ਆਈ ਤਾਜਾ ਵੱਡੀ ਖਬਰ
ਇੱਕ ਪਾਸੇ ਦੁਨੀਆਂ ਵਿੱਚ ਆਏ ਕੋਰੋਨਾ ਮਹਾਮਾਰੀ ਤੇ ਓਮੀਕ੍ਰੌਨ ਨੇ ਕਾਫੀ ਕਹਿਰ ਮਚਾਇਆ ਹੋਇਆ ਹੈ । ਹਰ ਰੋਜ਼ ਕਈ ਕੀਮਤੀ ਜਾਨਾਂ ਇਸ ਮਹਾਂਮਾਰੀ ਕਾਰਨ ਜਾ ਰਹੀਆਂ ਹਨ । ਪਰ ਦੂਜੇ ਪਾਸੇ ਕੁਦਰਤ ਵੀ ਲਗਾਤਾਰ ਆਪਣਾ ਕਰੋਪੀ ਰੂਪ ਵਿਖਾ ਰਹੀ ਹੈ l ਜਿਸ ਕਾਰਨ ਕਈ ਤਰ੍ਹਾਂ ਦੇ ਵੱਖ ਵੱਖ ਥਾਵਾਂ ਤੇ ਭਿਆਨਕ ਹਾਦਸੇ ਵਾਪਰ ਰਹੇ ਹਨ ਤੇ ਇਹਨਾਂ ਹਾਦਸਿਆਂ ਦੌਰਾਨ ਕਈ ਤਰ੍ਹਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ । ਹੁਣ ਤਕ ਅਜਿਹੇ ਬਹੁਤ ਸਾਰੇ ਹਾਦਸੇ ਵਾਪਰ ਚੁੱਕੇ ਹਨ , ਜਿਸ ਕਾਰਨ ਕਈ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ ਹਨ ਤੇ ਅਜਿਹਾ ਹੀ ਇੱਕ ਹੋਰ ਹਾਦਸਾ ਵਾਪਰਿਆ ਹੈ ਜਿਸ ਕਾਰਨ ਕਈ ਲੋਕਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ , ਜਦਕਿ ਕਈ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹਨ ।
ਮਾਮਲਾ ਪੱਛਮੀ ਕੋਲੰਬੀਆ ਦੇ ਇਕ ਸ਼ਹਿਰ ਦੇ ਰਿਹਾਇਸ਼ੀ ਖੇਤਰ ਤੋਂ ਸਾਹਮਣੇ ਆਇਆ। ਜਿੱਥੇ ਕਿ ਕਲ ਯਾਨੀ ਮੰਗਲਵਾਰ ਨੂੰ ਸਵੇਰੇ ਹੋਏ ਭਾਰੀ ਮੀਂਹ ਦੇ ਕਾਰਨ ਇੱਥੇ ਜ਼ਮੀਨ ਦਾ ਇੱਕ ਹਿੱਸਾ ਖਿਸਕ ਗਿਆ ਤੇ ਜ਼ਮੀਨ ਦਾ ਹਿੱਸਾ ਖਿਸਕਣ ਕਾਰਨ ਇੱਥੇ ਘੱਟੋ ਘੱਟ ਚੌਦਾਂ ਲੋਕਾਂ ਦੀ ਮੌਤ ਹੋ ਗਈ l ਜਦ ਕਿ ਪੈਂਤੀ ਤੋਂ ਵੱਧ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ।
ਇਸ ਹਾਦਸੇ ਦੇ ਵਾਪਰਨ ਤੋਂ ਬਾਅਦ ਲੋਕਾਂ ਵਿੱਚ ਕਾਫ਼ੀ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਥੇ ਹੀ ਇਸ ਬਾਬਤ ਗੱਲਬਾਤ ਕਰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਪਰੇਰਾ ਨਗਰਪਾਲਿਕਾ ਦੀ ਰਿਸਾਰਲਦਾ ਲਤਾ ਵਿਚ ਜ਼ਮੀਨ ਖਿਸਕਣ ਤੋਂ ਬਾਅਦ ਇਕ ਵਿਅਕਤੀ ਦੇ ਲਾਪਤਾ ਹੋਣ ਦੀ ਸੂਚਨਾ ਵੀ ਹੈ । ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਵਿੱਚ 14 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਨਾਲ ਹੀ ਉਨ੍ਹਾਂ ਵੱਲੋਂ ਚਿਤਾਵਨੀ ਦਿੰਦਿਆਂ ਇਲਾਕੇ ਦੇ ਲੋਕਾਂ ਨੂੰ ਸਾਵਧਾਨ ਕੀਤਾ ਗਿਆ ਹੈ ਤੇ ਉਨ੍ਹਾਂ ਕਿਹਾ ਹੈ ਕਿ ਇਲਾਕੇ ਵਿੱਚ ਜ਼ਮੀਨ ਖਿਸਕਣ ਕਾਰਨ ਅਜੇ ਵੀ ਇਲਾਕੇ ਵਿੱਚ ਖ਼ਤਰਾ ਬਣਿਆ ਹੋਇਆ ਹੈ ।
ਜਿਸ ਦੇ ਚਲਦੇ ਹੁਣ ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਇਸ ਜਗ੍ਹਾ ਨੂੰ ਖਾਲੀ ਕੀਤਾ ਜਾਵੇ ਤਾਂ ਜੋ ਹੋਰ ਕਿਸੇ ਦਾ ਜਾਨੀ ਅਤੇ ਮਾਲੀ ਨੁਕਸਾਨ ਨਾ ਹੋ ਸਕਨ । ਫਿਲਹਾਲ ਬਚਾਅ ਟੀਮਾਂ ਵੱਲੋਂ ਬਚਾਅ ਕਾਰਜ ਕੀਤੇ ਜਾ ਰਹੇ ਹਨ ਤੇ ਕੋਲੰਬੀਆ ਦੇ ਰਾਸ਼ਟਰਪਤੀ ਦੇ ਵੱਲੋਂ ਇਸ ਪੂਰੀ ਘਟਨਾ ਤੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਗਿਆ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …