ਆਈ ਤਾਜ਼ਾ ਵੱਡੀ ਖਬਰ
ਦੋ ਸਾਲ ਪਹਿਲਾਂ ਸ਼ੁਰੂ ਹੋਈ ਕਰੋਨਾ ਮਹਾਮਾਰੀ ਜਿਥੇ ਅਜੇ ਤੱਕ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀ ਹੈ। ਚੀਨ ਤੋਂ ਸ਼ੁਰੂ ਹੋਈ ਇਹ ਮਾਹਵਾਰੀ ਹੁਣ ਸਾਰੀ ਦੁਨੀਆਂ ਵਿੱਚ ਫੈਲ ਚੁੱਕੀ ਹੈ। ਸਾਰੇ ਦੇਸ਼ਾਂ ਵਿੱਚ ਜਿੱਥੇ ਟੀਕਾਕਰਨ ਦੇ ਨਾਲ ਇਸ ਉੱਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਉਥੋਂ ਹੀ ਬਹੁਤ ਸਾਰੇ ਦੇਸ਼ ਇਸ ਵਿਚ ਕਾਫੀ ਹੱਦ ਤੱਕ ਕਾਮਯਾਬ ਹੋ ਚੁੱਕੇ ਸਨ। ਜਿੱਥੇ ਕਰੋਨਾ ਉੱਪਰ ਕਾਬੂ ਪਾ ਲੈਣ ਤੋਂ ਬਾਅਦ ਲੋਕਾਂ ਵੱਲੋਂ ਮੁੜ ਜਿੰਦਗੀ ਨੂੰ ਲੀਹ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉਥੇ ਹੀ ਦੱਖਣੀ ਅਫਰੀਕਾ ਵਿੱਚ ਸਾਹਮਣੇ ਆਉਣ ਵਾਲੇ ਕਰੋਨਾ ਦੇ ਨਵੇਂ ਰੂਪ ਨੇ ਫਿਰ ਤੋਂ ਸਾਰੀ ਦੁਨੀਆਂ ਵਿੱਚ ਕਰੋਨਾ ਦੇ ਕੇਸਾਂ ਨੂੰ ਵਧਾ ਦਿੱਤਾ ਹੈ। ਕਰੋਨਾ ਦੇ ਇਸ ਨਵੇਂ ਰੂਪ ਦੇ ਮਾਮਲੇ ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਸਾਹਮਣੇ ਆ ਚੁੱਕੇ ਹਨ। ਉਥੇ ਹੀ ਅਮਰੀਕਾ ਅਤੇ ਕੈਨੇਡਾ ਵਧੇਰੇ ਪ੍ਰਭਾਵਿਤ ਹੋਇਆ ਹੈ ਜਿਥੇ ਲਗਾਤਾਰ ਇਨ੍ਹਾਂ ਦੇਸ਼ਾਂ ਵਿਚ ਮਾਮਲੇ ਵਧ ਰਹੇ ਹਨ ਅਤੇ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।
ਲੋਕਾਂ ਨੂੰ ਵੱਧ ਤੋਂ ਵੱਧ ਟੀਕਾ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ ਬੂਸਟਰ ਡੋਜ਼ ਦੇਣੀ ਵੀ ਸ਼ੁਰੂ ਕੀਤੀ ਗਈ ਹੈ।ਹੁਣ ਕੈਨੇਡਾ ਵਿੱਚ ਇੱਥੇ ਇਹ ਐਲਾਨ ਹੋ ਗਿਆ ਹੈ ਜਿੱਥੇ ਐਨੇ ਸੌ ਡਾਲਰ ਲੋਕਾਂ ਨੂੰ ਇਸ ਕਾਰਨ ਟੈਕਸ ਦੇਣਾ ਹੋਵੇਗਾ ਜਿਸ ਬਾਰੇ ਤਾਜ਼ਾ ਖਬਰਾਂ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਦੂਜੇ ਸਭ ਤੋ ਜਿਆਦਾ ਆਬਾਦੀ ਵਾਲਾ ਸੂਬਾ ਕਿਊਬਿਕ ਦੇ ਵਿੱਚ ਜਿੱਥੇ ਕਰੋਨਾ ਦੇ ਮਾਮਲੇ ਵਧ ਰਹੇ ਹਨ ਉਥੇ ਹੀ ਅਜੇ ਤਕ ਬਹੁਤ ਲੋਕਾਂ ਵੱਲੋਂ ਟੀਕਾਕਰਨ ਨਹੀਂ ਕਰਵਾਇਆ ਗਿਆ ਹੈ। ਲੋਕਾਂ ਦਾ ਕ੍ਰੋਨਾ ਟੀਕਾਕਰਨ ਕਰਵਾਉਣ ਲਈ ਹੁਣ ਸੂਬਾ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਗਏ ਹਨ।
ਸੂਬਾ ਸਰਕਾਰ ਵੱਲੋਂ ਹੁਣ ਉਨ੍ਹਾਂ ਲੋਕਾਂ ਨੂੰ ਜੁਰਮਾਨਾ ਲਗਾਇਆ ਜਾ ਰਿਹਾ ਹੈ ਜਿਨ੍ਹਾਂ ਨੂੰ ਹੁਣ ਟੈਕਸ ਦੇਣਾ ਹੋਵੇਗਾ ਜਿਨ੍ਹਾਂ ਵਲੋ ਕਰੋਨਾ ਦੀ ਡੋਜ਼ ਨਹੀਂ ਲਈ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਪ੍ਰੀਮੀਅਰ ਨੇ ਦੱਸਿਆ ਕਿ ਸੂਬੇ ਦੇ 10 ਫੀਸਦੀ ਨਾਗਰਿਕਾ ਵੱਲੋਂ ਅਜੇ ਤੱਕ ਪਹਿਲੀ ਡੋਜ਼ ਨਹੀਂ ਲਈ ਗਈ ਹੈ। ਇਸ ਲਈ ਸਰਕਾਰ ਵੱਲੋਂ ਹੁਣ ਅਜਿਹੇ ਲੋਕਾਂ ਨੂੰ ਟੈਕਸ ਲਾਗੂ ਕੀਤਾ ਜਾ ਰਿਹਾ ਹੈ।
ਸੂਬੇ ਵਿੱਚ ਟੀਕਾਕਰਨ ਨਾ ਕਰਵਾਉਣ ਵਾਲੇ ਲੋਕਾਂ ਨੂੰ ਹੁਣ ਸੌ ਡਾਲਰ ਤੋ ਵਧੇਰੇ ਰਾਸ਼ੀ ਟੈਕਸ ਦੇ ਤੌਰ ਉਪਰ ਸਰਕਾਰ ਨੂੰ ਦੇਣੀ ਹੋਵੇਗੀ। ਸਰਕਾਰ ਵੱਲੋਂ ਇਹ ਆਦੇਸ਼ ਲਾਗੂ ਕਰਨ ਦੇ ਨਾਲ ਕਿਊਬਿਕ ਸੂਬਾ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਥੇ ਹੁਣ ਟੀਕਾਕਰਨ ਨਾ ਕਰਵਾਉਣ ਵਾਲੇ ਲੋਕਾਂ ਨੂੰ ਟੈਕਸ ਦੇਣਾ ਹੋਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …