ਆਈ ਤਾਜ਼ਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਭਾਰਤ ਵਿੱਚ ਵੀ ਮਾਰਚ 2020 ਤੋਂ ਲਗਾਤਾਰ ਲੋਕਾਂ ਨੂੰ ਕਰੋਨਾ ਦੀ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੇਸ਼ ਅੰਦਰ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਇਸ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਦਿੱਤੇ ਗਏ ਸਨ। ਪਿਛਲੇ ਕੁਝ ਮਹੀਨਿਆਂ ਤੋਂ ਜਿੱਥੇ ਕਰੋਨਾ ਕੇਸਾਂ ਵਿੱਚ ਵਾਧੇ ਨੂੰ ਦੇਖਦੇ ਹੋਏ ਵੱਖ ਵੱਖ ਸੂਬਿਆਂ ਵਿਚ ਫਿਰ ਤੋਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ। ਉਸ ਸਬੰਧੀ ਵੱਖ-ਵੱਖ ਸਰਕਾਰਾਂ ਵੱਲੋਂ ਹੁਣ ਕਈ ਫੈਸਲੇ ਲਏ ਜਾ ਰਹੇ ਹਨ। ਕਿਉਂਕਿ ਲਾਗੂ ਕੀਤੀਆਂ ਗਈਆਂ ਇਨ੍ਹਾਂ ਸਖਤ ਹਦਾਇਤਾਂ ਦੇ ਕਾਰਨ ਲੋਕ ਭਾਰੀ ਆਰਥਿਕ ਤੰਗੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ।
ਹੁਣ ਅਚਾਨਕ ਇੱਥੇ ਹਲਾਤਾਂ ਨੂੰ ਦੇਖਦੇ ਹੋਏ ਸ਼ਨੀਵਾਰ ਅਤੇ ਐਤਵਾਰ ਦੇ ਕਰਫਿਊ ਬਾਰੇ ਇਹ ਫੈਸਲਾ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਜਿੱਥੇ ਦਿੱਲੀ ਸਰਕਾਰ ਵੱਲੋਂ ਕਰੋਨਾ ਨੂੰ ਦੇਖਦੇ ਹੋਏ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ। ਉੱਥੇ ਹੀ ਹੁਣ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕੁਝ ਪਾਬੰਦੀਆਂ ਬਾਰੇ ਫ਼ੈਸਲਾ ਲਿਆ ਗਿਆ ਹੈ। ਜਿਥੇ ਹੁਣ ਦਿੱਲੀ ਵਾਸੀਆਂ ਨੂੰ ਕੁਝ ਰਾਹਤ ਮਿਲੇਗੀ। ਦਿੱਲੀ ਸਰਕਾਰ ਵੱਲੋਂ ਹੁਣ ਆਡ ਈਵਨ ਤੇ ਸ਼ਨੀਵਾਰ ਅਤੇ ਐਤਵਾਰ ਨੂੰ ਲਾਗੂ ਕੀਤੇ ਕਰਫ਼ਿਊ ਨੂੰ ਖਤਮ ਕਰ ਦਿੱਤਾ ਗਿਆ ਹੈ।
ਜਿਸ ਨਾਲ ਦਿੱਲੀ ਵਾਸੀਆਂ ਨੂੰ ਵੀਕੈਂਡ ਕਰਫਿਊ ਤੋਂ ਛੋਟ ਮਿਲ ਗਈ ਹੈ। ਉਥੇ ਹੀ ਵਿੱਦਿਅਕ ਅਦਾਰਿਆਂ ਨੂੰ ਅਜੇ ਬੰਦ ਰੱਖਿਆ ਜਾਵੇਗਾ ਅਤੇ ਰਾਤ ਦਾ ਕਰਫਿਊ ਜਾਰੀ ਰਹੇਗਾ। ਸਿਨੇਮਾ-ਹਾਲ ਨੂੰ 50 ਫੀਸਦੀ ਸਮਰਥਾ ਨਾਲ ਖੋਲ੍ਹੇ ਜਾਣ ਦੀ ਇਜਾਜ਼ਤ ਵੀ ਦਿੱਤੀ ਗਈ ਹੈ। ਵਿਆਹ ਸਮਾਗਮਾਂ ਦੇ ਵਿੱਚ ਵੀ 200 ਲੋਕਾਂ ਦੇ ਸ਼ਾਮਲ ਹੋਣ ਨੂੰ ਇਜਾਜ਼ਤ ਦੇ ਦਿੱਤੀ ਗਈ ਹੈ।
ਬੱਚਿਆਂ ਦੀ ਸਿੱਖਿਆ ਬਾਰੇ ਜਾਣਕਾਰੀ ਦਿੰਦੇ ਹੋਏ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਕਿਹਾ ਗਿਆ ਹੈ ਕਿ ਜਲਦ ਹੀ ਬੱਚਿਆਂ ਦੇ ਸਕੂਲ ਖੋਲਣ ਬਾਰੇ ਵੀ ਫੈਸਲਾ ਲਿਆ ਜਾਵੇਗਾ ਕਿਉਂਕਿ ਆਨਲਾਈਨ ਸਿੱਖਿਆ ਕਦੇ ਵੀ ਆਫ ਲਾਈਨ ਸਿੱਖਿਆ ਦੀ ਜਗ੍ਹਾ ਨਹੀਂ ਲੈ ਸਕਦੀ। ਇਸ ਕਰੋਨਾ ਦੇ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਕਾਫੀ ਨੁਕਸਾਨ ਹੋ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …