ਆਈ ਤਾਜਾ ਵੱਡੀ ਖਬਰ
ਲਗਾਤਾਰ ਵੱਧ ਰਹੇ ਸੜਕ ਹਾਦਸੇ ਜਿੱਥੇ ਲੋਕਾਂ ਵਿਚ ਡਰ ਪੈਦਾ ਕਰ ਰਹੇ ਹਨ ਉਥੇ ਹੀ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਿਵਾਰਾਂ ਦੇ ਘਰ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਇੱਕ ਤੋਂ ਬਾਅਦ ਇੱਕ ਜਿੱਥੇ ਸੜਕ ਹਾਦਸੇ ਸਾਹਮਣੇ ਆਉਂਦੇ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਉੱਥੇ ਹੀ ਇਨ੍ਹਾਂ ਹਾਦਸਿਆ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਵੀ ਬਹੁਤ ਸਾਰੇ ਨਿਯਮ ਵਾਹਨ ਚਾਲਕਾਂ ਲਈ ਲਾਗੂ ਕੀਤੇ ਜਾਂਦੇ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ।
ਇਨ੍ਹਾਂ ਘਟਨਾਵਾਂ ਦਾ ਅਸਰ ਦੇਸ਼ ਦੇ ਹਾਲਾਤਾਂ ਉਪਰ ਵੀ ਹੁੰਦਾ ਹੈ। ਹੁਣ ਇੱਥੇ ਕਹਿਰ ਵਾਪਰਿਆ ਹੈ ਜਿੱਥੇ ਸੜਕ ਹਾਦਸੇ ਵਿੱਚ 25 ਲੋਕਾਂ ਦੀ ਮੌਕੇ ਤੇ ਮੌਤ ਹੋ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤੇਲੰਗਾਨਾ ਦੇ ਜ਼ਿਲ੍ਹੇ ਮੁਲੁਗੁ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਕਾਰ ਅਤੇ ਬੱਸ ਦੇ ਵਿਚਕਾਰ ਅਜਿਹੀ ਭਿਆਨਕ ਟੱਕਰ ਹੋਈ ਹੈ ਕਿ ਇਸ ਘਟਨਾ ਦੇ ਕਾਰਨ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਬਾਰੇ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਵਾਰੀਆਂ ਨਾਲ ਭਰੀ ਹੋਈ ਇੱਕ ਬੱਸ ਮੇਦਾਰਾਮ ਜਥਾਰਾ ਵੱਲ ਜਾ ਰਹੀ ਸੀ।
ਜਦੋਂ ਇਹ ਬੱਸ ਗਟੰਮਾ ਮੰਦਰ ਕੋਲ ਪਹੁੰਚੀ ਤਾਂ ਇਸ ਦੀ ਭਿਆਨਕ ਟੱਕਰ ਇਕ ਕਾਰ ਨਾਲ ਹੋ ਗਈ। ਇਸ ਹਾਦਸੇ ਦੇ ਵਿਚ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਦੇ ਕਾਰਨ ਜਿੱਥੇ ਘਟਨਾ ਸਥਾਨ ਉਪਰ ਹੀ ਚਾਰ ਲੋਕਾਂ ਦੀ ਮੌਤ ਹੋ ਗਈ ਉਥੇ ਹੀ ਇਕ ਵਿਅਕਤੀ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਲਿਆਦਾ ਗਿਆ ਜਿਥੇ ਉਸ ਦੀ ਮੌਤ ਹੋ ਗਈ।
ਇਸ ਹਾਦਸੇ ਕਾਰਨ ਇਸ ਰੋਡ ਉਪਰ ਪੂਰੀ ਤਰ੍ਹਾਂ ਆਵਾਜਾਈ ਠੱਪ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਤੁਰੰਤ ਘਟਨਾ ਸਥਾਨ ਤੇ ਪਹੁੰਚ ਕੇ ਆਵਾਜਾਈ ਨੂੰ ਮੁੜ ਤੋਂ ਸ਼ੁਰੂ ਕਰਵਾਇਆ ਗਿਆ। ਨੁਕਸਾਨੀ ਕਾਰ ਨੂੰ ਸੜਕ ਤੋਂ ਹਟਾ ਦਿੱਤਾ ਗਿਆ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …