ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ ਦਾ ਰੁਖ ਕੀਤਾ ਜਾਂਦਾ ਹੈ ਜਿੱਥੇ ਜਾ ਕੇ ਉਹ ਆਪਣੇ ਪਰਵਾਰਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਜਿਥੇ ਵਿਦੇਸ਼ਾਂ ਵਿਚ ਜਾ ਕੇ ਭਾਰਤੀ ਨੌਜਵਾਨਾਂ ਵੱਲੋਂ ਭਾਰੀ ਮਿਹਨਤ ਮੁਸ਼ੱਕਤ ਕੀਤੀ ਜਾਦੀ ਹੈ। ਉਥੇ ਹੀ ਵਿਦੇਸ਼ਾਂ ਵਿੱਚ ਜਾ ਕੇ ਉਨ੍ਹਾਂ ਵੱਲੋਂ ਕੀਤੇ ਜਾਂਦੇ ਕਾਰਜਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ ਜਦੋਂ ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਮਿਲਦੀ ਹੈ। ਉਨ੍ਹਾਂ ਦੀ ਮਿਹਨਤ ਦੇ ਸਦਕਾ ਉਥੋਂ ਦੀਆਂ ਸਰਕਾਰਾਂ ਵੱਲੋਂ ਉੱਚ ਅਹੁਦਿਆਂ ਉੱਪਰ ਵੀ ਨੌਕਰੀਆਂ ਮੁਹਈਆ ਕਰਵਾਈਆ ਜਾਂਦੀਆਂ ਹਨ। ਪਰ ਵਿਦੇਸ਼ਾਂ ਵਿੱਚ ਗਏ ਹੋਏ ਬਹੁਤ ਸਾਰੇ ਨੌਜਵਾਨਾਂ ਨਾਲ ਅਚਾਨਕ ਹੀ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ।
ਜਿਸ ਨਾਲ ਬਹੁਤ ਸਾਰੇ ਨੌਜਵਾਨ ਆਪਣੇ ਘਰ ਪਰਤਣ ਤੋਂ ਪਹਿਲਾਂ ਹੀ ਇਸ ਦੁਨੀਆਂ ਤੋਂ ਤੁਰ ਜਾਂਦੇ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਤਿੰਨ ਭੈਣਾ ਦੇ ਇਕਲੋਤੇ ਭਰਾ ਨੂੰ ਵਿਦੇਸ਼ ਵਿੱਚ ਮੌਤ ਮਿਲੀ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਸਿੰਗਾਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਡੇਰਾਬੱਸੀ ਦੇ ਅਧੀਨ ਆਉਣ ਵਾਲੇ ਪਿੰਡ ਚਡਿਆਲਾ ਦਾ ਰਹਿਣ ਵਾਲਾ ਨੋਜਵਾਨ ਹਰਜੋਤ ਸਿੰਘ ਪੁੱਤਰ ਸਵਰਗੀ ਹਰਨੇਕ ਸਿੰਘ ਸਟੱਡੀ ਵੀਜੇ ਉਪਰ ਜਨਵਰੀ ਵਿਚ ਸਿੰਘਾਪੁਰ ਗਿਆ ਸੀ।
ਜਿੱਥੇ ਉਸ ਵੱਲੋਂ ਆਪਣੇ ਸੁਨਹਿਰੀ ਭਵਿੱਖ ਨੂੰ ਲੈ ਕੇ ਬਹੁਤ ਸਾਰੇ ਸੁਪਨੇ ਵੇਖੇ ਗਏ ਸਨ। ਉਥੇ ਹੀ ਸ਼ਨੀਵਾਰ ਨੂੰ ਆਪਣੇ ਕੁਝ ਦੋਸਤਾਂ ਨਾਲ ਘੁੰਮਣ ਵਾਸਤੇ ਕੁਸੂ ਟਾਪੂ ਦੇਖਣ ਗਿਆ ਸੀ। ਜਿੱਥੇ ਇਹ ਸਾਰੇ ਦੋਸਤ ਇੰਜੁਆਏ ਕਰ ਰਹੇ ਸਨ ਉੱਥੇ ਹੀ ਸਮੁੰਦਰ ਦੀਆਂ ਲਹਿਰਾਂ ਦੀ ਚਪੇਟ ਵਿੱਚ ਆਉਣ ਕਾਰਨ ਕੁਝ ਦੋਸਤ ਡੁੱਬਣ ਲੱਗੇ ਤਾਂ ਉਨ੍ਹਾਂ ਵੱਲੋਂ ਬਾਕੀ ਦੋਸਤਾਂ ਵਲੋ ਸਹਾਇਤਾ ਕਰ ਕੇ ਬਚਾ ਲਿਆ ਗਿਆ।
ਪਰ ਇਸ ਨੌਜਵਾਨ ਸਿੰਘ ਦਾ ਪਤਾ ਨਹੀਂ ਲੱਗਾ। ਉਸ ਦੀ ਭਾਲ ਕੀਤੀ ਗਈ ਪਰ ਉਸ ਦੇ ਨਾ ਮਿਲਣ ਕਾਰਨ ਉਸਦੀ ਗੁੰਮ ਹੋਣ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਬਚਾਅ ਕਾਰਜ ਸ਼ੁਰੂ ਕਰਕੇ ਉਸ ਦੀ ਲਾਸ਼ ਨੂੰ ਸਮੁੰਦਰ ਤੋਂ ਪ੍ਰਾਪਤ ਕੀਤਾ ਗਿਆ। ਦੱਸਿਆ ਗਿਆ ਹੈ ਕਿ ਮ੍ਰਿਤਕ ਹਰਜੋਤ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …