ਆਈ ਤਾਜਾ ਵੱਡੀ ਖਬਰ
ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਭਾਰਤ ਤੋਂ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਵਿਦੇਸ਼ਾਂ ਲਈ ਉਡਾਣ ਭਰੀ ਜਾਂਦੀ ਹੈ। ਜਿਥੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਾਸਤੇ ਵਿਦੇਸ਼ ਭੇਜਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਵਿੱਚ ਲਗਾਤਾਰ ਨਸ਼ੇ ਅਤੇ ਬੇਰੁਜ਼ਗਾਰੀ ਵਧ ਰਹੀ ਹੈ। ਜਿਸ ਨੂੰ ਦੇਖਦੇ ਹੋਏ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਆਉਣ ਵਾਲੇ ਕੱਲ੍ਹ ਨੂੰ ਬੇਹਤਰ ਬਣਾਉਣ ਵਾਸਤੇ ਆਪਣੀ ਜਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਲਗਾਈ ਜਾ ਰਹੀ ਹੈ। ਜਿਸ ਸਦਕਾ ਉਨ੍ਹਾਂ ਦੇ ਬੱਚਿਆਂ ਦਾ ਆਉਣ ਵਾਲਾ ਕੱਲ ਸਵਰ ਸਕੇ। ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਭਾਰਤੀ ਵਿਦਿਆਰਥੀਆਂ ਵੱਲੋਂ ਜਿਥੇ ਪੜ੍ਹਾਈ ਦੇ ਨਾਲ ਸਖਤ ਮਿਹਨਤ ਕੀਤੀ ਜਾਂਦੀ ਹੈ ਤਾਂ ਜੋ ਆਪਣੇ ਅਤੇ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਪਰ ਉਥੇ ਹੀ ਕਈ ਵਿਦਿਆਰਥੀਆਂ ਨੂੰ ਅਚਾਨਕ ਕਈ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ।
ਹੁਣ ਕੈਨੇਡਾ ਪੜ੍ਹਾਈ ਕਰਨ ਗਏ ਇਨ੍ਹਾਂ ਵਿਦਿਆਰਥੀਆਂ ਲਈ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਕਾਰਨ ਭਵਿੱਖ ਖਤਰੇ ਵਿੱਚ ਪੈ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਂਟਰੀਅਲ ਵਿਚ ਜਿੱਥੇ ਤਿੰਨ ਕਾਲਜਾਂ ਵੱਲੋਂ ਵਿਦਿਆਰਥੀਆਂ ਤੋਂ ਟਿਊਸ਼ਨ ਫੀਸ ਲੱਖਾਂ ਡਾਲਰ ਦੇ ਰੂਪ ਵਿੱਚ ਇਕੱਠੀ ਕੀਤੀ ਗਈ ਹੈ। ਜਿਸ ਤੋਂ ਬਾਅਦ ਇਨ੍ਹਾਂ ਤਿੰਨ ਕਾਲਜਾਂ ਵੱਲੋਂ ਕਾਲਜਾਂ ਨੂੰ ਦੀਵਾਲ਼ੀਆ ਐਲਾਨਣ ਪਿੱਛੋਂ ਬੰਦ ਕਰ ਦਿੱਤਾ ਗਿਆ ਹੈ। ਜਿੱਥੇ ਪਿਛਲੇ ਮਹੀਨੇ ਇਨ੍ਹਾਂ ਤਿੰਨ ਕਾਲਜਾਂ ਨੂੰ ਬੰਦ ਕੀਤਾ ਗਿਆ ਹੈ ਜਿਨ੍ਹਾਂ ਵਿੱਚ cde,m ਕਾਲਜ,ਤੇ ccsq ਕਾਲਜ ਸ਼ਾਮਲ ਹਨ।
ਹੁਣ ਇਨ੍ਹਾਂ ਵਿਦਿਆਰਥੀਆਂ ਵੱਲੋਂ ਆਪਣਾ ਕੋਰਸ ਪੂਰਾ ਕਰਨ ਵਾਸਤੇ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਕੈਨੇਡਾ ਸਰਕਾਰ ਤੋਂ ਇਸ ਮਾਮਲੇ ਵਿਚ ਦਖਲ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਸਦਕਾ ਇਨ੍ਹਾਂ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋਣ ਤੋਂ ਬਚ ਸਕੇ। ਇਨ੍ਹਾਂ ਵਿਦਿਆਰਥੀਆਂ ਨੇ ਮੰਗ ਕੀਤੀ ਹੈ ਕਿ ਉਹਨਾਂ ਦੇ ਪੁਰਾਣੇ ਕ੍ਰੈਡਿਟ ਦੇ ਅਧਾਰ ਤੇ ਹੀ ਉਨ੍ਹਾਂ ਨੂੰ ਆਪਣਾ ਕੋਰਸ ਪੂਰਾ ਕਰਨ ਦੀ ਇਜ਼ਾਜਤ ਸਰਕਾਰ ਵੱਲੋਂ ਦਿੱਤੀ ਜਾਵੇ। ਕਿਉਂਕਿ ਕਨੂੰਨੀ ਤੌਰ ਤੇ ਇਹ ਸਾਰੇ ਵਿਦਿਆਰਥੀ ਹਫਤੇ ਚ 20 ਘੰਟੇ ਕੰਮ ਨਹੀਂ ਕਰ ਸਕਦੇ।
ਜਿਸ ਵਾਸਤੇ ਆਗਿਆ ਸਰਕਾਰ ਕੋਲੋਂ ਮੰਗੀ ਗਈ ਹੈ ਕਿਉਂਕਿ ਇਨ੍ਹਾਂ ਵਿਦਿਆਰਥੀਆਂ ਨੇ ਆਖਿਆ ਹੈ ਕਿ ਉਨ੍ਹਾਂ ਕੋਲ ਪੈਸੇ ਖਤਮ ਹੋ ਰਹੇ ਹਨ ਅਤੇ ਬਹੁਤ ਸਾਰੇ ਵਿਦਿਆਰਥੀ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ ਕੋਲ ਜਾ ਰਹੇ ਹਨ। ਇਨ੍ਹਾਂ ਸਾਰੇ ਵਿਦਿਆਰਥੀਆਂ ਵੱਲੋਂ ਬਰੈਪਟਨ ਦੇ ਟਰਾਂਟੋ ਉਪਨਗਰ ਵਿਚ ਬੁਧਵਾਰ ਨੂੰ ਇੱਕ ਰੈਲੀ ਕੀਤੀ ਗਈ ਜਿਥੇ ਵਿਦਿਆਰਥੀਆਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ ਉਥੇ ਹੀ ਉਨ੍ਹਾਂ ਦੇ ਚਿਹਰੇ ਉੱਪਰ ਚਿੰਤਾ ਵੀ ਸਾਫ਼ ਦਿਖਾਈ ਦੇ ਰਹੀ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …