ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਜਦੋਂ 3 ਵਿਵਾਦਤ ਖੇਤੀ ਕਾਨੂੰਨ ਲਾਗੂ ਕੀਤੇ ਗਏ ਸਨ ਤਾਂ ਇਹਨਾਂ ਨੂੰ ਰੱਦ ਕਰਵਾਉਣ ਵਾਸਤੇ ਸਾਰੇ ਕਿਸਾਨਾਂ ਵੱਲੋਂ ਇੱਕ ਜੁੱਟ ਹੋ ਕੇ ਸੰਘਰਸ਼ ਕੀਤਾ ਗਿਆ ਸੀ। ਜਿੱਥੇ ਕਿਸਾਨਾਂ ਵੱਲੋਂ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਵੀ ਕਰਵਾ ਲਿਆ ਗਿਆ। ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋਏ ਹਨ। ਜਿੱਥੇ ਬਹੁਤ ਸਾਰੇ ਕਿਸਾਨਾਂ ਦੀ ਜਾਨ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰਦੇ ਸਮੇਂ ਗਈ ਹੈ। ਉੱਥੇ ਹੀ ਬਹੁਤ ਸਾਰੇ ਕਿਸਾਨ ਰਸਤਿਆਂ ਵਿਚ ਵਾਪਰਨ ਵਾਲੇ ਸੜਕ ਹਾਦਸਿਆਂ ਦਾ ਸ਼ਿਕਾਰ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਜਾਂਦੇ ਹੋਏ ਅਤੇ ਵਾਪਸ ਆਉਂਦੇ ਸਮੇਂ ਵੀ ਹੋਏ ਹਨ। ਉੱਥੇ ਹੀ ਬਹੁਤ ਸਾਰੇ ਕਿਸਾਨਾਂ ਵੱਲੋਂ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ।
ਜਿਸ ਦਾ ਖਮਿਆਜਾ ਪਿਛੋਂ ਪਰਿਵਾਰਾਂ ਨੂੰ ਭੁਗਤਣਾ ਪੈਂਦਾ ਹੈ। ਇਸ ਆਰਥਿਕ ਤੰਗੀ ਦੇ ਕਾਰਨ ਬਹੁਤ ਸਾਰੇ ਕਿਸਾਨਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਹੁਣ ਇਥੇ ਇਕ ਨੌਜਵਾਨ ਵੱਲੋਂ ਇਸ ਤਰ੍ਹਾਂ ਆਪਣੀ ਮੌਤ ਚੁਣੀ ਗਈ ਹੈ ਜਿੱਥੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਾਨਸਾ ਜ਼ਿਲ੍ਹੇ ਅਧੀਨ ਆਉਣ ਵਾਲੇ ਪਿੰਡ ਸਮਾਓ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦੇ ਰਹਿਣ ਵਾਲੇ ਇਕ 37 ਸਾਲਾ ਦੇ ਕਿਸਾਨ ਭੀਮ ਸਿੰਘ ਵੱਲੋਂ ਜ਼ਹਿਰ ਖਾ ਕੇ ਇਸ ਲਈ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ ਕਿਉਂਕਿ ਉਸ ਦੇ 17 ਲੱਖ ਤੋਂ ਵਧੇਰੇ ਦਾ ਕਰਜਾ ਹੋਣ ਕਾਰਨ ਉਹ ਕਾਫੀ ਲੰਮੇ ਸਮੇਂ ਤੋਂ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਿਹਾ ਸੀ।
ਜਿੱਥੇ ਉਸ ਵੱਲੋਂ ਇਸ ਕਰਜ਼ੇ ਨੂੰ ਲੈ ਕੇ ਇਹ ਕਦਮ ਚੁੱਕਿਆ ਗਿਆ ਹੈ ਉਥੇ ਹੀ ਇਸ ਘਟਨਾ ਦੇ ਚਲਦੇ ਹੋਏ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਮ੍ਰਿਤਕ ਭੀਮ ਸਿੰਘ ਸੱਤ ਏਕੜ ਜ਼ਮੀਨ ਦਾ ਮਾਲਕ ਸੀ, ਇਹ ਉਸ ਦੇ ਸਿਰ ਕਾਫ਼ੀ ਕਰਜ਼ਾ ਹੋਣ ਕਾਰਨ ਉਸ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਇਹ ਕਰਜ਼ਾ ਉਸ ਵੱਲੋਂ ਬੈਂਕ, ਆੜਤੀਆਂ ਅਤੇ ਕੁਝ ਰਿਸ਼ਤੇਦਾਰਾਂ ਤੋਂ ਲਿਆ ਹੋਇਆ ਸੀ।
ਮ੍ਰਿਤਕ ਜਿੱਥੇ ਆਪਣੇ ਪਿੱਛੇ ਪਤਨੀ ਅਤੇ ਦੋ ਸਾਲਾਂ ਦਾ ਬੱਚਾ ਛੱਡ ਗਿਆ ਹੈ ਉਥੇ ਹੀ ਪੰਚਾਇਤ ਮੈਂਬਰਾਂ ਵੱਲੋਂ ਮ੍ਰਿਤਕ ਦਾ ਸਾਰਾ ਕਰਜਾ ਮਾਫ ਕਰਨ ਅਤੇ ਪਰਿਵਾਰ ਨੂੰ ਮੁਆਵਜ਼ਾ ਦਿੱਤੇ ਜਾਣ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਨੌਜਵਾਨ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …