ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਜਿਥੇ ਦੇਸ਼ ਦੇ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਉਪਰ ਬਹੁਤ ਸਾਰੇ ਲੋਕਾਂ ਦੀ ਨਜ਼ਰ ਟਿਕੀ ਹੋਈ ਹੈ। ਉਥੇ ਹੀ ਇਸ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਜਿਥੇ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਹੋਣ ਵਾਲੀਆਂ ਇਨ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕੀਤੀਆਂ ਗਈਆਂ ਸਨ। ਉਥੇ ਹੀ ਸਭ ਪਾਰਟੀਆਂ ਵੱਲੋਂ ਜਿਥੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਲੋਕਾਂ ਨੂੰ ਲੁਭਾਉਣ ਲਈ ਐਲਾਨ ਵੀ ਕੀਤੇ ਜਾਂਦੇ ਰਹੇ। ਸ਼ਨੀਵਾਰ ਨੂੰ ਜਿਥੇ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਕਰ ਦਿੱਤਾ। ਉਥੇ ਹੀ ਹੋਣ ਵਾਲੀਆਂ ਵੱਖ ਵੱਖ ਸੂਬਿਆਂ ਵਿੱਚ ਇਹ ਚੋਣਾਂ ਜਾਰੀ ਕੀਤੀਆਂ ਗਈਆਂ ਤਰੀਕਾਂ ਦੇ ਅਨੁਸਾਰ ਕਰਵਾਈਆਂ ਜਾਣਗੀਆਂ। ਪੰਜਾਬ ਵਿੱਚ ਜਿੱਥੇ ਇਸ ਸਮੇਂ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ।
ਉਥੇ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ,ਤੇ ਭਾਜਪਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਗੱਠਜੋੜ ਕੀਤਾ ਗਿਆ ਹੈ। ਇਨ੍ਹਾਂ ਸਭ ਪਾਰਟੀਆਂ ਵੱਲੋਂ ਆਪਣੀ ਆਪਣੀ ਪਾਰਟੀ ਵੱਲੋਂ ਚੋਣਾਂ ਲੜੀਆਂ ਜਾ ਰਹੀਆਂ ਹਨ। ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੂੰ ਇਹ ਚੋਣ ਨਿਸ਼ਾਨ ਮਿਲਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਨਾਲੋਂ ਆਪਣਾ ਨਾਤਾ ਤੋੜ ਲਿਆ ਗਿਆ ਸੀ।
ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੀ ਇੱਕ ਵੱਖਰੀ ਪਾਰਟੀ ਦਾ ਗਠਨ ਕੀਤਾ ਗਿਆ ਸੀ ਜਿਸ ਦਾ ਨਾਮ ਉਹਨਾਂ ਵੱਲੋਂ ਪੰਜਾਬ ਲੋਕ ਕਾਂਗਰਸ ਰੱਖਿਆ ਗਿਆ ਹੈ। ਹੁਣ ਉਨ੍ਹਾਂ ਦੀ ਇਸ ਪਾਰਟੀ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਜਾਰੀ ਕਰ ਦਿੱਤਾ ਗਿਆ ਹੈ। ਸਾਹਮਣੇ ਜਾਣਕਾਰੀ ਦੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੀ ਪਾਰਟੀ ਲਈ ਚੋਣ ਕਮਿਸ਼ਨ ਖਿੱਦੋ ਖੂੰਡੀ ਦਾ ਚੋਣ ਨਿਸ਼ਾਨ ਜਾਰੀ ਕੀਤਾ ਗਿਆ ਹੈ।
ਹੁਣ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦੀ ਚੋਣ ਨਿਸ਼ਾਨ ਖਿੱਦੋ ਖੂੰਡੀ ਤੇ ਚੋਣ ਲੜੇਗੀ। ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਕਿਉਂਕਿ ਕਾਂਗਰਸ ਪਾਰਟੀ ਵਿੱਚ ਲਗਾਤਾਰ ਚੱਲਿਆ ਆ ਰਿਹਾ ਕਾਟੋ-ਕਲੇਸ਼ ਇਸ ਅਸਤੀਫੇ ਦਾ ਕਾਰਨ ਬਣਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …