ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿੱਚ ਜਿੱਥੇ ਬਹੁਤ ਸਾਰੇ ਲੋਕ ਕਰੋਨਾ ਅਤੇ ਹੋਰ ਬਿਮਾਰੀਆਂ ਦੀ ਚਪੇਟ ਵਿੱਚ ਆਉਣ ਕਾਰਨ ਇਸ ਸੰਸਾਰ ਨੂੰ ਅਲਵਿਦਾ ਆਖ ਰਹੇ ਹਨ। ਉਥੇ ਹੀ ਲਗਾਤਾਰ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਵਾਹਨ ਚਾਲਕਾਂ ਨੂੰ ਜਿੱਥੇ ਹਰ ਸਮੇਂ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਅਤੇ ਚੌਕਸੀ ਨਾਲ ਵਾਹਨ ਚਲਾਉਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ,ਉਥੇ ਹੀ ਸੜਕੀ ਆਵਾਜਾਈ ਮੰਤਰਾਲਾ ਵੱਲੋਂ ਸਮੇਂ-ਸਮੇਂ ਤੇ ਲੋਕਾਂ ਨੂੰ ਇਨ੍ਹਾਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਹੈ। ਜਿਸ ਸਦਕਾ ਵਾਹਨ ਚਾਲਕਾਂ ਦੀ ਕੀਮਤੀ ਜਾਨ ਬਚ ਸਕੇ।
ਉਥੇ ਹੀ ਕੁਝ ਵਾਹਨ ਚਾਲਕਾਂ ਨਾਲ ਅਚਾਨਕ ਹੀ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਕੁਝ ਲੋਕਾਂ ਦੀ ਅਣਗਹਿਲੀ ਕਾਰਨ ਵਾਪਰਦੇ ਹਨ। ਆਏ ਦਿਨ ਹੀ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਉਨ੍ਹਾਂ ਪਰਿਵਾਰਾਂ ਵਿੱਚ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਇਥੇ ਵਾਪਰੇ ਸੜਕ ਹਾਦਸੇ ਵਿੱਚ ਐਮ ਐਲ ਏ ਦੇ ਮੁੰਡੇ ਸਮੇਤ 7 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਵਿਚ ਵਾਪਰਨ ਦੀ ਖਬਰ ਸਾਹਮਣੇ ਆਈ ਹੈ।
ਜਿੱਥੇ ਇੱਕ ਕਾਰ ਸੋਮਵਾਰ ਬੀਤੀ ਰਾਤ ਡੇਢ ਵਜੇ ਦੇ ਕਰੀਬ ਪਿੰਡ ਸੇਲਸੁਰਾ ਦੇ ਵਿੱਚ ਇਕ ਪੁਲ ਤੋਂ ਹੇਠਾਂ ਡਿੱਗ ਕੇ ਹਾਦਸਾਗ੍ਰਸਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡਰਾਈਵਰ ਕੋਲੋਂ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਇਹ ਹਾਦਸਾ ਵਾਪਰ ਗਿਆ। ਦੱਸਿਆ ਗਿਆ ਹੈ ਕਿ ਇਸ ਕਾਰ ਵਿਚ ਤਿਰੋਰਾ ਤੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਵਿਜ਼ੇ ਰਹਾਂਗਡਾਲੇ ਦਾ ਪੁੱਤਰ ਵੀ ਸ਼ਾਮਲ ਸੀ।
ਜਿਸਦੇ ਸਮੇਤ ਕਾਰ ਵਿਚ ਸਵਾਰ ਸੱਤ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਸ ਕਾਰ ਵਿੱਚ ਮੈਡੀਕਲ ਵਿਦਿਆਰਥੀ ਵੀ ਸ਼ਾਮਲ ਸਨ। ਇਹ ਵਿਦਿਆਰਥੀ ਐਮਬੀਬੀਐਸ ਦੀ ਪੜ੍ਹਾਈ ਕਰ ਰਹੇ ਸਨ। ਕੱਲ ਰਾਤ ਵਾਪਰੇ ਇਸ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …