ਆਈ ਤਾਜਾ ਵੱਡੀ ਖਬਰ ;
ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਦੀਆਂ ਖਬਰਾਂ ਸਾਹਮਣੇ ਆਈਆਂ ਹਨ ਕਿਉਂਕਿ ਸਵੇਰ ਦੇ ਸਮੇ ਪੈਣ ਵਾਲੇ ਧੁੰਦ ਦੇ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਵਾਪਰਨ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ। ਜਿਥੇ ਕੁਝ ਲੋਕਾਂ ਵੱਲੋਂ ਇਨ੍ਹਾਂ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਉੱਥੇ ਹੀ ਬਹੁਤ ਸਾਰੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ। ਜਿੱਥੇ ਕੁਝ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਅਜਿਹੇ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਪਰਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ।
ਉਨ੍ਹਾਂ ਪਰਿਵਾਰਾਂ ਉਪਰ ਤਾਂ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਜਿਨ੍ਹਾਂ ਪਰਿਵਾਰਾਂ ਉਪਰ ਘਰ ਦਾ ਗੁਜ਼ਾਰਾ ਕਰਨ ਵਾਲਾ ਕੋਈ ਹੋਰ ਨਹੀਂ ਹੁੰਦਾ ਹੈ ਜਿਸ ਕਾਰਨ ਘਰ ਦਾ ਗੁਜਾਰਾ ਹੁੰਦਾ ਹੈ ਉਹ ਇਨ੍ਹਾਂ ਹਾਦਸਿਆਂ ਦੀ ਚਪੇਟ ਵਿਚ ਹੋਣ ਕਾਰਨ ਇਸ ਸੰਸਾਰ ਨੂੰ ਅਲਵਿਦਾ ਆਖ ਜਾਂਦਾ ਹੈ। ਹੁਣ ਏਥੇ ਬਾਂਦਰਾਂ ਦਾ ਕਰਕੇ ਸੜਕ ਹਾਦਸਾ ਵਾਪਰਿਆ ਹੈ ਅਤੇ ਦੋ ਮੌਤਾਂ ਹੋਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹਰਿਆਣਾ ਦੇ ਹਾਂਸੀ ਦੇ ਨਜ਼ਦੀਕ ਪੈਣ ਵਾਲੀ ਦਿਆਲ ਸਿੰਘ ਕਾਲੋਨੀ ਤੋਂ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਇਕ ਕਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ ਅਤੇ ਇਸ ਕਾਰ ਵਿਚ ਸਵਾਰ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ ਜਿਨ੍ਹਾਂ ਨੂੰ ਬੜੀ ਮੁਸ਼ਕਲ ਨਾਲ ਗੱਡੀ ਵਿਚੋਂ ਬਾਹਰ ਕੱਢਿਆ ਗਿਆ ਹੈ। ਦੱਸਿਆ ਗਿਆ ਹੈ ਕਿ ਚਾਨੌਤ ਪਿੰਡ ਦੇ ਰਹਿਣ ਵਾਲੇ ਪ੍ਰਦੀਪ ਵੱਲੋਂ ਕੁਝ ਦਿਨ ਪਹਿਲਾਂ ਹੀ ਟੋਇਟਾ ਕਾਰ ਚਰਖੀ ਤੋਂ ਖਰੀਦੀ ਗਈ ਸੀ। ਅਤੇ ਉਹ ਆਪਣੇ ਦੋਸਤ ਨਾਲ ਮੰਗਲਵਾਰ ਨੂੰ ਚਰਖੀ ਦਾਦਰੀ ਵਿਖੇ ਕਾਰ ਦੀ ਪਾਸਿੰਗ ਵਾਸਤੇ ਗਏ ਹੋਏ ਸਨ। ਜਦ ਉਹ ਵਾਪਸ ਪਰਤ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਅੱਗੇ ਅਚਾਨਕ ਹੀ ਇਕ ਬਾਂਦਰ ਆ ਗਿਆ।
ਜਿਸ ਨੂੰ ਬਚਾਉਂਦੇ ਹੋਏ ਇਹ ਹਾਦਸਾ ਵਾਪਰ ਗਿਆ ਅਤੇ ਕਾਰ ਬੇਕਾਬੂ ਹੋ ਕੇ ਪਲਟ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿਚ 39 ਸਾਲਾ ਪ੍ਰਦੀਪ ਦੀ ਮੌਤ ਹੋਵੇ ਜੋ ਕੇ ਪਿੱਛੇ ਆਪਣੇ ਮਾਤਾ-ਪਿਤਾ ਅਤੇ ਭਰਾ ਨੂੰ ਛੱਡ ਗਿਆ ਹੈ। ਇਸ ਤਰਾਂ ਹੀ 35 ਸਾਲਾ ਮ੍ਰਿਤਕ ਨਰਿੰਦਰ ਵੀ ਆਪਣੇ ਪਿੱਛੇ 2 ਬੱਚੇ ਛੱਡ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …