ਆਈ ਤਾਜਾ ਵੱਡੀ ਖਬਰ
ਜਿੱਥੇ ਸਰਕਾਰ ਵੱਲੋਂ ਚੋਣਾਂ ਨੂੰ ਲੈ ਕੇ ਬਹੁਤ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਵੱਖ-ਵੱਖ ਸੰਸਥਾਵਾਂ ਦੇ ਮੁਖੀਆਂ ਨਾਲ ਵੀ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਜਿੱਥੇ ਵੱਖ-ਵੱਖ ਵਰਗਾਂ ਨੂੰ ਆਪਣੀ ਪਾਰਟੀ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਉਥੇ ਹੀ ਆਪਣੇ ਏਜੰਡੇ ਦੱਸ ਕੇ ਵੱਖ ਵੱਖ ਪਾਰਟੀਆਂ ਵੱਲੋਂ ਵੋਟਰਾਂ ਨੂੰ ਆਪਣੇ ਹੱਕ ਵਿਚ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। 20 ਫਰਵਰੀ ਨੂੰ ਜਿੱਥੇ ਵਿਧਾਨਸਭਾ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਹੀ ਭਾਰਤ ਦੇ ਪੰਜ ਸੂਬਿਆਂ ਵਿੱਚ ਇਹ ਵਿਧਾਨ ਸਭਾ ਚੋਣਾਂ ਹੋਣਗੀਆਂ। ਜਿੱਥੇ ਵੱਖ-ਵੱਖ ਸੰਸਥਾਵਾਂ ਦੇ ਮੁਖੀ ਚੋਣਾਂ ਦੌਰਾਨ ਵੱਖ ਵੱਖ ਸਿਆਸੀ ਪਾਰਟੀਆਂ ਨੂੰ ਹਮਾਇਤ ਦੇਣ ਦੇ ਕਾਰਣ ਚਰਚਾ ਵਿਚ ਬਣੇ ਹੋਏ ਹਨ। ਉਥੇ ਹੀ ਕੁਝ ਡੇਰਿਆਂ ਦੇ ਮੁਖੀ ਵੱਖ ਵੱਖ ਵਿਵਾਦਾਂ ਵਿੱਚ ਵੀ ਫਸੇ ਹੋਏ ਹਨ। ਕਈ ਮਾਮਲੇ ਵਿਚ ਦੋਸ਼ੀ ਪਾਏ ਜਾਣ ਤੇ ਜੇਲ੍ਹ ਅੰਦਰ ਸਜ਼ਾ ਵੀ ਭੁਗਤ ਰਹੇ ਹਨ। ਜਿਨ੍ਹਾਂ ਨਾਲ ਜੁੜੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆ ਹਨ।
ਹੁਣ ਰਾਮ ਰਹੀਮ ਨੂੰ ਅਦਾਲਤ ਵਿੱਚੋਂ ਐਨੇ ਦਿਨਾਂ ਦੀ ਪੈਰੋਲ ਮਿਲ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਕਈ ਦੋਸ਼ਾਂ ਦੇ ਤਹਿਤ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਜਿੱਥੇ ਉਸ ਉੱਪਰ ਚੱਲੇ ਹੋਏ ਵੱਖ ਵੱਖ ਮੁਕੱਦਮਿਆਂ ਵਿਚ ਉਨ੍ਹਾਂ ਨੂੰ ਦੋਸ਼ੀ ਪਾਏ ਜਾਣ ਦੇ ਕਾਰਨ ਹੀ ਸਜ਼ਾ ਸੁਣਾਈ ਗਈ ਸੀ। ਉਥੇ ਹੀ ਪੰਜਾਬ ਵਿੱਚ ਬੇਅਦਬੀ ਦੇ ਮਾਮਲੇ ਨਾਲ ਵੀ ਉਨ੍ਹਾਂ ਨੂੰ ਜੋੜ ਕੇ ਵੇਖਿਆ ਗਿਆ ਹੈ ਅਤੇ ਇਸ ਸਾਜਿਸ਼ ਦਾ ਮੁਖੀ ਵੀ ਦੱਸਿਆ ਗਿਆ ਹੈ। ਉੱਥੇ ਹੀ ਹੁਣ ਉਨ੍ਹਾਂ ਨੂੰ ਜੇਲ੍ਹ ਤੋਂ 21 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ।
ਜਿੱਥੇ ਹਰਿਆਣਾ ਸਰਕਾਰ ਵੱਲੋਂ ਪੈਰੋਲ ਦਿੱਤੀ ਗਈ ਹੈ ਉਥੇ ਹੀ ਉਨ੍ਹਾਂ ਨੂੰ ਪੁਲੀਸ ਦੀ ਨਿਗਰਾਨੀ ਵਿਚ ਰੱਖਿਆ ਜਾਵੇਗਾ ਅਤੇ ਸਾਰਾ ਸਮਾਂ ਡੇਰੇ ਵਿੱਚ ਬਤੀਤ ਕਰਨਗੇ। ਇਸ ਬਾਰੇ ਦੋ ਦਿਨ ਪਹਿਲਾਂ ਹੀ ਹਰਿਆਣਾ ਦੇ ਜੇਲ੍ਹ ਮੰਤਰੀ ਚਰਨਜੀਤ ਸਿੰਘ ਚੌਟਾਲਾ ਵੱਲੋਂ ਜਾਣਕਾਰੀ ਦਿੱਤੀ ਗਈ ਸੀ , ਕਿ ਪੈਰੋਲ ਲੈਣ ਦਾ ਹਰ ਕੈਦੀ ਦਾ ਅਧਿਕਾਰ ਹੈ।
ਜਿਸ ਦੇ ਚਲਦੇ ਹੋਏ ਹੁਣ 21 ਦਿਨਾਂ ਲਈ ਹਰਿਆਣਾ ਸਰਕਾਰ ਵੱਲੋਂ ਰਾਮ ਰਹੀਮ ਨੂੰ ਜੇਲ ਤੋਂ ਬਾਹਰ ਭੇਜਿਆ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਇਹ ਵੀ ਵੇਖਿਆ ਜਾ ਰਿਹਾ ਹੈ ਕਿ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਵੀ ਇਹ ਕੋਸ਼ਿਸ਼ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਜਿਨ੍ਹਾਂ ਦੇ ਸਦਕਾ ਵੋਟਰਾਂ ਨੂੰ ਚੋਣਾਂ ਲਈ ਉਤਸ਼ਾਹਿਤ ਕੀਤਾ ਜਾ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …