ਆਈ ਤਾਜ਼ਾ ਵੱਡੀ ਖਬਰ
ਕਰੋਨਾ ਕਾਰਨ ਜਿੱਥੇ ਪਹਿਲਾਂ ਹੀ ਲੋਕਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰੋਨਾ ਕਾਰਨ ਜਿੱਥੇ ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਦੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾਉਂਦੇ ਹੋਏ ਹਵਾਈ ਆਵਾਜਾਈ ਉਪਰ ਵੀ ਰੋਕ ਲਗਾ ਦਿੱਤੀ ਗਈ ਸੀ। ਜਿਸ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ। ਕੁਝ ਖਾਸ ਸਮਝੌਤੇ ਦੇ ਤਹਿਤ ਕੁਝ ਖਾਸ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ। ਉਥੇ ਹੀ ਹਵਾਈ ਕਿਰਾਏ ਵਿਚ ਹੋਏ ਵਾਧੇ ਕਾਰਨ ਵੀ ਬਹੁਤ ਸਾਰੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜਿੱਥੇ ਪੰਜਾਹ ਫੀਸਦੀ ਸਮਰੱਥਾ ਦੇ ਨਾਲ ਹੀ ਯਾਤਰੀਆਂ ਨੂੰ ਸਫਰ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਬਹੁਤ ਸਾਰੀਆਂ ਹਵਾਈ ਕੰਪਨੀਆਂ ਇਸ ਕਰੋਨਾ ਦੇ ਕਾਰਨ ਭਾਰੀ ਨੁਕਸਾਨ ਸਹਿਣ ਕਰ ਰਹੀਆਂ ਹਨ।
ਕਿਉਂਕਿ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਕਾਰਨ ਵੀ ਕਾਫੀ ਮੁਸ਼ਕਲ ਆ ਰਹੀ ਹੈ। ਹੁਣ ਹਵਾਈ ਯਾਤਰਾ ਕਰਨ ਵਾਲਿਆਂ ਲਈ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕੰਮ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੈਟ੍ਰੋਲ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਦੇ ਕਾਰਣ ਹੁਣ ਹਵਾਈ ਸਫ਼ਰ ਮਹਿੰਗਾ ਹੋ ਸਕਦਾ ਹੈ। ਕਿਉਂਕਿ ਜੈਂਟ ਈਂਧਣ ਦੀਆਂ ਕੀਮਤਾਂ ਵਿੱਚ ਹੁਣ ਮੁੜ ਤੋਂ ਵੱਧ ਹੋ ਗਿਆ ਹੈ। ਜਿੱਥੇ ਹੁਣ ਫਿਰ ਅੰਤਰਰਾਸ਼ਟਰੀ ਪੱਧਰ ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਇਸੇ ਮਹੀਨੇ ਦੂਜੀ ਵਾਰ ਵਾਧਾ ਦਰਜ ਕੀਤਾ ਗਿਆ ਹੈ।
ਇਸ ਵਾਧੇ ਦੇ ਕਾਰਨ ਹੀ ਇਸਦਾ ਬੋਝ ਯਾਤਰੀਆਂ ਉੱਪਰ ਪਵੇਗਾ ਜਿਥੇ ਹਵਾਈ ਸਫ਼ਰ ਮਹਿੰਗਾ ਹੋ ਜਾਵੇਗਾ। ਇਸ ਸਮੇਂ ਦਿੱਲੀ ਵਿੱਚ ਜਿੱਥੇ ਪੈਟ੍ਰੋਲ 95.41 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿੱਕ ਰਿਹਾ ਹੈ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ।
ਉਥੇ ਹੀ ਈਂਧਣ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਦੇ ਕਾਰਨ ਹੀ ਵਾਹਨ ਚਾਲਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ। ਜਹਾਜ਼ ਤੇ ਈਂਧਣ ਦੀਆਂ ਕੀਮਤਾਂ ਵਿਚ ਵੀ ਜਿਥੇ 1 ਜਨਵਰੀ ਨੂੰ ਵਾਧਾ ਹੋਇਆ ਸੀ ਉਥੇ ਹੀ ਹੁਣ ਫਿਰ ਤੋਂ ਵਾਧਾ ਹੋਣ ਦੇ ਕਾਰਨ ਇਸ ਦੀ ਕੀਮਤ 76,062.40 ਰੁਪਏ ਪ੍ਰਤੀ ਕਿਲੋਲੀਟਰ ਹੋ ਗਈ ਹੈ। ਪੈਟ੍ਰੋਲੀਅਮ ਕੰਪਨੀਆਂ ਦੀ ਕੀਮਤ ਨੋਟੀਫਿਕੇਸ਼ਨ ਦੇ ਅਨੁਸਾਰ ਇੰਧਨ ਦੀਆਂ ਕੀਮਤਾਂ ਵਿੱਚ ਵਾਧੇ ਦੇ ਕਾਰਨ ATF 4.2 ਮਹਿੰਗਾ ਹੋ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …