ਆਈ ਤਾਜਾ ਵੱਡੀ ਖਬਰ
ਕੋਰੋਨਾ ਮਹਾਂਮਾਰੀ ਦੇ ਚੱਲਦੇ ਜਿੱਥੇ ਦੇਸ਼ ਭਰ ਦੇ ਵਿੱਦਿਅਕ ਅਦਾਰੇ ਅਜੇ ਵੀ ਬੰਦ ਹਨ । ਜਿਸ ਦੇ ਚੱਲਦੇ ਬੱਚਿਆਂ ਦੀਆਂ ਆਨਲਾਈਨ ਪੜ੍ਹਾਈਆਂ ਕਰਵਾਈਆਂ ਜਾ ਰਹੀਆਂ ਹਨ । ਲਗਾਤਾਰ ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਵਿੱਚ ਸਕੂਲ ਖੋਲ੍ਹਣ ਦੀ ਮੰਗ ਉੱਠ ਰਹੀ ਹੈ । ਇਸੇ ਵਿਚਕਾਰ ਹੁਣ ਸਾਰੇ ਸਕੂਲਾਂ ਨੂੰ ਖੋਲ੍ਹਣ ਸਬੰਧੀ ਇਕ ਵੱਡਾ ਐਲਾਨ ਹੋ ਚੁੱਕਿਆ ਹੈ । ਦਰਅਸਲ ਹਿਮਾਚਲ ਪ੍ਰਦੇਸ਼ ਦੇ ਵਿੱਚ ਸਤਾਰਾਂ ਫਰਵਰੀ ਤੋਂ ਸਾਰੇ ਹੀ ਹੁਣ ਸਿੱਖਿਆ ਸੰਸਥਾਵਾਂ ਨੂੰ ਖੋਲ੍ਹਣ ਦਾ ਫ਼ੈਸਲਾ ਕਰ ਲਿਆ ਗਿਆ ਹੈ ।ਇਹ ਫ਼ੈਸਲਾ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਅਗਵਾਈ ਚ ਹੋਈ ਕੈਬਨਿਟ ਬੈਠਕ ਵਿੱਚ ਲਿਆ ਗਿਆ ।
ਜ਼ਿਕਰਯੋਗ ਹੈ ਕਿ ਸੂਬੇ ਵਿਚ ਕੋਰੋਨਾ ਦੇ ਮਾਮਲੇ ਘੱਟ ਹੋਣ ਤੇ ਸਰਕਾਰ ਨੇ ਸਕੂਲਾਂ ਨੂੰ ਮੁੜ ਤੋਂ ਖੋਲ੍ਹਣ ਦਾ ਫ਼ੈਸਲਾ ਲਿਆ ਹੈ ਤੇ ਪ੍ਰਦੇਸ਼ ਦੇ ਸਤਾਰਾਂ ਫਰਵਰੀ ਤੋਂ ਪਹਿਲੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਲਈ ਇਹ ਸਾਰੇ ਸਕੂਲ ਖੋਲ੍ਹ ਦਿੱਤੇ ਜਾਣਗੇ । ਇਸ ਤੋਂ ਇਲਾਵਾ ਜਿੰਮ ਅਤੇ ਸਿਨਮਾ ਹਾਲ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ।
ਜ਼ਿਕਰਯੋਗ ਹੈ ਕਿ ਜਦੋਂ ਦੀ ਦੁਨੀਆਂ ਭਰ ਦੇ ਵਿੱਚ ਕੋਰੋਨਾ ਮਹਾਂਮਾਰੀ ਨੇ ਦਸਤਕ ਦਿੱਤੀ ਹੈ । ਇਸਦੇ ਚੱਲਦੇ ਦੁਨੀਆਂ ਭਰ ਦੇ ਬੱਚਿਆਂ ਦੀ ਪੜ੍ਹਾਈ ਇਸ ਨਾਲ ਕਾਫੀ ਪ੍ਰਭਾਵਿਤ ਹੋਈ । ਦੁਨੀਆਂ ਭਰ ਦੇ ਕਾਲਜ ਬੰਦ ਕਰ ਦਿੱਤੇ ਗਏ ਸਨ ਜਿਸ ਤੋਂ ਬਾਅਦ ਹੁਣ ਲਗਾਤਾਰ ਸਕੂਲਾਂ ਨੂੰ ਖੋਲ੍ਹਣ ਅਤੇ ਬੰਦ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ।
ਕਿਉਂਕਿ ਜਿੱਥੇ ਕਰੋਨਾ ਦੇ ਮਾਮਲੇ ਘੱਟ ਰਹੇ ਹਨ ਉਥੇ ਮੁੜ ਤੋਂ ਸਕੂਲ ਖੁੱਲ੍ਹ ਰਹੇ ਹਨ ਤੇ ਜਿੱਥੇ ਇਹ ਮਾਮਲੇ ਲਗਾਤਾਰ ਆਪਣੇ ਪੈਰ ਪਸਾਰਦੇ ਹੋਏ ਨਜ਼ਰ ਆ ਰਹੇ ਹਨ ਉਥੇ ਮੁੜ ਤੋਂ ਸਕੂਲ ਬੰਦ ਕੀਤੇ ਜਾ ਰਹੇ ਹਨ । ਪਰ ਹੁਣ ਇਸੇ ਵਿਚਕਾਰ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੇ ਇਕ ਵੱਡਾ ਫੈਸਲਾ ਲੈਂਦੇ ਹੋਏ ਬੱਚਿਆਂ ਦਾ ਸਕੂਲ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਹੁਣ ਪੂਰੇ ਪ੍ਰਦੇਸ਼ ਭਰ ਦੇ ਵਿੱਚ ਸਤਾਰਾਂ ਫਰਵਰੀ ਤੋਂ ਸਾਰੇ ਸਿੱਖਿਅਕ ਅਦਾਰੇ ਖੁੱਲ੍ਹ ਜਾਣਗੇ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …