Breaking News

ਪ੍ਰਿਅੰਕਾ ਗਾਂਧੀ ਦੇ ਪੰਜਾਬ ਚ ਕੀਤੇ ਰੋਡ ਸ਼ੋਅ ਚ ਵਾਪਰੇ ਅਜਿਹੇ ਕਾਂਡ – ਪੁਲਸ ਕਰ ਰਹੀ ਜੋਰਾਂ ਤੇ ਭਾਲ

ਆਈ ਤਾਜਾ ਵੱਡੀ ਖਬਰ 

ਚੋਣ ਕਮਿਸ਼ਨ ਵੱਲੋਂ ਜਿੱਥੇ 20 ਫਰਵਰੀ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਉਥੇ ਹੀ ਕੁਝ ਦਿਨ ਦਾ ਸਮਾਂ ਬਾਕੀ ਬਚਿਆ ਹੈ। ਉਥੇ ਹੀ ਆਪਣੀਆਂ ਪਾਰਟੀਆਂ ਦੀ ਮਜ਼ਬੂਤੀ ਵਾਸਤੇ ਦਿੱਲੀ ਤੋਂ ਹਾਈਕਮਾਂਡ ਵੱਲੋਂ ਪੰਜਾਬ ਆ ਕੇ ਚੋਣ ਰੈਲੀਆਂ ਵਿੱਚ ਹਿੱਸਾ ਲਿਆ ਜਾ ਰਿਹਾ ਹੈ। ਜਿਸ ਸਦਕਾ ਪਾਰਟੀ ਨੂੰ ਜਿੱਤ ਹਾਸਲ ਹੋ ਸਕੇ। ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਸਖ਼ਤ ਹਦਾਇਤਾਂ ਅਨੁਸਾਰ ਹੀ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਓਥੇ ਹੀ ਚੋਣ ਪ੍ਰਚਾਰ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ । ਬੀਤੇ ਕੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋ ਪੰਜਾਬ ਵਿੱਚ ਜਲੰਧਰ ਵਿਖੇ ਭਾਜਪਾ ਦੀ ਰੈਲੀ ਨੂੰ ਸੰਬੋਧਨ ਕੀਤਾ ਗਿਆ।

ਹੁਣ ਪ੍ਰਿਅੰਕਾ ਗਾਂਧੀ ਦੇ ਪੰਜਾਬ ਰੋਡ ਸ਼ੋਅ ਦੌਰਾਨ ਵਾਪਰੇ ਅਜਿਹੇ ਕਾਂਡ ਨੂੰ ਲੈ ਕੇ ਪੁਲਿਸ ਵੱਲੋਂ ਜ਼ੋਰ ਸ਼ੋਰ ਨਾਲ ਭਾਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਇਥੇ 13 ਫਰਵਰੀ ਨੂੰ ਕਾਂਗਰਸ ਪਾਰਟੀ ਨੂੰ ਹਮਾਇਤ ਕਰਨ ਦਿੱਲ਼ੀ ਤੋਂ ਪਹੁੰਚੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਿਯੰਕਾ ਗਾਂਧੀ ਵੱਲੋਂ ਰੋਡ ਸ਼ੋ ਕੀਤਾ ਗਿਆ। ਜਿੱਥੇ ਬਹੁਤ ਸਾਰੇ ਕਾਂਗਰਸ ਦੇ ਉਮੀਦਵਾਰ ਅਤੇ ਵਰਕਰ ਇਸ ਰੋਡ ਸ਼ੋ ਵਿੱਚ ਸ਼ਾਮਲ ਹੋਏ।

ਉੱਥੇ ਹੀ ਇਸ ਰੋਡ ਸ਼ੋਅ ਦੌਰਾਨ ਬਹੁਤ ਸਾਰੇ ਲੋਕਾਂ ਦੇ ਵਿੱਚ ਮੋਬਾਇਲ ਫੋਨ ਵੀ ਚੋਰੀ ਹੋਏ ਹਨ। ਜਿੱਥੇ ਪੁਲਿਸ ਨੂੰ 70 ਦੇ ਕਰੀਬ ਮੋਬਾਈਲ ਫੋਨ ਚੋਰੀ ਹੋਣ ਦੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਉਥੇ ਹੀ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਵੀ ਕਾਂਗਰਸੀ ਉਮੀਦਵਾਰ ਦੀਪਇੰਦਰ ਸਿੰਘ ਢਿੱਲੋਂ ਵੱਲੋਂ ਕੀਤੀ ਗਈ ਹੈ।

ਜਿਸ ਕਾਰਨ ਉਨ੍ਹਾਂ ਨੂੰ 24 ਘੰਟਿਆਂ ਦੇ ਅੰਦਰ ਜਵਾਬ ਦੇਣ ਵਾਸਤੇ ਨੋਟਿਸ ਭੇਜਿਆ ਗਿਆ ਹੈ। ਜਿੱਥੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ, ਅਤੇ ਚੋਣ ਅਫਸਰ ਪਾਸੋਂ ਉਨ੍ਹਾਂ ਵੱਲੋਂ ਇਹ ਰੋਡ ਸ਼ੋਅ ਕਰਵਾਉਣ ਦੀ ਇਜਾਜ਼ਤ ਲਈ ਗਈ ਸੀ। ਉਥੇ ਹੀ ਉਨ੍ਹਾਂ ਵੱਲੋਂ ਬੈਨਰ ਅਤੇ ਝੰਡੇ ਬਿਨਾਂ ਇਸ ਆਗਿਆ ਤੋਂ ਲਗਾਏ ਗਏ ਸਨ। ਉਨ੍ਹਾਂ ਵੱਲੋਂ ਇਹ ਸਭ ਕੁਝ ਕਰ ਕੇ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕੀਤੀ ਗਈ ਹੈ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …