ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਕਰੋਨਾ ਦਾ ਕਹਿਰ ਫਿਰ ਤੋਂ ਵੱਧ ਰਿਹਾ ਹੈ, ਉੱਥੇ ਹੀ ਵਾਪਰ ਰਹੇ ਸੜਕ ਹਾਦਸਿਆ ਵਿੱਚ ਵੀ ਲਗਾਤਾਰ ਵਾਧਾ ਹੁੰਦਾ ਜਾ ਰਿਹਾ। ਇਨ੍ਹਾਂ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾ ਲਈ ਬੁਝ ਜਾਂਦੇ ਹਨ। ਜਿੱਥੇ ਮੌਸਮ ਦੀ ਤਬਦੀਲੀ ਕਾਰਨ ਵੀ ਬਹੁਤ ਸਾਰੇ ਸੜਕ ਹਾਦਸੇ ਵਾਪਰ ਰਹੇ ਹਨ ,ਪੈਣ ਵਾਲੀ ਧੁੰਦ ਦੇ ਕਾਰਨ ਵਿਜੀਬਿਲਟੀ ਵਿਚ ਕਮੀ ਆ ਜਾਂਦੀ ਹੈ। ਅਤੇ ਕੁਝ ਲੋਕਾਂ ਦੀ ਅਣਗਹਿਲੀ ਕਾਰਨ ਵੀ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਜਿੱਥੇ ਇਸ ਸਾਲ ਦੀ ਸ਼ੁਰੁਆਤ ਵਿਚ ਲੋਕਾਂ ਵੱਲੋਂ ਸ਼ਾਂਤੀ ਲਈ ਅਰਦਾਸ ਕੀਤੀ ਗਈ। ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਵਾਪਰਨ ਵਾਲੇ ਅਜਿਹੇ ਹਾਦਸਿਆਂ ਦੇ ਕਾਰਨ ਇਨ੍ਹਾਂ ਵਿੱਚ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਨਵੇਂ ਸਾਲ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ ਹਨ।
ਹੁਣ ਪੰਜਾਬ ਵਿੱਚ ਇੱਥੇ ਦਰਦਨਾਕ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਬੁਢਲਾਡਾ ਦੇ ਨਜ਼ਦੀਕ ਪਿੰਡ ਗੁੜਦੀ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਸਿਲੰਡਰਾਂ ਦੀ ਗੱਡੀ ਅਤੇ ਸਕੂਟਰ ਸਵਾਰਾਂ ਦੀ ਹੋਈ ਭਿਆਨਕ ਟੱਕਰ ਦੇ ਵਿੱਚ ਦੋ ਮੌਤਾਂ ਹੋ ਗਈਆਂ ਹਨ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਸਿਲੰਡਰਾਂ ਨਾਲ ਭਰਿਆ ਹੋਇਆ ਕੈਂਟਰ ਬੁਢਲਾਡਾ ਸਾਈਡ ਤੋਂ ਆ ਰਿਹਾ ਸੀ ਤਾਂ ਉਸ ਸਮੇਂ ਹੀ ਪਿੰਡ ਗੁੜੱਦੀ ਤੋਂ ਬੁਢਲਾਡਾ ਵੱਲ ਨੂੰ 3 ਨੌਜਵਾਨ ਸਕੂਟਰ ਉਪਰ ਸਵਾਰ ਹੋ ਕੇ ਜਾ ਰਹੇ ਸਨ।
ਜਿੱਥੇ ਸਕੂਟਰ ਅਤੇ ਕੈਂਟਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਅਤੇ 1 ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿਥੇ ਇਹ ਨੌਜਵਾਨ ਜ਼ੇਰੇ ਇਲਾਜ ਹੈ। ਮ੍ਰਿਤਕਾਂ ਵਿੱਚ ਪਰਦੀਪ ਖਾਨ 20 ਸਾਲ, ਕ੍ਰਿਸ਼ਨ ਸਿੰਘ 21 ਸਾਲ ਅਤੇ ਜ਼ਖ਼ਮੀ ਹੋਏ ਨੌਜਵਾਨ ਕੁਲਵਿੰਦਰ ਸਿੰਘ ਦਾ ਇਲਾਜ ਚੱਲ ਰਿਹਾ ਹੈ। ਮੌਕੇ ਤੇ ਮੌਜੂਦ ਲੋਕਾਂ ਨੂੰ ਦੱਸਿਆ ਗਿਆ ਹੈ ਕਿ ਇਹ ਹਾਦਸਾ ਬਹੁਤ ਹੀ ਜ਼ਿਆਦਾ ਭਿਆਨਕ ਸੀ, ਇਸ ਹਾਦਸੇ ਨੂੰ ਦੇਖਣ ਕਾਰਨ ਹੀ ਪਿੰਡ ਗੁੜੱਦੀ ਦੇ ਰਹਿਣ ਵਾਲੇ 50 ਸਾਲਾ ਰਾਮ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਉਥੇ ਹੀ ਪੁਲੀਸ ਵੱਲੋਂ ਘਟਨਾ ਦੀ ਜਾਣਕਾਰੀ ਮਿਲਣ ਤੇ ਮੌਕੇ ਉਪਰ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕੀਤਾ ਗਿਆ ਹੈ ਅਤੇ ਕੈਂਟਰ ਚਾਲਕ ਸਿਕੰਦਰ ਸਿੰਘ ਨਿਵਾਸੀ ਫੁੱਲੂਵਾਲਾ ਡੋਗਰਾ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …