ਆਈ ਤਾਜ਼ਾ ਵੱਡੀ ਖਬਰ
ਚੋਣ ਕਮਿਸ਼ਨ ਵੱਲੋਂ ਜਿੱਥੇ 8 ਜਨਵਰੀ ਨੂੰ ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਦਾ ਐਲਾਨ ਕੀਤਾ ਹੋਇਆ ਹੈ। ਉਥੇ ਹੀ ਪੰਜਾਬ ਵਿੱਚ ਸਿਆਸੀ ਪਾਰਟੀਆਂ ਵੱਲੋਂ ਚੋਣ ਰੈਲੀਆਂ ਉੱਪਰ ਵੀ ਚੋਣ ਕਮਿਸ਼ਨ ਵੱਲੋਂ ਪਾਬੰਦੀ ਲਾਈ ਹੋਈ ਹੈ। ਚੋਣ ਕਮਿਸ਼ਨ ਵੱਲੋਂ ਜਿਥੇ ਕਰੋਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਵੀ ਬਹੁਤ ਸਾਰੀਆਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਜਿਸ ਦੇ ਤਹਿਤ ਹੀ ਸਭ ਸਿਆਸੀ ਪਾਰਟੀਆਂ ਪ੍ਰਚਾਰ ਕਰ ਸਕਦੀਆਂ ਹਨ। ਉੱਥੇ ਹੀ ਘਰਾ ਵਿੱਚ ਸਿਰਫ ਪੰਜ ਵਿਅਕਤੀਆਂ ਦੇ ਜਾ ਕੇ ਚੋਣ ਪ੍ਰਚਾਰ ਕਰਨ ਨੂੰ ਹੀ ਇਜਾਜ਼ਤ ਦਿੱਤੀ ਗਈ ਹੈ। ਇਸ ਲਈ ਪੁਲਸ ਪ੍ਰਸ਼ਾਸਨ ਨੂੰ ਵੀ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ ਕਿਉਂਕਿ ਕੁਝ ਲੋਕਾਂ ਵੱਲੋਂ ਚੋਣਾਂ ਦੇ ਮਾਹੌਲ ਵਿਚ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਜਿਸ ਵਾਸਤੇ ਪੁਲਸ ਵੱਲੋਂ ਪੰਜਾਬ ਵਿੱਚ ਲਗਾਏ ਗਏ ਨਾਕਿਆਂ ਦੀ ਗਿਣਤੀ ਵੀ ਵਧਾ ਦਿੱਤਾ ਗਿਆ ਹੈ।
ਹੁਣ ਪੰਜਾਬ ਪੁਲਿਸ ਨੂੰ ਦੇਖ ਕੇ ਭੱਜੇ ਮੁੰਡਿਆਂ ਦੇ ਹੱਥੋਂ ਡਿੱਗੇ ਲਿਫਾਫੇ ਨੂੰ ਖੋਲ੍ਹ ਕੇ ਦੇਖਣ ਤੇ ਪੁਲਿਸ ਵਾਲਿਆਂ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਹਾਨਗਰ ਲੁਧਿਆਣਾ ਦੇ ਭਾਰਤ ਨਗਰ ਚੌਕ ਦੇ ਨਜ਼ਦੀਕ ਤੋਂ ਸਾਹਮਣੇ ਆਈ ਹੈ। ਜਿੱਥੇ ਪੁਲਿਸ ਵੱਲੋਂ ਨਾਕਾ ਲਗਾਇਆ ਹੋਇਆ ਸੀ।
ਇਕ ਚਿੱਟੇ ਰੰਗ ਦੀ ਸਕਾਰਪੀਓ ਗੱਡੀ ਤੇ ਸ਼ੱਕ ਹੋਣ ਦੌਰਾਨ ਉਸ ਨੂੰ ਪੁੱਛਗਿੱਛ ਲਈ ਰੋਕਿਆ ਗਿਆ ਤਾਂ ਉਨ੍ਹਾਂ ਵੱਲੋਂ ਬੜੀ ਚਲਾਕੀ ਨਾਲ ਨਾਕਾ ਤੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ ਗਈ ਅਤੇ ਉਹ ਕਾਮਯਾਬ ਵੀ ਹੋ ਗਏ। ਪਰ ਇਸ ਗਲਤੀ ਦੋਰਾਨ ਚਾਲਕ ਦੇ ਨਾਲ ਬੈਠੇ ਹੋਏ ਨੌਜਵਾਨ ਹੱਥੋਂ ਇਕ ਲਿਫ਼ਾਫ਼ਾ ਬਾਹਰ ਡਿੱਗਿਆ ਜੋ ਕੇ ਪੁਲਿਸ ਦੇ ਹੱਥ ਲੱਗਾ ਹੈ। ਜਿਸ ਵਿਚ ਪੁਲਿਸ ਵੱਲੋਂ 17.90 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਉਥੇ ਹੀ ਪੁਲਿਸ ਵੱਲੋਂ ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਚੋਣਾਂ ਦੇ ਦੌਰਾਨ ਇਹ ਪੈਸੇ ਲੋਕਾਂ ਵਿੱਚ ਵੰਡ ਸਕਦੇ ਹਨ।
ਇਸ ਲਈ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਗੱਡੀ ਦੇ ਨੰਬਰ ਤੇ ਜਾਂਚ ਸ਼ੁਰੂ ਕੀਤੀ ਗਈ ਅਤੇ ਪਤਾ ਲਗਾਇਆ ਗਿਆ ਕਿ ਇਹ ਗੱਡੀ ਮੋਗੇ ਜ਼ਿਲੇ ਅਧੀਨ ਆਉਣ ਵਾਲੇ ਪਿੰਡ ਦੌਲੇਵਾਲਾ ਦੇ ਹੁਸ਼ਿਆਰ ਸਿੰਘ ਨਾਮ ਦੇ ਉਪਰ ਰਜਿਸਟਰ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਉਸ ਜਗ੍ਹਾ ਪਹੁੰਚ ਕੀਤੀ ਗਈ ਪਰ ਘਰ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਦੱਸਿਆ ਗਿਆ ਹੈ ਕਿ ਇਹ ਪਿੰਡ ਪੂਰੇ ਪੰਜਾਬ ਵਿੱਚ ਡਰੱਗ ਲਈ ਮਸ਼ਹੂਰ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …