ਆਈ ਤਾਜਾ ਵੱਡੀ ਖਬਰ
ਕਿਸਾਨੀ ਅੰਦੋਲਨ ਦੇ ਚੱਲਦੇ ਕਈ ਲੋਕਾਂ ਵੱਲੋਂ ਇਸ ਅੰਦੋਲਨ ਨੂੰ ਲੈ ਕੇ ਕਈ ਤਰ੍ਹਾਂ ਦੀ ਬਿਆਨਬਾਜ਼ੀ ਕੀਤੀ ਗਈ । ਜਿੱਥੇ ਇਸ ਅੰਦੋਲਨ ਨੂੰ ਭਰਪੂਰ ਸਮਰਥਨ ਮਿਲਿਆ, ਉੱਥੇ ਹੀ ਦੂਜੇ ਪਾਸੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ । ਵਿਰੋਧ ਕਰਨ ਵਾਲਿਆਂ ਵਿੱਚੋਂ ਸਭ ਤੋਂ ਪਹਿਲਾਂ ਨਾਮ ਕੰਗਨਾ ਰਣੋਤ ਦਾ ਸਾਹਮਣੇ ਆਉਂਦਾ ਹੈ । ਜਿਸਦੇ ਵਲੋਂ ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ ਦੇ ਲਈ ਕਈ ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਗਈਆਂ l ਜਿਨ੍ਹਾਂ ਟਿੱਪਣੀਆਂ ਵਿਚੋਂ ਇਕ ਟਿੱਪਣੀ ਜਿਸ ਦਾ ਕਾਫੀ ਵਿਰੋਧ ਹੋਇਆ ਸੀ ਕਿ ਧਰਨੇ ਵਿੱਚ ਸੌ ਸੌ ਰੁਪਏ ਲੈ ਕੇ ਅੌਰਤਾਂ ਸ਼ਾਮਲ ਹੋੲੀਅਾਂ ਹਨ l ਇਸ ਟਿੱਪਣੀ ਤੇ ਕੰਗਨਾ ਰਨੌਤ ਕਸੂਤੀ ਫਸੀ ਹੋਈ ਨਜ਼ਰ ਆ ਰਹੀ ਹੈ ।
ਕਿਉਂਕਿ ਹੁਣ ਧਰਨੇ ਦੌਰਾਨ ਕੀਤੀ ਗਈ ਇਸ ਟਿੱਪਣੀ ਦੇ ਮਾਮਲੇ ਵਿੱਚ 19 ਅਪ੍ਰੈਲ ਨੂੰ ਬਠਿੰਡਾ ਅਦਾਲਤ ਵਿੱਚ ਕੰਗਨਾ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ । ਜ਼ਿਕਰਯੋਗ ਹੈ ਕਿ ਬਠਿੰਡਾ ਦੀ ਇੱਕ 87 ਸਾਲਾ ਮਹਿਲਾ ਕਿਸਾਨ ਨੂੰ ਲੈ ਕੇ ਕੰਗਨਾ ਰਣੌਤ ਨੇ ਉਨ੍ਹਾਂ ਦੀ ਤਸਵੀਰ ਸਾਂਝੀ ਕਰ ਕੇ ਇਹ ਟਵੀਟ ਕੀਤਾ ਸੀ l ਜਿਸ ਤੋਂ ਬਾਅਦ ਮਹਿੰਦਰ ਕੌਰ ਨੇ ਬਠਿੰਡਾ ਕੋਰਟ ਵਿੱਚ ਮਾਣਹਾਨੀ ਦਾ ਕੇਸ ਦਰਜ ਕਰ ਦਿੱਤਾ ਸੀ l 4 ਜਨਵਰੀ 2021 ਨੂੰ ਕੰਗਨਾ ਖਿਲਾਫ ਇਹ ਕੇਸ ਦਰਜ ਕੀਤਾ ਗਿਆ ਸੀ l ਜਿਸ ਦੇ ਚੱਲਦੇ ਪੂਰੇ ਤੇਰਾਂ ਮਹੀਨੇ ਇਸ ਮਾਮਲੇ ਤੇ ਸੁਣਵਾਈ ਚੱਲੀ ਤੇ ਹੁਣ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕਰ ਦਿੱਤੇ ਹਨ ਤੇ ਉਸ ਨੂੰ ਕੋਰਟ ਵਿਚ ਪੇਸ਼ ਹੋਣ ਲਈ ਕਿਹਾ ਹੈ ।
ਇਸ ਬਿਆਨ ਦੇ ਚਲਦੇ ਹੁਣ ਕੰਗਨਾ ਕਸੂਤੀ ਫਸੀ ਹੋਈ ਨਜ਼ਰ ਆ ਰਹੀ ਹੈ l ਕਿਉਂਕਿ ਹੁਣ ਤਕ ਕੰਗਨਾ ਨੇ ਕਿਸਾਨਾਂ ਲਈ ਕਈ ਤਰ੍ਹਾਂ ਦੇ ਸ਼ਬਦਾਂ ਦੀ ਵਰਤੋਂ ਕੀਤੀ ਸੀ ਤੇ ਇਨ੍ਹਾਂ ਵੱਖ ਵੱਖ ਤਰ੍ਹਾਂ ਦੀਆਂ ਟਿੱਪਣੀਆਂ ਤੋਂ ਬਾਅਦ ਹੁਣ ਕੰਗਨਾ ਬੁਰੀ ਤਰ੍ਹਾਂ ਫਸ ਚੁੱਕੀ ਹੈ ।
ਜ਼ਿਕਰਯੋਗ ਹੈ ਕਿ ਕੰਗਨਾ ਨੇ ਮਹਿੰਦਰ ਕੌਰ ਨੂੰ ਸ਼ਾਹੀਨ ਬਾਗ਼ ਵਿਚ ਪ੍ਰਦਰਸ਼ਨ ਕਰਨ ਵਾਲੀਆਂ ਔਰਤਾਂ ਵਿੱਚ ਇੱਕ ਔਰਤ ਸਮਝ ਲਿਆ ਸੀ , ਜਿਸ ਦੀ ਤੁਲਨਾ ਕੰਗਨਾ ਰਨੌਤ ਵੱਲੋਂ ਉਸ ਔਰਤ ਨਾਲ ਕੀਤੀ ਗਈ । ਜਿਸ ਦੇ ਚੱਲਦੇ ਮਹਿੰਦਰ ਕੌਰ ਵੱਲੋਂ ਇਸ ਬਾਬਤ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ l ਉਨ੍ਹਾਂ ਕਿਹਾ ਕਿ ਕੰਗਨਾ ਰਨੌਤ ਦੇ ਇਸ ਟਵੀਟ ਨਾਲ ਉਸ ਨੂੰ ਮਾਨਸਿਕ ਪ੍ਰੇਸ਼ਾਨੀ ਹੋਈ ਹੈ । ਨਾਲ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚ ਉਨ੍ਹਾਂ ਦੇ ਅਕਸ ਨੂੰ ਠੇਸ ਵੀ ਪਹੁੰਚਿਆ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …