ਆਈ ਤਾਜਾ ਵੱਡੀ ਖਬਰ
ਇਸ ਸਮੇਂ ਜਿੱਥੇ ਸਰਕਾਰ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਉਪਰ ਧਿਆਨ ਦਿੱਤਾ ਜਾ ਰਿਹਾ ਹੈ ਉਥੇ ਹੀ ਸੂਬੇ ਅੰਦਰ ਵਧ ਰਹੇ ਮਾਮਲਿਆਂ ਕਾਰਨ ਵੀ ਚਿੰਤਾ ਵਧੀ ਹੋਈ ਹੈ। ਪੰਜਾਬ ਵਿੱਚ ਜਿੱਥੇ ਓਮੀਕਰੋਨ ਦਾ ਮਾਮਲਾ ਵੀ ਸਾਹਮਣੇ ਆ ਚੁੱਕਾ ਹੈ। ਉੱਥੇ ਹੀ ਬਹੁਤ ਸਾਰੇ ਸੂਬਿਆਂ ਵੱਲੋਂ ਰਾਤ ਦਾ ਕਰਫਿਊ ਲਗਾਏ ਜਾਣ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ ਅਤੇ ਕਈ ਸੂਬਿਆਂ ਵਿੱਚ ਵਧੇਰੇ ਸਖ਼ਤੀ ਨਾਲ ਪਾਬੰਦੀ ਲਗਾ ਦਿੱਤੀ ਗਈ ਹੈ। ਕਈ ਸੂਬਿਆਂ ਵਿੱਚ ਨਵੇਂ ਸਾਲ ਮੌਕੇ ਤੇ ਮਨਾਏ ਜਾਣ ਵਾਲੇ ਜਸ਼ਨਾਂ ਉਪਰ ਵੀ ਸਖਤੀ ਨਾਲ ਪਾਬੰਦੀ ਲਗਾਈ ਹੈ। ਓਥੇ ਹੀ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾਏ ਜਾਣ ਦੇ ਆਦੇਸ਼ ਵੀ ਦਿੱਤੇ ਜਾ ਰਹੇ ਹਨ। ਹੁਣ ਪੰਜਾਬ ਵਿੱਚ ਇਥੇ ਮਚਿਆ ਹੜਕੰਪ ,ਜਿੱਥੇ ਕੱਲ੍ਹ 15 ਅਤੇ ਅੱਜ 12 ਵਿਦਿਆਰਥੀ ਆ ਗਏ ਕਰੋਨਾ ਪੌਜੇਟਿਵ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਦਾ ਕਹਿਰ ਜਿਥੇ ਦੇਸ਼ ਅੰਦਰ ਵਧਦਾ ਹੀ ਜਾ ਰਿਹਾ ਹੈ ਉਥੇ ਵੀ ਬਹੁਤ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਕਈ ਤਰਾਂ ਦੀ ਪਾਬੰਦੀਆਂ ਲਗਾਈਆਂ ਗਈਆਂ ਹਨ। ਹੁਣ ਪਟਿਆਲਾ ਵਿਖੇ ਵੀ ਯੂਨੀਵਰਸਿਟੀ ਵਿਚ ਕਈ ਮਾਮਲੇ ਸਾਹਮਣੇ ਆਏ ਹਨ। ਜਿੱਥੇ ਥਾਪਰ ਯੂਨੀਵਰਿਸਟੀ ਪਟਿਆਲਾ ਵਿਖੇ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਵਿਦਿਆਰਥੀਆਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਅੱਜ ਇੱਥੇ 31 ਦਸੰਬਰ ਨੂੰ ਥਾਪਰ ਯੂਨੀਵਰਿਸਟੀ ਪਟਿਆਲਾ ਵਿਖੇ 12 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਉਥੇ ਹੀ ਕੱਲ੍ਹ 30 ਦਸੰਬਰ ਨੂੰ 15 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ।
ਦੋ ਦਿਨਾਂ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਯੂਨੀਵਰਸਿਟੀ ਵਿਚ ਕੰਟੇਨਮੈਂਟ ਜੋਨ ਬਣਾਇਆ ਗਿਆ ਹੈ। ਜਿੱਥੇ ਕਰੋਨਾ ਦੀ ਚਪੇਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਇਕਾਂਤਵਾਸ ਵਿੱਚ ਰਹਿਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਇਨ੍ਹਾਂ ਵਿਦਿਆਰਥੀਆਂ ਦੇ ਸੰਪਰਕ ਵਿੱਚ ਆਉਣ ਵਾਲੇ ਬਾਕੀ ਵਿਦਿਆਰਥੀਆਂ ਤੇ ਕਰੋਨਾ ਟੈਸਟ ਵੀ ਕੀਤੇ ਜਾ ਰਹੇ ਹਨ।
ਇਸ ਲਈ ਹੀ ਸਰਕਾਰ ਵੱਲੋਂ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਣ ਵਾਸਤੇ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਵੱਧ ਤੋਂ ਵੱਧ ਟੀਕਾਕਰਣ ਕੀਤੇ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …