ਆਈ ਤਾਜਾ ਵੱਡੀ ਖਬਰ
ਜਿੱਥੇ ਦੇਸ਼ ਦੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਵਿੱਚ ਹਰ ਰੋਜ਼ ਕੋਈ ਵੱਡੇ ਧਮਾਕੇ ਹੋ ਰਹੇ ਹਨ । ਜਿੱਥੇ ਕੱਲ੍ਹ ਹੀ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਪੈ ਕੇ ਹਟੀਆਂ ਹਨ । ਉੱਥੇ ਹੀ ਦੂਜੇ ਪਾਸੇ ਕਈ ਉੱਘੀਆਂ ਸ਼ਖ਼ਸੀਅਤਾਂ ਵੱਖ ਵੱਖ ਕਾਰਨਾਂ ਕਾਰਨ ਆਪਣੀਆਂ ਜਾਨਾਂ ਗੁਆ ਰਹੀਆਂ ਹਨ l ਜਿਥੇ ਲੋਕ ਹਜੇ ਹਾਲ ਹੀ ਵਿਚ ਇਸ ਦੁਨੀਆ ਨੂੰ ਛੱਡ ਕੇ ਗਈਆਂ ਸ਼ਖ਼ਸੀਅਤਾਂ ਜਿਹਨਾਂ ਵਿਚ ਦੀਪ ਸਿੱਧੂ ,ਲਤਾ ਮੰਗੇਸ਼ਕਰ ਅਤੇ ਬੱਪੀ ਲਹਿਰੀ ਦਾ ਨਾਮ ਸ਼ਾਮਲ ਹੈ ,ਇਹਨਾਂ ਨੂੰ ਭੁੱਲ ਨਹੀਂ ਪਾਏ ਸਨ ਕਿ ਇਸੇ ਵਿਚਕਾਰ ਇਕ ਬੇਹੱਦ ਹੀ ਮੰਦਭਾਗੀ ਖ਼ਬਰ ਸਿਆਸਤ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਕਿ ਆਂਧਰਾ ਪ੍ਰਦੇਸ਼ ਦੇ ਸੂਚਨਾ ਤਕਨਾਲੋਜੀ ਉਦਯੋਗਪਤੀ ਅਤੇ ਵਣਜ ਮੰਤਰੀ ਗੌਤਮ ਰੈਡੀ ਦਾ ਅੱਜ ਯਾਨੀ ਕਿ ਸੋਮਵਾਰ ਨੂੰ ਦਿਲ ਦਾ ਦੌਰਾ ਪੈਣ ਦੇ ਕਾਰਨ ਦੇਹਾਂਤ ਹੋ ਗਿਆ ।
ਪੰਜਾਹ ਸਾਲਾਂ ਦੀ ਉਮਰ ਵਿਚ ਅੱਜ ਗੌਤਮ ਰੈੱਡੀ ਇਸ ਫਾਨੀ ਸੰਸਾਰ ਨੂੰ ਸਦਾ ਸਦਾ ਲਈ ਅਲਵਿਦਾ ਆਖ ਗਏ । ਉੱਥੇ ਹੀ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਗੌਤਮ ਰੈਡੀ ਨੂੰ ਐਮਰਜੈਂਸੀ ਸਥਿਤੀ ਦੇ ਵਿੱਚ ਦਿੱਲੀ ਦੇ ਅਪੋਲੋ ਹਸਪਤਾਲ ਦੇ ਵਿੱਚ ਲਿਆਇਆ ਗਿਆ ਸੀ ,ਕਿਉਂਕਿ ਉਹ ਅਚਾਨਕ ਘਰ ਦੇ ਵਿੱਚ ਡਿੱਗ ਪਏ ਸਨ l
ਜਿਸ ਦੇ ਚੱਲਦੇ ਜਦੋਂ ਉਹ ਹਸਪਤਾਲ ਪਹੁੰਚੇ ਤਾਂ ਉਸ ਸਮੇਂ ਉਹ ਸਾਹ ਨਹੀਂ ਲੈ ਰਹੇ ਸਨ । ਹਸਪਤਾਲ ਦੇ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਆਈਸੀਯੂ ਵਿੱਚ ਭਰਤੀ ਕੀਤਾ ਗਿਆ । ਜਿਸ ਤੋਂ ਬਾਅਦ ਡਾਕਟਰੀ ਟੀਮਾਂ ,ਕਈ ਡਾਕਟਰਾਂ ਅਤੇ ਮਾਹਰਾਂ ਵੱਲੋਂ ਉਨ੍ਹਾਂ ਦੀ ਦੇਖਭਾਲ ਕੀਤੀ ਗਈ l ਕਰੀਬ ਨੱਬੇ ਮਿੰਟ ਉਨ੍ਹਾਂ ਨੂੰ ਸੀਪੀਆਰ ਕੀਤਾ ਪਰ ਕਾਫ਼ੀ ਕੋਸ਼ਿਸ਼ਾਂ ਦੇ ਬਾਵਜੂਦ ਵੀ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ ।
ਉਨ੍ਹਾਂ ਦੇ ਜਾਣ ਦੇ ਨਾਲ ਅੱਜ ਸਿਆਸਤ ਦੇ ਵਿੱਚ ਕਾਫ਼ੀ ਹਲਚਲ ਮਚੀ ਹੋਈ ਹੈ ਤੇ ਵੱਖ ਵੱਖ ਸਿਆਸੀ ਲੀਡਰਾਂ ਵੱਲੋਂ ਉਨ੍ਹਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ । ਜ਼ਿਕਰਯੋਗ ਹੈ ਕਿ ਗੌਤਮ ਰੈਡੀ ਨੇ ਸਿਆਸਤ ਦੇ ਜ਼ਰੀਏ ਕਈ ਲੋਕਾਂ ਦੀ ਸੇਵਾ ਕੀਤੀ ਤੇ ਉਨ੍ਹਾਂ ਦੇ ਸਿਆਸੀ ਕੈਰੀਅਰ ਦੀ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਵੱਲੋਂ ਲਗਾਤਾਰ ਤਾਰੀਫ਼ ਕੀਤੀ ਜਾ ਰਹੀ ਹੈ
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …