Breaking News

ਪੈ ਗਿਆ ਪੁਆੜਾ : ਮੁੱਖ ਮੰਤਰੀ ਚੰਨੀ ਦੇ ਸੱਕੇ ਭਰਾ ਨੇ ਕਰਤਾ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਦੇ ਸਿਆਸੀ ਸਮੀਕਰਨ ਬਦਲਦੇ ਨਜ਼ਰ ਆ ਰਹੇ ਹਨ। ਜਿੱਥੇ ਚੋਣ ਪਰਚਾਰ ਉਪਰ ਚੋਣ ਕਮਿਸ਼ਨ ਵੱਲੋਂ ਰੋਕ ਲਗਾਈ ਗਈ ਹੈ ਅਤੇ ਚੋਣ ਜ਼ਾਬਤਾ ਲਾਗੂ ਕੀਤਾ ਗਿਆ ਹੈ ਉਥੇ ਹੀ ਹੋਣ ਵਾਲੀਆਂ ਚੋਣਾਂ ਦਾ ਐਲਾਨ ਵੀ ਕੀਤਾ ਗਿਆ ਹੈ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਵੀ ਚੋਣ ਕਮਿਸ਼ਨ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਹਨ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ। ਉਥੇ ਹੀ ਉਨ੍ਹਾਂ ਉਮੀਦਵਾਰਾਂ ਵਿਚ ਨਿਰਾਸ਼ਾ ਦੇਖੀ ਜਾ ਰਹੀ ਹੈ ਜਿਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ ਸੀ।

ਹੁਣ ਮੁੱਖ ਮੰਤਰੀ ਚੰਨੀ ਦੇ ਸਕੇ ਭਰਾ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਕੱਲ ਜਿਥੇ ਕਾਂਗਰਸ ਹਾਈ ਕਮਾਂਡ ਵੱਲੋਂ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਉੱਥੇ ਹੀ ਬਹੁਤ ਸਾਰੇ ਉਮੀਦਵਾਰਾਂ ਨੂੰ ਟਿਕਟ ਨਾ ਮਿਲਣ ਕਾਰਨ ਉਨ੍ਹਾਂ ਵਿਚ ਨਿਰਾਸ਼ਾ ਦੇਖੀ ਜਾ ਰਹੀ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਆਗੂਆਂ ਵੱਲੋਂ ਪਾਰਟੀ ਦਾ ਸਾਥ ਛੱਡ ਕੇ ਜਾਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਭਰਾ ਡਾਕਟਰ ਮਨੋਹਰ ਸਿੰਘ ਵੱਲੋਂ ਵੀ ਬਸੀ ਪਠਾਣਾਂ ਤੋਂ ਸੀਟ ਦੀ ਦਾਅਵੇਦਾਰੀ ਕੀਤੀ ਜਾ ਰਹੀ ਸੀ।

ਜਿਸ ਕਾਰਨ ਉਨ੍ਹਾਂ ਨੇ ਆਪਣੇ ਸੀਨੀਅਰ ਮੈਡੀਕਲ ਅਫਸਰ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੂੰ ਇਸ ਗੱਲ ਦੀ ਉਮੀਦ ਸੀ ਕਿ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਬਸੀ ਪਠਾਣਾਂ ਦੀ ਸੀਟ ਤੋਂ ਉਮੀਦਵਾਰ ਐਲਾਨਿਆ ਜਾਵੇਗਾ। ਪਰ ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ ਬਸੀ ਪਠਾਣਾਂ ਦੀ ਸੀਟ ਗੁਰਪ੍ਰੀਤ ਸਿੰਘ ਜੀਪੀ ਨੂੰ ਦਿੱਤੀ ਗਈ ਹੈ। ਇਸ ਨਾਲ ਹੁਣ ਡਾਕਟਰ ਮਨੋਹਰ ਸਿੰਘ ਵਿਚ ਨਿਰਾਸ਼ਾ ਵੇਖੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਬਸੀ ਪਠਾਣਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਦਿਤਾ ਗਿਆ ਹੈ।

ਉਥੇ ਹੀ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਡਾਕਟਰ ਮਨੋਹਰ ਸਿੰਘ ਨੂੰ ਇਸ ਲਈ ਟਿਕਟ ਨਹੀਂ ਦਿਤੀ ਗਈ ਕਿਉਂਕਿ ਇਕ ਹੀ ਪਰਿਵਾਰ ਦੇ ਦੋ ਮੈਂਬਰਾਂ ਨੂੰ ਟਿਕਟ ਨਹੀਂ ਦਿੱਤੀ ਜਾ ਸਕਦੀ। ਡਾਕਟਰ ਮਨੋਹਰ ਸਿੰਘ ਦਾ ਇਸ ਇਲਾਕੇ ਵਿੱਚ ਕਾਫ਼ੀ ਲੋਕਾਂ ਵੱਲੋਂ ਮਾਣ-ਸਤਿਕਾਰ ਕੀਤਾ ਜਾ ਰਿਹਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …