ਆਈ ਤਾਜ਼ਾ ਵੱਡੀ ਖਬਰ
ਖੇਤੀ ਕਾਨੂੰਨਾਂ ਦੇ ਕਾਰਨ ਜਿੱਥੇ ਦੇਸ਼ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾਂਦਾ ਰਿਹਾ ਜਿਸ ਕਾਰਨ ਸਰਕਾਰ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਦੀ ਭਰੀ ਜੱਦੋ-ਜਹਿਦ ਜਿਥੇ ਕੇਂਦਰ ਸਰਕਾਰ ਨੂੰ ਇਨ੍ਹਾਂ ਖੇਤੀ ਕਨੂੰਨਾਂ ਨੂੰ ਰੱਦ ਕਰਨ ਵਾਸਤੇ ਮਜ਼ਬੂਰ ਕਰ ਦਿਤਾ ਗਿਆ। ਉਥੇ ਹੀ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ। ਬਾਅਦ ਵਿੱਚ ਵੀ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਕਈ ਫੈਸਲਿਆਂ ਦਾ ਲੋਕਾਂ ਵੱਲੋਂ ਵਿਰੋਧ ਵੀ ਕੀਤਾ ਜਾਂਦਾ ਹੈ ਅਤੇ ਕੁਝ ਫੈਸਲੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲੈ ਜਾ ਰਹੇ ਹਨ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇੰਡੀਆ ਗੇਟ ਬਾਰੇ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।
ਮੌਜੂਦਾ ਪ੍ਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਦੇਸ਼ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗਰੇਨਾਈਟ ਨਾਲ ਬਣਾਈ ਗਈ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਵਿਸ਼ਾਲ ਮੂਰਤੀ ਨੂੰ ਰਾਜਧਾਨੀ ਦਿੱਲੀ ਦੇ ਇੰਡੀਆ ਗੇਟ ਤੇ ਸਥਾਪਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਆਖਿਆ ਹੈ ਕਿ ਜਿੱਥੇ ਨੇਤਾ ਜੀ ਸੁਭਾਸ਼ ਚੰਦਰ ਦੀ ਮੂਰਤੀ ਸਥਾਪਿਤ ਕੀਤੀ ਜਾਵੇਗੀ ਉੱਥੇ ਹੀ ਇੰਡੀਆ ਗੇਟ ਉਪਰ ਜਲਣ ਵਾਲੀ ਲੋਂ ਅਮਰ ਜਵਾਨ ਜੋਤੀ ਨੂੰ ਕੇਂਦਰ ਸਰਕਾਰ ਵੱਲੋਂ ਨੈਸ਼ਨਲ ਵਾਰ ਮੈਮੋਰੀਅਲ ਦੀ ਲੋਅ ਨਾਲ ਮਿਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਉਨ੍ਹਾਂ ਵੱਲੋਂ ਇਹ ਜਾਣਕਾਰੀ ਟਵਿਟਰ ਉਪਰ ਟਵੀਟ ਕਰਕੇ ਦਿੱਤੀ ਗਈ ਹੈ ਅਤੇ ਲਿਖਿਆ ਗਿਆ ਹੈ ਕਿ ਜਦੋਂ ਹੁਣ ਪੂਰਾ ਦੇਸ਼ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜੈਯੰਤੀ ਨੂੰ ਮਨਾ ਰਿਹਾ ਹੈ, ਉੱਥੇ ਹੀ ਉਨ੍ਹਾਂ ਦੀ ਸ਼ਾਨਦਾਰ ਗਰੇਨਾਈਟ ਨਾਲ ਬਣਾਈ ਗਈ ਮੂਰਤੀ ਨੂੰ ਇੰਡੀਆ ਗੇਟ ਤੇ ਸਥਾਪਤ ਕੀਤਾ ਜਾਵੇਗਾ। ਜਿਸ ਦਾ 23 ਜਨਵਰੀ ਨੂੰ ਉਦਘਾਟਨ ਕੀਤਾ ਜਾਵੇਗਾ।
ਜਦੋਂ ਤੱਕ ਇਹ ਵਿਸ਼ਾਲ ਮੂਰਤੀ ਪੂਰੀ ਤਰਾਂ ਨਹੀਂ ਬਣ ਜਾਂਦੀ ਉਸ ਸਮੇਂ ਤੱਕ ਉਨ੍ਹਾਂ ਦਾ ਹੋਲੋਗ੍ਰਾਮ ਬੁੱਤ ਉਸ ਜਗਾਹ ਤੇ ਮੌਜੂਦ ਰਹੇਗਾ। ਕੇਂਦਰ ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਉਪਰ ਜਿਥੇ ਵਿਰੋਧੀ ਪਾਰਟੀਆਂ ਅਤੇ ਕਾਂਗਰਸ ਪਾਰਟੀ ਵੱਲੋਂ ਨਿਸ਼ਾਨਾ ਸਾਧਿਆ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …