ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆ ਵਿਚ ਤਰਥੱਲੀ ਮਚਾ ਦਿੱਤੀ ਸੀ ਉਥੇ ਹੀ ਸਾਰੇ ਦੇਸ਼ ਇਸ ਦੀ ਚਪੇਟ ਵਿੱਚ ਆਉਣ ਕਾਰਨ ਭਾਰੀ ਆਰਥਿਕ ਮੁਸੀਬਤਾਂ ਦੇ ਦੌਰ ਵਿਚੋਂ ਗੁਜ਼ਰੇ ਹਨ। ਕਰੋਨਾ ਨੂੰ ਠੱਲ ਪਾਉਣ ਲਈ ਜਿੱਥੇ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਉਪਰ ਰੋਕ ਲਗਾ ਦਿਤੀ ਗਈ ਸੀ। ਉਥੇ ਹੀ ਕੁਝ ਖਾਸ ਮੌਕਿਆਂ ਦੇ ਤਹਿਤ ਖ਼ਾਸ ਉਡਾਨਾਂ ਨੂੰ ਹੀ ਚਾਲੂ ਰੱਖਿਆ ਗਿਆ। ਜਿੱਥੇ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾ ਲਿਆ ਗਿਆ ਸੀ। ਉਥੇ ਹੀ ਅਸਟ੍ਰੇਲੀਆ ਵੱਲੋਂ ਬਾਕੀ ਮੁਲਕਾਂ ਦੇ ਮੁਕਾਬਲੇ ਵਧੇਰੇ ਸਮੇਂ ਲਈ ਆਪਣੀਆਂ ਸਰਹੱਦਾਂ ਉਪਰ ਪਾਬੰਦੀ ਜਾਰੀ ਰੱਖੀਆਂ ਗਈਆਂ। ਜਿਸ ਕਾਰਨ ਆਸਟ੍ਰੇਲੀਆ ਜਾਣ ਵਾਲੇ ਯਾਤਰੀਆਂ ਅਤੇ ਵਿਦਿਆਰਥੀਆਂ ਨੂੰ ਕਾਫੀ ਲੰਮਾ ਸਮਾਂ ਇੰਤਜ਼ਾਰ ਕਰਨਾ ਪਿਆ ਹੈ। ਹੁਣ ਕਾਫੀ ਇੰਤਜਾਰ ਤੋਂ ਬਾਅਦ ਜਿਥੇ ਆਸਟ੍ਰੇਲੀਆ ਸਰਕਾਰ ਵੱਲੋਂ ਆਪਣੀਆਂ ਸਰਹੱਦਾਂ ਖੋਲਣ ਦਾ ਐਲਾਨ ਕੀਤਾ ਗਿਆ ਸੀ।
ਉੱਥੇ ਹੀ ਬਹੁਤ ਸਾਰੇ ਲੋਕਾਂ ਵਿਚ ਖੁਸ਼ੀ ਦੇਖੀ ਗਈ ਸੀ। ਹੁਣ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਇਸ ਦੇਸ਼ ਵੱਲੋਂ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਆਸਟ੍ਰੇਲੀਆ ਸਰਕਾਰ ਵੱਲੋਂ ਆਪਣੇ ਦੇਸ਼ ਵਿੱਚ ਆਉਣ ਵਾਲੇ ਉਹਨਾਂ ਯਾਤਰੀਆਂ ਨੂੰ ਆਉਣ ਦੀ ਇਜ਼ਾਜ਼ਤ ਦਿੱਤੀ ਹੈ ਜਿਨ੍ਹਾਂ ਵੱਲੋਂ ਕ੍ਰੋਨਾ ਟੀਕਾਕਰਨ ਕਰਵਾਇਆ ਹੋਵੇਗਾ। ਹੁਣ ਬੁੱਧਵਾਰ ਨੂੰ ਪੱਛਮੀ ਆਸਟ੍ਰੇਲੀਆ ਰਾਜ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਬੰਦ ਸਰਹੱਦਾਂ ਦੇ ਬਾਵਜੂਦ ਵੀ ਉਨ੍ਹਾਂ ਲਈ ਆਸਟ੍ਰੇਲੀਆ ਆਉਣ ਵਾਸਤੇ ਨਵੇਂ ਮਾਰਗ ਦੀ ਘੋਸ਼ਣਾ ਕੀਤੀ ਗਈ ਹੈ ਜਿਨ੍ਹਾਂ ਵੱਲੋਂ ਪਹਿਲਾਂ ਹੀ ਦਾਖਲਾ ਲਿਆ ਗਿਆ ਹੈ।
ਆਸਟਰੇਲੀਆ ਸਰਕਾਰ ਵੱਲੋਂ ਉਨ੍ਹਾਂ ਵਿਦਿਆਰਥੀਆਂ ਨੂੰ ਇਸ ਰਾਜ ਦੇ ਸਾਰੇ ਵਿਦਿਅਕ ਅਦਾਰਿਆਂ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਹੈ ਜਿਸ ਵਿੱਚ ਪ੍ਰਾਇਮਰੀ, ਸਕੈਂਡਰੀ ਸਕੂਲ ,ਕਾਲਜ , ਯੂਨੀਵਰਸਿਟੀ ਅਤੇ ਤਕਨੀਕੀ ਕਾਲਜ ਵੀ ਸ਼ਾਮਲ ਹਨ।
ਸਰਕਾਰ ਵੱਲੋਂ ਲਾਗੂ ਕੀਤੀ ਗਈ ਇਸ ਯੋਜਨਾ ਦੇ ਤਹਿਤ ਆਉਣ ਵਾਲੇ ਵਿਦਿਆਰਥੀਆਂ ਨੂੰ ਆਪਣੀ ਉਡਾਣ ਭਰਨ ਤੋਂ ਪਹਿਲਾਂ 24 ਘੰਟਿਆਂ ਦੇ ਅੰਦਰ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਉਸ ਦੀ ਨੈਗਟਿਵ ਰਿਪੋਰਟ ਦੇਣੀ ਲਾਜ਼ਮੀ ਕੀਤੀ ਗਈ ਹੈ। ਉਥੇ ਹੀ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਕਰੋਨਾ ਦੀਆਂ ਦੋ ਖੁਰਾਕਾਂ ਵੀ ਲੈਣੀਆਂ ਲਾਜ਼ਮੀ ਕੀਤੀਆਂ ਗਈਆਂ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …