ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਸੇਵਾਵਾਂ ਜਾਰੀ ਕੀਤੀਆਂ ਜਾਂਦੀਆਂ ਹਨ। ਉਥੇ ਹੀ ਲਾਗੂ ਕੀਤੀਆਂ ਗਈਆਂ ਇਨ੍ਹਾਂ ਸਾਰੀਆਂ ਯੋਜਨਾਵਾਂ ਦਾ ਲੋਕਾਂ ਨੂੰ ਭਰਪੂਰ ਫਾਇਦਾ ਵੀ ਹੁੰਦਾ ਹੈ। ਸਰਕਾਰ ਵੱਲੋਂ ਜਿਥੇ ਸਿਹਤ ਸਬੰਧੀ ਵੀ ਬਹੁਤ ਸਾਰੀਆਂ ਸੇਵਾਵਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਕਾਰਨ ਉਹਨਾਂ ਲੋਕਾਂ ਨੂੰ ਇਨ੍ਹਾਂ ਦਾ ਭਰਪੂਰ ਫਾਇਦਾ ਹੁੰਦਾ ਹੈ, ਜੋ ਨਿੱਜੀ ਹਸਪਤਾਲਾਂ ਵਿੱਚ ਮਹਿੰਗਾ ਇਲਾਜ ਕਰਵਾਉਣ ਦੇ ਸਮਰੱਥ ਨਹੀਂ ਹੁੰਦੇ ਹਨ। ਮੱਧ ਵਰਗ ਤੇ ਗਰੀਬ ਵਰਗ ਦੇ ਲੋਕਾਂ ਵੱਲੋਂ ਸਿਰਫ ਇਹਨਾਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਸੇਵਾਵਾਂ ਦਾ ਫਾਇਦਾ ਲੈਂਦੇ ਹੋਏ ਆਪਣਾ ਇਲਾਜ ਕਰਵਾਇਆ ਜਾ ਰਿਹਾ ਹੈ। ਹੁਣ ਪੰਜਾਬ ਵਾਸੀਆਂ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਜਨਤਾ ਨੂੰ ਵੱਡਾ ਝਟਕਾ ਲਗਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿਥੇ ਪੰਜਾਬ ਸਰਕਾਰ ਵੱਲੋਂ ਪੰਜ ਲੱਖ ਤੱਕ ਮੁਫਤ ਇਲਾਜ ਕਰਵਾਉਣ ਵਾਸਤੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਸੀ। ਉਥੇ ਹੀ ਇਸ ਦੇ ਬੰਦ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਪੰਜਾਬ ਦੇ ਬਹੁਤ ਸਾਰੇ ਲੋਕਾਂ ਨੂੰ ਭਾਰੀ ਝਟਕਾ ਲਗਾ ਹੈ। ਜਿੱਥੇ ਬੀਮਾ ਕੰਪਨੀ ਵੱਲੋਂ ਸਰਕਾਰ ਨੂੰ ਇੱਕ ਮੇਲ ਕਰਕੇ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਮਿਲਦੇ ਹੀ ਪੰਜਾਬ ਵਿੱਚ ਨਿੱਜੀ ਹਸਪਤਾਲਾਂ ਵੱਲੋਂ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
ਉੱਥੇ ਹੀ ਇਸ ਸਮੇਂ ਜੋ ਮਰੀਜ਼ ਹਸਪਤਾਲਾਂ ਵਿੱਚ ਇਸ ਯੋਜਨਾ ਦੇ ਤਹਿਤ ਇਲਾਜ਼ ਅਧੀਨ ਸਨ। ਉਹਨਾਂ ਨੂੰ ਵੀ ਛੁੱਟੀ ਦਿੱਤੀ ਜਾ ਰਹੀ ਹੈ ਅਤੇ ਕੁਝ ਲੋਕਾਂ ਨੂੰ ਇਲਾਜ ਵਾਸਤੇ ਫੀਸ ਅਦਾ ਕਰਨ ਵਾਸਤੇ ਵੀ ਆਖਿਆ ਜਾ ਰਿਹਾ ਹੈ। ਸਾਹਮਣੇ ਆਉਣ ਵਾਲੀਆਂ ਇਨ੍ਹਾਂ ਮੁਸ਼ਕਲਾਂ ਦੇ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਪ ਮੁੱਖ ਮੰਤਰੀ ਓ ਪੀ ਸੋਨੀ ਵਲੋ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਇਸ ਸਮੱਸਿਆ ਨੂੰ ਹੱਲ ਕਰ ਲਿਆ ਗਿਆ ਹੈ ਅਤੇ ਇਸ ਯੋਜਨਾ ਦੇ ਤਹਿਤ ਮੁਫ਼ਤ ਇਲਾਜ ਦੀ ਸਹੂਲਤ ਲੋਕਾਂ ਨੂੰ ਜਾਰੀ ਕੀਤੀ ਜਾਂਦੀ ਰਹੇਗੀ ਜਿਸ ਵਾਸਤੇ ਇੱਕ ਬੀਮਾ ਕੰਪਨੀ ਨਾਲ ਸੰਪਰਕ ਕੀਤਾ ਜਾਵੇਗਾ ਜਿਸ ਵਾਸਤੇ ਭਾਲ ਸ਼ੁਰੂ ਕੀਤੀ ਗਈ ਹੈ। ਸੂਬਾ ਸਰਕਾਰ ਨੂੰ ਮਿਲੀ ਇਹ ਮੇਲ ਦੀ ਜਾਣਕਾਰੀ ਦੇ ਨਾਲ ਹੀ ਸਾਰੇ ਨਿੱਜੀ ਹਸਪਤਾਲਾਂ ਵਿਚ ਵੀ ਹਲਚਲ ਪੈਦਾ ਹੋ ਗਈ ਹੈ। ਸਰਕਾਰ ਵੱਲੋਂ ਪਹਿਲੀ ਬੀਮਾ ਕੰਪਨੀ ਨੂੰ ਦੋ ਦਿਨਾਂ ਦੇ ਅੰਦਰ ਸਾਰੇ ਹਸਪਤਾਲਾਂ ਦਾ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਸਨ ਜਿਸ ਤੋਂ ਬਾਅਦ ਉਸ ਬੀਮਾ ਕੰਪਨੀ ਵੱਲੋਂ ਕੰਮ ਕਰਨ ਤੋਂ ਇਨਕਾਰ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …