ਆਈ ਤਾਜ਼ਾ ਵੱਡੀ ਖਬਰ
ਦਿੱਲੀ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਜਿੱਥੇ ਦਿੱਲੀ ਸਰਕਾਰ ਵੱਲੋਂ ਪਹਿਲਾਂ ਹੀ ਸਖਤ ਆਦੇਸ਼ ਲਾਗੂ ਕੀਤੇ ਸਨ ਅਤੇ ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ ਉਪਰ ਮਨਾਏ ਜਾਣ ਵਾਲੇ ਜਸ਼ਨ ਉਪਰ ਵੀ ਰੋਕ ਲਗਾ ਦਿੱਤੀ ਗਈ ਸੀ। ਜਿਸ ਸਦਕਾ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਦਿੱਲੀ ਵਿਚ ਲਗਾਤਾਰ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਾਫੀ ਲੰਮੇ ਸਮੇਂ ਤੋਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਕਿਉਂਕਿ ਕਰੋਨਾ ਦੇ ਨਵੇਂ ਰੂਪ ਦੇ ਮਾਮਲਿਆਂ ਵਿਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਲੋਕਾਂ ਨੂੰ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਸੀ ਉਥੇ ਹੀ ਮਾਸਕ ਵੀ ਹਰ ਇਕ ਵਿਅਕਤੀ ਲਈ ਲਾਜ਼ਮੀ ਕੀਤਾ ਗਿਆ ਹੈ।
ਜਿੱਥੇ ਸਰਕਾਰ ਵੱਲੋਂ ਕਰੋਨਾ ਨੂੰ ਠੱਲ੍ਹ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਥੇ ਹੀ ਕਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਇਸ ਕਾਰਨ ਇਥੇ ਕਰਫਿਊ ਵਿਚ ਢਿੱਲ ਦੇਣ ਬਾਰੇ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਦਿੱਲੀ ਸਰਕਾਰ ਵੱਲੋਂ ਦਿੱਲੀ ਵਿੱਚ ਪਾਬੰਦੀ ਲਾਗੂ ਕੀਤੀਆਂ ਗਈਆਂ ਹਨ। ਉੱਥੇ ਹੀ ਹੁਣ ਦਿੱਲੀ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 9 ਜਨਵਰੀ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ ਜਾਣ ਲਈ ਕਰਫਿਊ ਵਿਚ ਛੋਟ ਦੇਣ ਦਾ ਐਲਾਨ ਕੀਤਾ ਗਿਆ ਹੈ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਉਥੇ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਜਿਥੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਮਾਜਕ ਦੂਰੀ ਬਣਾ ਕੇ ਰੱਖਣ ਅਤੇ ਮਾਸਕ ਵੀ ਲਗਾ ਕੇ ਗੁਰਦੁਆਰਾ ਸਾਹਿਬ ਜਾਣ।
ਜਿੱਥੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਾਰੇ ਪੁਲਸ ਅਧਿਕਾਰੀਆਂ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਛੋਟ ਦੇਣ ਸਬੰਧੀ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ਵਿੱਚ ਹੁਕਮ ਜਾਰੀ ਕੀਤਾ ਗਿਆ ਹੈ ਕਿ ਸਿੱਖ ਸ਼ਰਧਾਲੂ ਗੁਰਦੁਆਰਾ ਸਾਹਿਬ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਮੱਥਾ ਟੇਕਣ ਜਾ ਸਕਦੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …