ਆਈ ਤਾਜ਼ਾ ਵੱਡੀ ਖਬਰ
ਇਕ ਵਾਰ ਫਿਰ ਤੋਂ ਸਾਰੇ ਦੇਸ਼ਾਂ ਵਿਚ ਵਧੇ ਹੋਏ ਕਰੋਨਾ ਦੇ ਕੇਸਾਂ ਨੇ ਲੋਕਾਂ ਵਿੱਚ ਇੱਕ ਵਾਰ ਫਿਰ ਤੋਂ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੁਨੀਆ ਵਿਚ ਜਿੱਥੇ ਟੀਕਾਕਰਨ ਦੇ ਸਦਕਾ ਇਸ ਕਰੋਨਾ ਉੱਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਦੱਖਣੀ ਅਫਰੀਕਾ ਵਿੱਚ ਪੈਦਾ ਹੋਏ ਨਵੇਂ ਰੂਪ ਨੇ ਫਿਰ ਤੋਂ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਨਵੇਂ ਰੂਪ ਦੇ ਕੇਸਾਂ ਨੇ ਜਿਥੇ ਅਮਰੀਕਾ ਅਤੇ ਕੈਨੇਡਾ ਵਿੱਚ ਮਰੀਜ਼ਾਂ ਦੀ ਗਿਣਤੀ ਨੂੰ ਵਧਾ ਦਿੱਤਾ ਹੈ ਉਥੇ ਹੀ ਇਨ੍ਹਾਂ ਦੇਸ਼ਾਂ ਵਿਚ ਬੂਸਟਰ ਡੋਜ਼ ਦੇਣੀਆ ਵੀ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਬੱਚਿਆਂ ਦਾ ਟੀਕਾਕਰਨ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਸਦਕਾ ਹਲਾਤ ਮੁੜ ਤੋਂ ਆਮ ਬਣਾਏ ਜਾ ਸਕਣ।
ਕੈਨੇਡਾ ਚ ਕਰੋਨਾ ਕਰਕੇ ਅਜਿਹੀ ਖਬਰ ਸਾਹਮਣੇ ਆਈ ਹੈ ਜਿੱਥੇ ਸਾਰੇ ਪਾਸੇ ਚਰਚਾ ਹੋ ਰਹੀ ਹੈ। ਕੈਨੇਡਾ ਦੇ ਕਿਊਬੇਕ ਵਿੱਚ ਜਿੱਥੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਈ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਹਨ। ਉਥੇ ਹੀ ਟੀਕਾਕਰਨ ਨਾ ਕਰਵਾਉਣ ਵਾਲੇ ਲੋਕਾਂ ਨੂੰ ਸਰਕਾਰ ਵੱਲੋਂ ਜੁਰਮਾਨਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਟੀਕਾਕਰਨ ਨਾ ਕਰਵਾਉਣ ਤੇ ਜੁਰਮਾਨਾ ਦੇਣਾ ਹੋਵੇਗਾ। ਹੁਣ ਇਸ ਤਰਾਂ ਦੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ ਜਿੱਥੇ ਕਰੋਨਾ ਦੇ ਕਾਰਨ ਇਕ ਪਿਤਾ ਨੂੰ ਆਪਣੇ 12 ਸਾਲਾਂ ਦੇ ਬੱਚੇ ਨੂੰ ਮਿਲਣ ਉੱਪਰ ਰੋਕ ਲਗਾ ਦਿਤੀ ਗਈ ਹੈ ਕਿਉਂਕਿ ਪਿਤਾ ਵੱਲੋਂ ਆਪਣਾ ਕਰੋਨਾ ਟੀਕਾਕਰਨ ਨਹੀਂ ਕਰਵਾਇਆ ਗਿਆ ਸੀ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮਾਂ ਨੇ ਦੱਸਿਆ ਹੈ ਕਿ ਉਹ ਆਪਣੇ ਸਾਥੀ ਅਤੇ ਦੋ ਬੱਚਿਆਂ ਦੇ ਨਾਲ ਰਹਿੰਦੀ ਹੈ। ਉੱਥੇ ਹੀ ਉਸ ਦੇ ਪਤੀ ਵੱਲੋਂ ਆਪਣੇ ਬੱਚਿਆਂ ਨੂੰ ਮਿਲਣ ਦਾ ਸਮਾਂ ਵਧਾਉਣ ਦੀ ਬੇਨਤੀ ਕੀਤੀ ਸੀ। ਜਿਸ ਦਾ ਮਾਂ ਵਲੋ ਵਿਰੋਧ ਕੀਤਾ ਗਿਆ ਸੀ।
ਮਾਂ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਬੱਚੇ ਦੇ ਪਿਤਾ ਵੱਲੋਂ ਕਰੋਨਾ ਟੀਕਾ ਨਹੀਂ ਲਗਾਇਆ ਗਿਆ, ਜਿਸ ਤੋਂ ਬਾਅਦ ਅਦਾਲਤ ਵੱਲੋਂ ਬੱਚੇ ਦੇ ਪਿਤਾ ਨੂੰ ਉਸ ਨੂੰ ਮਿਲਣ ਉੱਪਰ ਰੋਕ ਲਗਾ ਦਿੱਤੀ ਗਈ ਹੈ ਜੋ ਕਿ ਫਰਵਰੀ ਤੱਕ ਜਾਰੀ ਰਹੇਗੀ ਜਦੋਂ ਤੱਕ ਉਸ ਵੱਲੋਂ ਟੀਕਾਕਰਨ ਨਹੀਂ ਕਰਵਾਇਆ ਜਾਂਦਾ । ਕਿਉਕਿ ਕਰੋਨਾ ਕਰਕੇ ਪਿਤਾ ਦਾ ਮਿਲਣਾ ਬੱਚੇ ਦੇ ਹਿਤ ਵਿਚ ਨਹੀਂ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …