹੋਇਆ ਤਾਂ ਮੌਕੇ ਤੇ ਪੰਜ ਲੋਕਾਂ ਦੀ ਮੌਤ ਹੋ ਗਈ
ਉੱਥੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਇਸ ਪੂਰੇ ਹਾਦਸੇ ਸਬੰਧੀ ਜਾਂਚ ਪਡ਼ਤਾਲ ਸ਼ੁਰੂ ਕਰ ਦਿੱਤੀ ਗਈ ਹੈ । ਉੱਥੇ ਹੀ ਇਸ ਪੂਰੀ ਘਟਨਾ ਨੂੰ ਲੈ ਕੇ ਸ਼ਾਬੁੰਦਾ ਦੇ ਪ੍ਰਸ਼ਾਸਕ ਡੀ. ਕਾਸ਼ੋਬੰਨਾਇਆ ਨੇ ਕਿਹਾ ਕਿ ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਪ੍ਰਤੀ ਸਾਡੀ ਪੂਰੀ ਹਮਦਰਦੀ ਹੈ ਤੇ ਅਸੀਂ ਇਸ ਪੂਰੇ ਮਾਮਲੇ ਸਬੰਧੀ ਬਾਰੀਕੀ ਨਾਲ ਜਾਂਚ ਪਡ਼ਤਾਲ ਸ਼ੁਰੂ ਕਰ ਦਿੱਤੀ ਹੈ । ਉੱਥੇ ਹੀ ਸੂਤਰਾਂ ਵੱਲੋਂ ਭੇਜੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮਾਲੂ ਐਵੀਏਸ਼ਨ ਦੇ ਇਸ ਜਹਾਜ਼ ਨੇ ਗੋਮਾ ਸ਼ਹਿਦ ਤੋਂ ਦੱਖਣੀ ਕਿਵੂ ਸੂਬੇ ਦੇ ਸ਼ਾਬੁੰਦਾ ਦੇ ਲਈ ਉਡਾਨ ਭਰੀ ਸੀ ।
ਇਸੇ ਦੌਰਾਨ ਇਹ ਭਿਆਨਕ ਹਾਦਸਾ ਵਾਪਰ ਗਿਆ ਤੇ ਕਈ ਕੀਮਤੀ ਜਾਨਾਂ ਇਸ ਦੇ ਵਿੱਚ ਚਲੀਆਂ ਗਈਆਂ। ਹਰ ਕਿਸੇ ਦੇ ਵੱਲੋਂ ਇਸ ਘਟਨਾ ਦੀ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਵਲੋਂ ਇਸ ਸਬੰਧੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …