ਆਈ ਤਾਜਾ ਵੱਡੀ ਖਬਰ
ਪੰਜਾਬ ਵਿਧਾਨ ਸਭਾ ਚੋਣਾਂ ਜੋ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਉਥੇ ਹੀ ਲਾਗੂ ਕੀਤੇ ਗਏ ਆਦੇਸ਼ਾਂ ਅਨੁਸਾਰ 18 ਫਰਵਰੀ ਸ਼ਾਮ ਨੂੰ ਚੋਣ ਪ੍ਰਚਾਰ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਸੱਭ ਪਾਰਟੀਆਂ ਵੱਲੋਂ ਇਨ੍ਹਾਂ ਦਿਨਾਂ ਦੇ ਵਿੱਚ ਲਗਾਤਾਰ ਆਪਣੀ ਪਾਰਟੀ ਦੀ ਜਿੱਤ ਵਾਸਤੇ ਚੋਣ ਪ੍ਰਚਾਰ ਕੀਤਾ ਗਿਆ ਹੈ। ਉਥੇ ਹੀ ਸਾਰੇ ਸਿਆਸੀ ਪਾਰਟੀਆਂ ਵੱਲੋਂ ਵਿਰੋਧੀ ਪਾਰਟੀਆਂ ਦੇ ਉਪਰ ਸ਼ਬਦੀ ਹਮਲੇ ਵੀ ਕੀਤੇ ਗਏ ਹਨ। ਇਨ੍ਹਾਂ ਦਿਨਾਂ ਵਿੱਚ ਕਈ ਸਿਆਸੀ ਹਸਤੀਆਂ ਵੱਖ-ਵੱਖ ਵਿਵਾਦਾਂ ਵਿੱਚ ਘਿਰਿਆ ਹਨ ਜਿਨ੍ਹਾਂ ਦੇ ਨਾਲ ਜੁੜੀਆਂ ਹੋਈਆਂ ਖ਼ਬਰਾਂ ਦੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਪੰਜਾਬ ਦੇ ਵੱਖ-ਵੱਖ ਚੋਣ ਹਲਕਿਆਂ ਵਿਚ ਜਾ ਕੇ ਆਪਣੇ ਹਲਕੇ ਦੇ ਉਮੀਦਵਾਰਾਂ ਦੇ ਪੱਖ ਵਿੱਚ ਪ੍ਰਚਾਰ ਕੀਤਾ ਗਿਆ ਹੈ।
ਉਥੇ ਹੀ ਉਹ ਪਿਛਲੇ ਕਈ ਦਿਨਾਂ ਤੋਂ ਵੱਖ ਵੱਖ ਵਿਵਾਦਾਂ ਦੇ ਵਿਚ ਵੀ ਘਿਰੇ ਹਨ। ਹੁਣ ਮੁੱਖ ਮੰਤਰੀ ਚੰਨੀ ਤੇ ਇਸ ਕਾਰਨ ਐਫ ਆਈ ਆਰ ਦਰਜ ਹੋ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਦਿੱਤੇ ਗਏ ਬਿਆਨ ਦੇ ਕਾਰਨ ਵਿਵਾਦਾਂ ਵਿਚ ਫਸ ਗਏ ਹਨ। ਜਿੱਥੇ ਉਨ੍ਹਾਂ ਦੇ ਵਿਵਾਦਪੂਰਨ ਬਿਆਨ ਦੇ ਕਾਰਨ ਬਿਹਾਰ ਦੇ ਕਦਮਕੂਆਂ ਥਾਣੇ ਵਿੱਚ ਐਫ ਆਈ ਆਰ ਦਰਜ ਕੀਤੀ ਗਈ ਹੈ।
ਇਹ ਸ਼ਿਕਾਇਤ ਉਨ੍ਹਾਂ ਦੇ ਖਿਲਾਫ ਭਾਰਤੀ ਯੁਵਾ ਮੋਰਚਾ ਦੇ ਰਾਸ਼ਟਰੀ ਉਪ ਪ੍ਰਧਾਨ ਮਨੀਸ਼ ਕੁਮਾਰ ਵੱਲੋਂ ਦਰਜ ਕਰਾਈ ਗਈ ਹੈ। ਜਿਸ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਵਿਚ ਵਾਧਾ ਹੋਇਆ ਹੈ। ਦਰਜ ਕੀਤੀ ਗਈ ਸ਼ਿਕਾਇਤ ਵਿਚ ਮੁੱਖ ਮੰਤਰੀ ਚੰਨੀ ਉੱਪਰ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਲੋਕਾਂ ਖਿਲਾਫ਼ ਭੜਕਾਊ ਭਾਸ਼ਣ ਦੇਣ ਅਤੇ ਜਨਤਾ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਜ਼ਿਕਰ ਕੀਤਾ ਗਿਆ ਹੈ।
ਕਿਉਂਕਿ ਉਨ੍ਹਾਂ ਵੱਲੋਂ ਚੋਣ ਪ੍ਰਚਾਰ ਦੌਰਾਨ ਆਖਿਆ ਗਿਆ ਸੀ ਕਿ ਪੰਜਾਬ ਪੰਜਾਬੀਆਂ ਦਾ ਹੈ । ਉਥੇ ਹੀ ਉਨ੍ਹਾਂ ਵੱਲੋਂ ਉੱਤਰ ਪ੍ਰਦੇਸ਼ ਅਤੇ ਬਿਹਾਰ ਤੇ ਦਿੱਲੀ ਦੇ ਲੋਕਾਂ ਉਪਰ ਕਈ ਟਿੱਪਣੀਆਂ ਵੀ ਕੀਤੀਆਂ ਗਈਆਂ ਸਨ। ਬੁੱਧਵਾਰ ਨੂੰ ਜਦੋਂ ਪ੍ਰਿਅੰਕਾ ਗਾਂਧੀ ਪੰਜਾਬ ਦੌਰੇ ਤੇ ਆਏ ਹੋਏ ਸਨ ਉਸ ਸਮੇਂ ਉਨ੍ਹਾਂ ਵੱਲੋਂ ਆਖਿਆ ਗਿਆ ਸੀ ਕਿ ਯੂ ਪੀ ਦਿਲੀ ਬਿਹਾਰ ਦੇ ਲੋਕ ਪੰਜਾਬ ਵਿੱਚ ਆ ਕੇ ਰਾਜ ਨਹੀਂ ਕਰ ਸਕਦੇ। ਉਨ੍ਹਾਂ ਨੂੰ ਇੱਥੇ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …