ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਚੋਣਾਂ ਦੇ ਮਾਹੌਲ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਅਮਨ ਅਤੇ ਸ਼ਾਂਤੀ ਸਥਾਪਤ ਰੱਖਣ ਵਾਸਤੇ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਜਾ ਰਹੇ ਹਨ। ਪੰਜਾਬ ਵਿੱਚ ਜਿਥੇ ਪਹਿਲਾਂ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਥੇ ਹੀ ਕਈ ਧਾਰਮਿਕ ਸੰਸਥਾਵਾਂ ਵਿੱਚ ਬੇਅਦਬੀ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਜਿਨ੍ਹਾਂ ਨੂੰ ਦੇਖਦੇ ਹੋਏ ਧਾਰਮਿਕ ਸੰਸਥਾਵਾਂ ਦੇ ਵਿੱਚ ਵੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਮੁਖੀਆਂ ਨੂੰ ਵੀ ਅਜਿਹੇ ਗੈਰ ਸਮਾਜਿਕ ਅਨਸਰਾਂ ਨੂੰ ਠੱਲ੍ਹ ਪਾਉਣ ਵਾਸਤੇ ਚੌਕਸੀ ਵਰਤਣ ਦੀ ਅਪੀਲ ਕੀਤੀ ਗਈ ਹੈ। ਜਿਸ ਸਦਕਾ ਅਜਿਹੇ ਲੋਕ ਆਪਣੇ ਮਨਸੂਬਿਆਂ ਵਿਚ ਕਾਮਯਾਬ ਨਾ ਹੋ ਸਕਣ। ਇਸ ਸਭ ਦੇ ਬਾਵਜੂਦ ਵੀ ਕਿਤੇ ਨਾ ਕਿਤੇ ਅਜਿਹੀਆਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਹੀ ਜਾਂਦੀਆਂ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ।
ਹੁਣ ਗੁਰਦੁਆਰੇ ਚ ਲੰਗਰ ਖਾਣਾ ਆਏ ਬੰਦੇ ਵੱਲੋਂ ਅਜਿਹਾ ਕੰਮ ਕੀਤਾ ਗਿਆ ਹੈ ਕਿ ਗੁਰਦੁਆਰਾ ਸਾਹਿਬ ਵਿਚ ਮੌਜੂਦ ਲੋਕਾਂ ਵੱਲੋਂ ਉਸ ਨੂੰ ਮੌਕੇ ਤੇ ਦਬੋਚ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਠਿੰਡਾ ਤੋਂ ਸਾਹਮਣੇ ਆਈ ਹੈ ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਕਰਵਾਏ ਗਏ ਸਮਾਗਮਾਂ ਵਿੱਚ ਲੰਗਰ ਲਗਾਏ ਗਏ ਸਨ। ਸੰਗਤਾਂ ਵੱਲੋਂ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਜਿਥੇ ਗੁਰੂ ਘਰ ਨਤਮਸਤਕ ਹੋਇਆ ਗਿਆ । ਕੱਲ੍ਹ ਜਦੋਂ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਇਹ ਸਮਾਗਮ ਚੱਲ ਰਹੇ ਸਨ।
ਉਸ ਸਮੇਂ ਇਕ ਦੋਸ਼ੀ ਗੁਰਦੁਆਰਾ ਸਾਹਿਬ ਵਿਚ ਲੰਗਰ ਛਕਣ ਲਈ ਆਇਆ ਸੀ ਜਿਸ ਦੀ ਪਹਿਚਾਣ ਕਸ਼ਮੀਰ ਸਿੰਘ ਨਿਵਾਸੀ ਬਿਲਾਸਪੁਰ ਵਜੋਂ ਹੋਈ ਹੈ। ਜਿਸ ਦੀ ਗੁਰਦੁਆਰਾ ਸਾਹਿਬ ਵਿਚ ਮੈਨੇਜਰ ਅਜਾਇਬ ਸਿੰਘ ਅਤੇ ਕੁਝ ਹੋਰ ਲੋਕਾਂ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਈ।
ਇਸ ਬਹਿਸ ਦੌਰਾਨ ਉਸ ਦੋਸ਼ੀ ਵੱਲੋਂ ਮੈਨੇਜਰ ਦੀ ਦਾੜੀ ਨੂੰ ਹੱਥ ਪਾ ਲਿਆ ਗਿਆ ਅਤੇ ਗਾਲੀ-ਗਲੋਚ ਕੀਤਾ ਗਿਆ। ਉਸ ਵੱਲੋਂ ਕੀਤੀ ਇਸ ਬਤਮੀਜ਼ੀ ਨਾਲ ਜਿੱਥੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਥੇ ਹੀ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਉਸਨੂੰ ਦਬੋਚ ਲਿਆ ਗਿਆ ਅਤੇ ਕੁੱਟਮਾਰ ਕਰਨ ਤੋਂ ਬਾਅਦ ਪੁਲਿਸ ਦੇ ਹਵਾਲੇ ਕੀਤਾ ਗਿਆ ਹੈ ਅਤੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …