ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਮੌਸਮ ਦੀ ਤਬਦੀਲੀ ਦੇ ਕਾਰਨ ਲੋਕਾਂ ਨੂੰ ਵਧੇਰੇ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਧੁੰਦ ਦੇ ਕਾਰਨ ਵੀ ਦਿਖਾਈ ਨਾ ਦੇਣ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਲੋਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਅਜਿਹੇ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਅਜਿਹੇ ਦੁਖਦਾਈ ਖਬਰਾਂ ਦੇ ਸਾਹਮਣੇ ਆਉਂਦੇ ਹੀ ਉਨ੍ਹਾਂ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਅਤੇ ਬਹੁਤ ਸਾਰੇ ਪਰਿਵਾਰਾਂ ਦੇ ਜੀਅ ਹਮੇਸ਼ਾ ਲਈ ਉਨ੍ਹਾਂ ਤੋਂ ਦੂਰ ਹੋ ਜਾਂਦੇ ਹਨ। ਇਨ੍ਹਾਂ ਸੜਕ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਇਨ੍ਹਾਂ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿਚ ਕੋਈ ਵੀ ਪੂਰੀ ਨਹੀਂ ਕਰ ਸਕਦਾ।
ਹੁਣ ਪੰਜਾਬ ਵਿੱਚ ਇੱਥੇ ਕਹਿਰ ਵਾਪਰਿਆ ਹੈ, ਜਿੱਥੇ ਦੋ ਭੈਣਾਂ ਦੇ ਭਰਾ ਦੀ ਮੌਤ ਹੋ ਗਈ ਹੈ ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਸੀ ਪਠਾਣਾਂ ਤੋਂ ਸਾਹਮਣੇ ਆਈ ਹੈ। ਜਿੱਥੇ ਬੱਸੀ ਪਠਾਣਾ ਅਧੀਨ ਆਉਣ ਵਾਲੀ ਖਾਲਸਪੁਰ ਨਹਿਰ ਵਿੱਚ ਇੱਕ ਟਾਟਾ 407 ਗੱਡੀ ਅਚਾਨਕ ਡਿੱਗ ਗਈ। ਜਿੱਥੇ ਗੱਡੀ ਵਿੱਚ ਸਵਾਰ ਤਿੰਨ ਦੋਸਤ ਇਸ ਨਹਿਰ ਦੇ ਪਾਣੀ ਵਿੱਚ ਹੀ ਮਾਰੇ ਗਏ ਹਨ। ਪੁਲਿਸ ਅਤੇ ਗੋਤਾਖੋਰਾਂ ਵੱਲੋਂ ਜਿੱਥੇ ਦੋ ਲੋਕਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ ਉਥੇ ਹੀ ਅਜੇ ਤੱਕ ਇਕ ਵਿਅਕਤੀ ਦੀ ਲਾਸ਼ ਬਰਾਮਦ ਨਹੀਂ ਹੋਈ ਹੈ।
ਇਸ ਹਾਦਸੇ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਸਵੇਰ ਦੇ ਸਮੇਂ ਕਿਸੇ ਵਿਅਕਤੀ ਵੱਲੋਂ ਗੱਡੀ ਨਹਿਰ ਵਿੱਚ ਡਿੱਗੀ ਹੋਈ ਦੇਖੀ ਗਈ ਅਤੇ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ। ਜਿਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕਰਦੇ ਹੋਏ ਦੋ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਜਿਨ੍ਹਾਂ ਦੀ ਪਹਿਚਾਣ ਮਨਪ੍ਰੀਤ ਸਿੰਘ ਮਨੀ ਪੁੱਤਰ ਤੇਜਾ ਸਿੰਘ ਨਿਵਾਸੀ ਖਾਲਸਪੁਰ ਵਜੋਂ ਹੋਈ ਹੈ ਜੋ ਕਿ ਆਟੋ ਚਾਲਕ ਸੀ। ਦੂਸਰੇ ਵਿਅਕਤੀ ਦੀ ਪਹਿਚਾਣ ਭੁੱਲਰ ਪੁੱਤਰ ਸ਼ਿਵ ਕੁਮਾਰ , ਵਾਰਡ ਨੰਬਰ 5 ਬੱਸੀ ਪਠਾਣਾ ਵਜੋਂ ਹੋਈ ਹੈ। ਜੋ ਕੇ ਬੱਸ ਅੱਡੇ ਉਪਰ ਸਫ਼ਾਈ ਸੇਵਕ ਵਜੋਂ ਕੰਮ ਕਰਦਾ ਆ ਰਿਹਾ ਸੀ।
ਉਥੇ ਹੀ ਦੱਸਿਆ ਗਿਆ ਹੈ ਕਿ ਇਹ ਨੌਜਵਾਨ ਆਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਇੱਕ ਬੱਚੇ ਦਾ ਬਾਪ ਵੀ ਸੀ। ਜਦ ਕਿ ਤੀਜੇ ਦੋਸਤ ਵਿੱਕੀ ਦੀ ਲਾਸ਼ ਦੀ ਭਾਲ ਪੁਲਿਸ ਵੱਲੋਂ ਕੀਤੀ ਜਾ ਰਹੀ। ਜੋ ਟਾਟਾ 407 ਗੱਡੀ ਦਾ ਚਾਲਕ ਸੀ। ਹਾਦਸੇ ਕਾਰਨ ਤਿੰਨ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …