ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਫਿਰ ਤੋਂ ਚਿੰਤਾ ਵਿਚ ਨਜ਼ਰ ਆ ਰਹੀ ਹੈ ਕਿਉਂਕਿ ਪਾਬੰਦੀਆਂ ਲਾਗੂ ਕਰਨ ਦੇ ਬਾਵਜੂਦ ਵੀ ਕਮੀ ਨਹੀਂ ਹੋ ਰਹੀ ਹੈ। ਕਰੋਨਾ ਦੇ ਨਵੇਂ ਰੂਪ ਨੂੰ ਦੇਖਦੇ ਹੋਏ ਜਿਥੇ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਹਨ, ਉਥੇ ਹੀ ਵੱਖ-ਵੱਖ ਸੂਬਿਆਂ ਵਿੱਚ ਕਰੋਨਾ ਦੇ ਨਵੇਂ ਰੂਪ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਕਈ ਸੂਬਿਆਂ ਵਿੱਚ ਰਾਤ ਦਾ ਕਰਫ਼ਿਊ ਵੀ ਲਾਗੂ ਕੀਤਾ ਗਿਆ ਹੈ ਅਤੇ ਹੋਰ ਵੀ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਦਿੱਲੀ ਵਿੱਚ ਜਿਥੇ ਲਗਾਤਾਰ ਕਰੋਨਾ ਦੇ ਮਾਮਲੇ ਵਧ ਰਹੇ ਹਨ। ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਨਵੇਂ ਸਾਲ ਦੇ ਜਸ਼ਨ ਤੇ ਵੀ ਰੋਕ ਲਗਾ ਦਿੱਤੀ ਸੀ। ਹੁਣ ਜਿਆਦਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਇੱਥੇ ਇਹ ਪਾਬੰਦੀਆਂ ਲੱਗੀਆਂ ਹਨ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਵਿਚ ਲਗਾਤਾਰ ਕਰੋਨਾ ਦਾ ਵਾਧਾ ਦੇਖਿਆ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਇੱਕ ਬੈਠਕ ਅੱਜ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਵੱਲੋਂ ਕੀਤੀ ਗਈ ਹੈ। ਇਸ ਬੈਠਕ ਵਿੱਚ ਜਿਥੇ ਕਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਵੀ ਵਿਚਾਰ ਚਰਚਾ ਕੀਤੀ ਗਈ ਹੈ ਜਿੱਥੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਸਨ। ਜਿਸ ਵਿਚ ਹੁਣ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਪਾਬੰਦੀਆਂ ਨੂੰ ਸਖ਼ਤ ਕੀਤੇ ਜਾਣ ਦਾ ਫੈਸਲਾ ਲਿਆ ਗਿਆ ਹੈ। ਜਿੱਥੇ ਹੁਣ ਲੋਕਾਂ ਦੇ ਇਕੱਠ ਨੂੰ ਘੱਟ ਕਰਨ ਵਾਸਤੇ ਟੇਕ ਅਵੇਅ ਦੀ ਸਹੂਲਤ ਜਾਰੀ ਰੱਖਣ ਦੀ ਇਜਾਜ਼ਤ ਦਿੱਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ।
ਉਥੇ ਹੀ ਦਿੱਲੀ ਵਿਚ ਸਾਰੇ ਰੈਸਟੋਰੈਂਟ ਅਤੇ ਬਾਰ ਬੰਦ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ। ਦਿੱਲੀ ਵਿੱਚ ਜਿੱਥੇ ਇਕ ਵਧੀਆ ਲਾਗੂ ਕੀਤੀਆਂ ਗਈਆਂ ਹਨ ਉਥੇ ਹੀ ਹਰ ਜ਼ੋਨ ਵਿੱਚ ਸਿਰਫ ਰੋਜ਼ਾਨਾ ਇੱਕ ਹਫ਼ਤਾਵਾਰੀ ਬਾਜਾਰ ਦੇ ਸੰਚਾਲਨ ਦੀ ਇਜਾਜ਼ਤ ਦਿੱਤੀ ਗਈ ਹੈ। ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਦਿੱਲੀ ਮੈਟਰੋ ਦੀ ਸਮਰੱਥਾ ਨੂੰ 50 ਫ਼ੀਸਦੀ ਕਰਨ ਦੇ ਹੱਕ ਵਿੱਚ ਨਹੀਂ ਹਨ। ਬੈਠਕ ਵਿੱਚ ਜਿੱਥੇ ਉਪ ਰਾਜਪਾਲ ਅਨਿਲ ਬੈਜਲ ਵੱਲੋਂ ਮੌਜੂਦਾ ਪਾਬੰਦੀਆ ਨੂੰ ਕਿਵੇਂ ਸਖ਼ਤੀ ਨਾਲ ਲਾਗੂ ਕੀਤਾ ਜਾਣਾ ਹੈ ਇਸ ਉਪਰ ਵਿਚਾਰ ਚਰਚਾ ਕੀਤੀ ਗਈ।
ਉਥੇ ਹੀ ਕਰੋਨਾ ਨੂੰ ਠੱਲ੍ਹ ਪਾਉਣ ਉੱਪਰ ਵੀ ਚਰਚਾ ਕੀਤੀ ਗਈ। ਉਥੇ ਹੀ 15 ਤੋਂ 18 ਸਾਲ ਦੇ ਦਰਮਿਆਨ ਉਮਰ ਵਰਗ ਦੇ ਬੱਚਿਆਂ ਦਾ ਟੀਕਾਕਰਨ ਦੀ ਗੱਲ ਆਖੀ ਗਈ ਹੈ ਅਤੇ ਸਿਹਤ ਵਿਭਾਗ ਵੱਲੋਂ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਹਸਪਤਾਲ ਵਿਚ ਕਰਮਚਾਰੀਆਂ ਦੀ ਵਿਵਸਥਾ ਕਰਨ ਵਾਸਤੇ ਵੀ ਆਖਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …