ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਕੱਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਵਿੱਚ ਪੂਰੀ ਸੁਰੱਖਿਆ ਦੇ ਇੰਤਜਾਮ ਕੀਤੇ ਗਏ ਹਨ ਤਾਂ ਜੋ ਲੋਕਾਂ ਦੇ ਜਾਨੀ ਮਾਲੀ ਨੁਕਸਾਨ ਦੀ ਰਾਖੀ ਕੀਤੀ ਜਾ ਸਕੇ। ਉੱਥੇ ਹੀ ਪੰਜਾਬ ਵਿੱਚ ਲਗਾਤਾਰ ਲੁੱਟਾਂ ਖੋਹਾਂ ਅਤੇ ਚੋਰੀ ਠੱਗੀ ਦੀਆ ਘਟਨਾਵਾਂ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਆਏ ਦਿਨ ਹੀ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਜਿੱਥੇ ਲੋਕਾਂ ਵਿਚ ਡਰ ਪੈਦਾ ਕਰ ਰਹੀਆਂ ਹਨ ਉੱਥੇ ਹੀ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਪੁਲੀਸ ਵੱਲੋਂ ਵਧਾਈ ਗਈ ਸੁਰੱਖਿਆ ਦੇ ਬਾਵਜੂਦ ਵੀ ਕੁਝ ਲੁਟੇਰਿਆਂ ਵੱਲੋਂ ਅਜਿਹੀਆਂ ਲੁੱਟ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਬਾਰੇ ਸੁਣ ਕੇ ਸਾਰੇ ਹੈਰਾਨ ਰਹਿ ਜਾਂਦੇ ਹਨ।
ਹੁਣ ਪੰਜਾਬ ਵਿੱਚ ਇੱਥੇ ਐਚ ਡੀ ਐਫ ਸੀ ਬੈਂਕ ਵਿਚ ਵੱਡਾ ਡਾਕਾ ਪਿਆ ਹੈ ਜਿੱਥੇ ਭਾਜੜਾਂ ਪੈ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਕਸਬਾ ਨੌਸ਼ਹਿਰਾ ਪੰਨੂੰਆਂ ਤੋਂ ਸਾਹਮਣੇ ਆਈ ਹੈ। ਜਿੱਥੇ ਅੱਜ ਦਿਨ ਦਿਹਾੜੇ ਹੋਈ ਦੁਪਹਿਰ 2 ਵਜੇ ਦੇ ਕਰੀਬ ਹਥਿਆਰਬੰਦ ਨਕਾਬਪੋਸ਼ ਵਿਅਕਤੀਆਂ ਵੱਲੋਂ ਐਚ ਡੀ ਐਫ ਸੀ ਬੈਂਕ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਗਿਆ ਹੈ। ਜਿੱਥੇ ਲੁਟੇਰਿਆਂ ਵੱਲੋਂ ਬੈਂਕ ਵਿੱਚ 30 ਲੱਖ ਦੇ ਕਰੀਬ ਦੀ ਨਗਦੀ ਦਾ ਡਾਕਾ ਮਾਰਿਆ ਗਿਆ ਹੈ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਬੈਂਕ ਮੈਨੇਜਰ ਵੱਲੋਂ ਦੱਸਿਆ ਗਿਆ ਹੈ ਤਿੰਨ ਵਿਅਕਤੀ ਦੋ ਸਪਲੈਂਡਰ ਮੋਟਰਸਾਈਕਲ ਤੇ ਸਵਾਰ ਹੋ ਕੇ ਬੈਂਕ ਵਿੱਚ 2 ਵਜੇ ਦੇ ਕਰੀਬ ਆਏ ਜਿਨ੍ਹਾਂ ਵੱਲੋਂ ਮੂੰਹ ਤੇ ਮਾਸਕ ਪਹਿਨੇ ਹੋਏ ਸਨ। ਜਿਨ੍ਹਾਂ ਬੈਂਕ ਵਿੱਚ ਤਾਇਨਾਤ ਸਕਿਉਰਿਟੀ ਗਾਰਡ ਉਪਰ ਪਿਸਤੌਲ ਤਾਣ ਕੇ ਇਕ ਦਮ ਬੰਦੂਕ ਖੋਹੀ ਗਈ ਅਤੇ ਫਿਰ ਕੈਸ਼ੀਅਰ ਕਾਊਂਟਰ ਤੇ 30 ਲੱਖ ਦੀ ਨਗਦ ਰਾਸ਼ੀ ਬੈਗ ਵਿੱਚ ਪਾਈ ਗਈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕਰਮਚਾਰੀਆਂ ਦੇ ਮੋਬਾਇਲ ਫੋਨ ਅਤੇ ਇਕ ਮਹਿਲਾ ਕਰਮਚਾਰੀ ਦੀ ਸੋਨੇ ਦੀ ਚੇਨ ਝਪਟ ਲਈ ਗਈ ਅਤੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਵੀ ਨਾਲ ਲੈ ਗਏ।
ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਜਿਥੇ ਲੁਟੇਰੇ ਉਸ ਜਗਾ ਤੋਂ ਭੱਜਣ ਵਿਚ ਕਾਮਯਾਬ ਹੋ ਗਏ ਉਥੇ ਹੀ ਇਸ ਘਟਨਾ ਦੀ ਸਾਰੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …