Breaking News

ਇੰਡੀਆ ਦੇ ਇਸ ਮਸ਼ਹੂਰ ਖਿਡਾਰੀ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਜਿਥੇ ਬੀਤੇ 2 ਸਾਲਾਂ ਦੌਰਾਨ ਕਰੋਨਾ ਦੇ ਕਾਰਨ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਉਥੇ ਹੀ ਅਚਾਨਕ ਵਾਪਰਨ ਵਾਲ਼ੇ ਹਾਦਸਿਆਂ, ਬਿਮਾਰੀਆਂ ਅਤੇ ਹੋਰ ਸੜਕ ਹਾਦਸਿਆ ਦੇ ਕਾਰਨ ਵੀ ਕਈ ਸਖਸ਼ੀਅਤਾਂ ਮੌਤ ਦਾ ਸ਼ਿਕਾਰ ਹੋ ਰਹੀਆਂ ਹਨ। ਆਏ ਦਿਨ ਹੀ ਵੱਖ ਵੱਖ ਖੇਤਰਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਹਸਤੀਆਂ ਦੇ ਫਾਨੀ ਸੰਸਾਰ ਤੋਂ ਤੁਰ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਦੇ ਜਾਣ ਨਾਲ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਉਹਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਨ੍ਹਾਂ 21 ਦਿਨਾਂ ਦੇ ਅੰਦਰ ਹੀ ਬਹੁਤ ਸਾਰੀਆਂ ਹਸਤੀਆਂ ਇਸ ਦੁਨੀਆਂ ਤੋਂ ਜਾ ਚੁੱਕੀਆ ਹਨ। ਹੁਣ ਇੰਡੀਆ ਦੇ ਇਸ ਮਸ਼ਹੂਰ ਖਿਡਾਰੀ ਦੀ ਅਚਾਨਕ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਭਾਰਤ ਦੇ ਸਾਬਕਾ ਫੁੱਟਬਾਲਰ ਸੁਭਾਸ਼ ਭੌਮਿਕ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਬੀਤੇ ਕੁਝ ਸਾਲਾਂ ਤੋਂ ਸ਼ੂਗਰ ਦੀ ਸਮੱਸਿਆ ਨਾਲ ਪੀੜਤ ਸਨ।

ਜਿਸ ਕਾਰਨ ਉਨ੍ਹਾਂ ਨੂੰ ਗੁਰਦੇ ਦੀਆਂ ਬੀਮਾਰੀਆਂ ਤੇ ਕਾਰਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿਚ ਜੇਰੇ ਇਲਾਜ ਸਨ ਉਥੇ ਹੀ ਸ਼ਨੀਵਾਰ ਦੀ ਸਵੇਰ ਨੂੰ 3:30 ਦੇ ਕਰੀਬ ਉਨ੍ਹਾਂ ਦਾ ਦਿਹਾਂਤ ਹੋ ਗਿਆ। ਇਸ 72 ਸਾਲਾ ਭਾਰਤ ਦੇ ਸਾਬਕਾ ਫੁੱਟਬਾਲਰ ਸੁਭਾਸ਼ ਭੌਮਿਕ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ। ਉਨ੍ਹਾਂ ਵੱਲੋਂ ਜਿੱਥੇ 1970 ਦੇ ਵਿੱਚ ਏਸੀਅਨ ਖੇਡਾਂ ਵਿਚ ਭਾਰਤੀ ਟੀਮ ਵਿੱਚ ਹਿੱਸਾ ਲਿਆ ਗਿਆ ਸੀ ਅਤੇ ਕਾਂਸੀ ਦਾ ਤਗਮਾ ਜਿੱਤਿਆ ਗਿਆ ਸੀ।

ਉਹਨਾਂ ਵੱਲੋਂ ਬਹੁਤ ਸਾਰੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ ਗਈ ਸੀ। ਉਹਨਾਂ ਨੇ ਈਸਟ ਬੰਗਾਲ ਅਤੇ ਮੋਹਨ ਬਾਗਾਨ ਲਈ ਵੀ ਕਈ ਮੈਚ ਖੇਡੇ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮੈਡੀਕਲ ਅਦਾਰੇ ਦੇ ਸੁਤਰਾਂ ਵੱਲੋਂ ਦਿੱਤੀ ਗਈ ਹੈ। ਵੱਖ-ਵੱਖ ਸ਼ਖਸੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …