Breaking News

ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਅਚਾਨਕ ਇਥੇ ਸ਼ਾਮ 7 ਵਜੇ ਤੱਕ ਲਈ ਹੋ ਗਿਆ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਜਿਥੇ 2020 ਵਿੱਚ ਮਾਰਚ ਦੌਰਾਨ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਸਨ ਉਥੇ ਹੀ ਬਹੁਤ ਸਾਰੇ ਕੇਸਾਂ ਦੇ ਸਾਹਮਣੇ ਆਉਣ ਕਾਰਨ ਵੱਖ-ਵੱਖ ਸੂਬਿਆਂ ਵਿੱਚ ਤਾਲਾਬੰਦੀ ਵੀ ਕਰ ਦਿੱਤੀ ਗਈ ਸੀ। ਫਿਰ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਮੁੜ ਲੋਕਾਂ ਦੀ ਜ਼ਿੰਦਗੀ ਨੂੰ ਪਟੜੀ ਤੇ ਲਿਆਉਣ ਲਈ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਗਈ ਸੀ। ਪਰ ਹੁਣ ਅਚਾਨਕ ਫਿਰ ਦੱਖਣੀ ਅਫਰੀਕਾ ਵਿੱਚ ਪੈਦਾ ਹੋਏ ਨਵੇਂ ਕਰੋਨਾ ਦੇ ਰੂਪ ਦੇ ਮਾਮਲੇ ਮੁੜ ਭਾਰਤ ਵਿੱਚ ਸਾਹਮਣੇ ਆਉਣ ਤੋਂ ਬਾਅਦ ਕਰੋਨਾ ਪਾਬੰਦੀਆਂ ਲਗਾ ਦਿੱਤੀਆਂ ਗਈਆਂ। ਹੁਣ ਸਾਰੇ ਸੂਬਿਆਂ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਹੀ ਸੂਬਾ ਸਰਕਾਰ ਵੱਲੋਂ ਫੈਸਲੇ ਲਏ ਜਾ ਰਹੇ ਹਨ। ਹੁਣ ਇੱਥੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਅਚਾਨਕ ਸ਼ਾਮ 7 ਵਜੇ ਤੱਕ ਲਈ ਇਹ ਐਲਾਨ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਸਰਕਾਰ ਵੱਲੋਂ ਹੁਣ ਕਰੋਨਾ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ 10 ਫਰਵਰੀ ਤੱਕ ਲਈ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਉਥੇ ਹੀ ਲੋਕਾਂ ਨੂੰ ਇਨ੍ਹਾਂ ਕਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।

ਹਰਿਆਣਾ ਵਿੱਚ ਜਿੱਥੇ ਕਰੋਨਾ ਦੇ ਮਾਮਲੇ ਘਟਣ ਦਾ ਨਾਮ ਨਹੀਂ ਲੈ ਰਹੇ ਹਨ ਉਥੇ ਹੀ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਵਿੱਚ ਸੂਬੇ ਅੰਦਰ ਸਪਾ, ਜਿਮ ਨੂੰ 50 ਫੀਸਦੀ ਸਮਰਥਾ ਨਾਲ ਖੁੱਲ੍ਹਣ ਦੀ ਇਜਾਜ਼ਤ ਦਿੱਤੀ ਹੈ। ਅਤੇ ਸੂਬੇ ਅੰਦਰ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਨੂੰ ਵੀ ਰਾਤ 10 ਵਜੇ ਤੱਕ ਖੋਲੀਆ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਲੋਕਾਂ ਦੇ ਇਕੱਠ ਨੂੰ ਰੋਕਣ ਵਾਸਤੇ ਸੂਬੇ ਵਿੱਚ ਕੀਤੀਆਂ ਜਾਣ ਵਾਲੀਆਂ ਰੈਲੀਆਂ ਅਤੇ ਮੁਜ਼ਾਹਰੇ ਨਹੀਂ ਕੀਤੇ ਜਾ ਸਕਦੇ ਜਿਸ ਉੱਪਰ ਪੂਰਨ ਰੂਪ ਨਾਲ ਪਾਬੰਦੀ ਲਾਗੂ ਕੀਤੀ ਗਈ ਹੈ।

ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਵਿਚ ਇਹ ਪਾਬੰਦੀਆਂ 5 ਜਨਵਰੀ ਤੋਂ ਲਾਗੂ ਕੀਤੀਆਂ ਗਈਆਂ ਸਨ। ਉੱਥੇ ਹੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਸਾਰੇ ਮਾਲ ਅਤੇ ਬਾਜ਼ਾਰ ਸ਼ਾਮ 7 ਵਜੇ ਤਕ ਖੁੱਲੇ ਰੱਖਣ ਦੀ ਆਗਿਆ ਦਿੱਤੀ ਹੈ। ਸੂਬੇ ਅੰਦਰ ਲਾਗੂ ਕੀਤੀਆਂ ਗਈਆਂ ਇਨ੍ਹਾਂ ਪਾਬੰਦੀਆਂ ਦੀ ਜਾਣਕਾਰੀ ਹਰਿਆਣਾ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਵੱਲੋਂ ਜਾਰੀ ਕੀਤੀ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …