Breaking News

ਵੋਟਾਂ ਦੇ ਦਿਨਾਂ ਨੂੰ ਦੇਖਦੇ ਹੋਏ ਪੰਜਾਬ ਚ ਇਥੇ ਇਸ ਕੰਮ ਤੇ ਲਗੀ ਮੁਕੰਮਲ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਚੋਣ ਜ਼ਾਬਤਾ ਲੱਗ ਚੁੱਕਿਆ ਹੈ ਤੇ ਪੰਜਾਬ ਵਿਧਾਨ ਸਭਾ ਦੀਆਂ ਵੋਟਾਂ 14 ਫਰਵਰੀ ਨੂੰ ਪੈਣਗੀਆਂ । ਨਾਲ ਹੀ ਇਨ੍ਹਾਂ ਵੋਟਾਂ ਦੇ ਨਤੀਜੇ ਦੱਸ ਮਾਰਚ ਨੂੰ ਐਲਾਨੇ ਜਾਣਗੇ । ਉੱਥੇ ਹੀ ਇਨ੍ਹਾਂ ਚੋਣਾਂ ਦਾ ਐਲਾਨ ਹੁੰਦੇ ਸਾਰ ਹੀ ਵੱਖ ਵੱਖ ਸਿਆਸੀ ਪਾਰਟੀਆਂ ਆਪਣੇ ਵੋਟਰਾਂ ਨੂੰ ਲੁਭਾਉਣ ਦੀਆਂ ਕੋਸ਼ਿਸ਼ਾਂ ਵਿੱਚ ਲੱਗੀਅਾਂ ਹੋੲੀਅਾਂ ਹਨ । ਅਕਸਰ ਹੀ ਦੇਖਿਆ ਚਾਹੁੰਦਾ ਹੈ ਕਿ ਵੋਟਾਂ ਦੇ ਦਿਨਾਂ ਦੇ ਵਿੱਚ ਸਿਆਸੀ ਲੀਡਰਾਂ ਦੇ ਵੱਲੋਂ ਵੱਧ ਤੋਂ ਵੱਧ ਵੋਟਾਂ ਹਾਸਲ ਕਰਨ ਦੇ ਲਈ ਵੱਖੋ ਵੱਖਰੇ ਗੈਰਕਾਨੂੰਨੀ ਤਰੀਕੇ ਅਪਣਾਏ ਜਾਂਦੇ ਹਨ । ਅਜਿਹੀਆਂ ਹੀ ਗ਼ੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਦੇ ਲਈ ਹੁਣ ਪ੍ਰਸ਼ਾਸਨ ਸਖ਼ਤ ਮੋਡ ਵਿੱਚ ਨਜ਼ਰ ਆ ਰਿਹਾ ਹੈ ।

ਅਜਿਹੀਆਂ ਗਤੀਵਿਧੀਆਂ ਤੇ ਨੱਥ ਪਾਉਣ ਦੇ ਲਈ ਅੱਜ ਸੰਗਰੂਰ ਚੋਣ ਅਫ਼ਸਰ ਰਾਮਵੀਰ ਨੇ ਆਡੀਟੋਰੀਅਮ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਅੱਜ ਇਕ ਮੀਟਿੰਗ ਕੀਤੀ । ਜਿਸ ਮੀਟਿੰਗ ਵਿੱਚ ਚੋਣ ਅਫ਼ਸਰ ਨੇ ਕਿਹਾ ਕਿ ਹੁਣ ਪੰਜਾਬ ਭਰ ਦੇ ਵਿੱਚ ਚੋਣ ਜ਼ਾਬਤਾ ਲੱਗ ਚੁੱਕਿਆ ਹੈ , ਇਸ ਦੇ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਲਈ ਹਰਸੰਭਵ ਕੋਸ਼ਿਸ਼ ਕੀਤੀ ਜਾਵੇਗੀ ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਸਬੰਧੀ ਸਮੁੱਚੀ ਪ੍ਰਕਿਰਿਆ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਗ਼ੈਰਕਾਨੂੰਨੀ ਗਤੀਵਿਧੀ ਜਿਵੇਂ ਸ਼ਰਾਬ ,ਨਸ਼ਾ, ਪੈਸੇ ਦੀ ਵੰਡ ਤੇ ਮੁਕੰਮਲ ਰੂਪ ਚ ਪਾਬੰਦੀ ਹੋਵੇਗੀ, ਤਾਂ ਜੋ ਗੈਰ ਸਮਾਜਿਕ ਅਨਸਰ ਆਪਣੇ ਮਨਸੂਬਿਆਂ ਚ ਸਫਲ ਨਾ ਹੋ ਸਕਣ । ਇਸ ਦੇ ਨਾਲ ਵੋਟਰ ਬਿਨਾਂ ਕਿਸੇ ਲਾਲਚ ਤੋਂ ਆਪਣੀ ਵੋਟ ਦਾ ਮੌਲਿਕ ਅਧਿਕਾਰ ਸਹੀ ਢੰਗ ਦੇ ਨਾਲ ਵਰਤ ਸਕਣਗੇ ।

ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਢੰਗ ਨਾਲ ਸ਼ਰਾਬ ਦਾ ਭੰਡਾਰ ਕਰਨ ਤੇ ਵੀ ਪੂਰਨ ਤੌਰ ਤੇ ਪਾਬੰਦੀ ਰਹੇਗੀ । ਜਿਸ ਦੀ ਰੋਕਥਾਮ ਦੇ ਲਈ ਹੁਣ ਉਨ੍ਹਾਂ ਵੱਲੋਂ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ।ਜ਼ਿਕਰਯੋਗ ਹੈ ਕਿ ਇਹ ਸਾਰੀਆਂ ਸਖਤੀਆਂ ਪ੍ਰਸ਼ਾਸਨ ਦੇ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਇਆ ਹੋਏ ਕੀਤੀਆਂ ਗਈਆਂ ਹਨ ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …