ਆਈ ਤਾਜ਼ਾ ਵੱਡੀ ਖਬਰ
ਭਾਰਤ ਵਿਚ ਜਿਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਵਾਹਨ ਚਾਲਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਉੱਥੇ ਹੀ ਉਹਨ ਵੱਲੋਂ ਇਨ੍ਹਾਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਵਾਹਨ ਚਾਲਕਾਂ ਨੂੰ ਸਮੇਂ-ਸਮੇਂ ਤੇ ਕੀਤੀ ਜਾਂਦੀ ਹੈ। ਕਿਉਂਕਿ ਜਦੋਂ ਲੋਕਾਂ ਵੱਲੋਂ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਵਾਹਨ ਚਲਾਉਂਦੇ ਸਮੇਂ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ। ਜਿੱਥੇ ਘਟਨਾਵਾਂ ਦੇ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਉਥੇ ਹੀ ਵਿਆਹ ਸਮਾਗਮ ਵਰਗੀਆਂ ਖੁਸ਼ੀਆਂ ਦੇ ਮੌਕੇ ਤੇ ਵੀ ਅਜਿਹੇ ਹਾਦਸਿਆਂ ਦੇ ਸਾਹਮਣੇ ਆਉਣ ਕਾਰਨ ਖ਼ੁਸ਼ੀਆਂ ਵੀ ਗਮ ਵਿਚ ਤਬਦੀਲ ਹੋ ਜਾਂਦੀਆਂ ਹਨ। ਪੰਜਾਬ ਵਿਚ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਹੁਣ ਪੰਜਾਬ ਵਿੱਚ ਇੱਥੇ ਬਰਾਤੀਆਂ ਨਾਲ ਭਰੀ ਹੋਈ ਗੱਡੀ ਨਾਲ ਭਿਆਨਕ ਸੜਕ ਹਾਦਸਾ ਹੋਇਆ ਹੈ ਅਤੇ ਏਨੀਆਂ ਮੌਤਾ ਹੋਣ ਦੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਤੋ ਪਠਾਨਕੋਟ ਹਾਈਵੇ ਤੇ ਸਥਿਤ ਕਸਬਾ ਜੰਡਵਾਲ ਦੇ ਨਜ਼ਦੀਕ ਤੋਂ ਸਾਹਮਣੇ ਆਈ ਹੈ। ਜਿੱਥੇ ਬਰਾਤੀਆਂ ਦੀ ਭਰੀ ਹੋਈ ਇੱਕ ਗੱਡੀ ਇਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਹ ਸਭ ਉਸ ਸਮੇਂ ਵਾਪਰਿਆ ਜਦੋਂ ਪਠਾਨਕੋਟ ਅਧੀਨ ਪੈਂਦੇ ਪਿੰਡ ਨੌਸ਼ਹਿਰਾ ਤੋਂ ਇਕ ਬਾਰਾਤ ਮੁਕੇਰੀਆਂ ਦੇ ਪੈਲਸ ਵਿੱਚ ਆਈ ਹੋਈ ਸੀ।
ਜਿਸ ਸਮੇਂ ਇਕ ਗੱਡੀ ਵਾਪਸ ਪਿੰਡ ਨੂੰ ਜਾ ਰਹੀ ਸੀ ਤਾਂ ਪਿੰਡ ਜੰਡਵਾਲ ਦੇ ਨਜ਼ਦੀਕ ਪਹੁੰਚਣ ਤੇ ਬਰਾਤ ਨਾਲ਼ ਭਰੀ ਹੋਈ ਇਹ ਗੱਡੀ ਸੜਕ ਕਿਨਾਰੇ ਲੱਗੇ ਹੋਏ ਲੋਹੇ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਹ ਲੋਹੇ ਦਾ ਐਂਗਲ ਕਾਰ ਦੇ ਆਰ-ਪਾਰ ਹੋ ਗਿਆ। ਜਿਸ ਨਾਲ ਗੱਡੀ ਵਿੱਚ ਸਵਾਰ ਰਾਜਵਿੰਦਰ ਸਿੰਘ 48 ਸਾਲਾ ਪੁੱਤਰ ਜਸਵੰਤ ਸਿੰਘ,17 ਸਾਲਾ ਜਸ਼ਨਪ੍ਰੀਤ ਪੁੱਤਰ ਪਰਮਜੀਤ ਸਿੰਘ, 16 ਸਾਲਾਂ ਨਵਜੋਤ ਸਿੰਘ ਪੁੱਤਰ ਕਮਲਜੀਤ ਸਿੰਘ ਤਿੰਨਾਂ ਦੀ ਹੀ ਇਸ ਘਟਨਾ ਸਥਾਨ ਤੇ ਮੌਤ ਹੋ ਗਈ।
ਇਸ ਹਾਦਸੇ ਵਿਚ ਰਾਜਵਿੰਦਰ ਸਿੰਘ ਦੀ ਪਤਨੀ ਭੁਪਿੰਦਰ ਕੌਰ ਗੰਭੀਰ ਰੂਪ ਨਾਲ ਜ਼ਖਮੀ ਹੋਈ ਹੈ। ਜਿਸ ਦੀ ਗੰਭੀਰ ਹਾਲਤ ਤੇ ਚਲਦੇ ਹੋਏ ਉਸ ਨੂੰ ਹਸਪਤਾਲ ਰੈਫਰ ਕੀਤਾ ਗਿਆ ਹੈ। ਇਹ ਸਾਰੇ ਲੋਕ ਨੌਸ਼ਹਿਰਾ ,ਪਠਾਨਕੋਟ ਦੇ ਨਿਵਾਸੀ ਦੱਸੇ ਗਏ ਹਨ। ਇਸ ਹਾਦਸੇ ਵਿੱਚ ਕਾਰ ਚਾਲਕ ਵਾਲ-ਵਾਲ ਬਚ ਗਿਆ ਹੈ। ਇਸ ਹਾਦਸੇ ਨਾਲ ਵਿਆਹ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …