ਆਈ ਤਾਜਾ ਵੱਡੀ ਖਬਰ
ਰੂਸ ਵੱਲੋਂ ਜਿਥੇ ਯੂਕਰੇਨ ਤੇ ਚਾਰ ਦਿਨ ਪਹਿਲਾਂ ਹਮਲਾ ਕਰ ਦਿੱਤਾ ਗਿਆ ਸੀ ਉਥੇ ਹੀ ਲਗਾਤਾਰ ਇਹ ਹਮਲਾ ਜਾਰੀ ਹੈ। ਇਸ ਹਮਲੇ ਨੂੰ ਲੈ ਕੇ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਦੀ ਨਿਖੇਧੀ ਕੀਤੀ ਜਾ ਰਹੀ ਹੈ ਉੱਥੇ ਹੀ ਕਈ ਦੇਸ਼ਾਂ ਵੱਲੋਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਸਭ ਦੇ ਬਾਵਜੂਦ ਵੀ ਰੂਸ ਵੱਲੋਂ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ ਜਿੱਥੇ ਰੂਸ ਦੇ ਨਾਗਰਿਕਾਂ ਵੱਲੋ ਵੀ ਰੂਸ ਨੂੰ ਇਹ ਹਮਲਾ ਰੋਕਣ ਵਾਸਤੇ ਅਪੀਲ ਕੀਤੀ ਜਾ ਰਹੀ ਹੈ ਅਤੇ ਲੋਕਾਂ ਵੱਲੋਂ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਰੂਸ ਵੱਲੋਂ ਯੂਕਰੇਨ ਉਪਰ ਕੀਤੇ ਗਏ ਇਸ ਹਮਲੇ ਵਿੱਚ ਬਹੁਤ ਸਾਰੇ ਨਾਗਰਿਕ ਅਤੇ ਸੈਨਿਕ ਮਾਰੇ ਗਏ ਹਨ। ਯੂਕ੍ਰੇਨ ਵਿਚ ਇਸ ਸਮੇਂ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ। ਹੁਣ ਇਸ ਦੇਸ਼ ਵੱਲੋਂ ਇੰਡੀਆ ਵਾਲਿਆਂ ਲਈ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਥੇ ਐਂਟਰੀ ਬਿਨਾਂ ਪੈਸਿਆਂ ਤੋਂ ਦਿੱਤੀ ਜਾਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਯੂਕਰੇਨ ਵਿੱਚ ਬਹੁਤ ਸਾਰੇ ਭਾਰਤੀ ਵਿਦਿਆਰਥੀ ਫਸੇ ਹੋਏ ਹਨ ਅਤੇ ਮਾਪਿਆਂ ਵੱਲੋਂ ਚਿੰਤਾ ਕੀਤੀ ਜਾ ਰਹੀ ਹੈ। ਜਿੱਥੇ ਇਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਸੂਬਾ ਸਰਕਾਰ ਕੇਂਦਰ ਸਰਕਾਰ ਨੂੰ ਉਨ੍ਹਾਂ ਦੇ ਬੱਚਿਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੀ ਅਪੀਲ ਕੀਤੀ ਗਈ। ਉਥੇ ਹੀ ਦੋ ਹਵਾਈ ਉਡਾਨਾਂ ਯੂਕਰੇਨ ਵਿੱਚ ਫਸੇ ਹੋਏ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਭਾਰਤ ਪਹੁੰਚ ਚੁੱਕੀਆਂ ਹਨ।
ਜਿੱਥੇ ਅੱਜ ਦੂਜੀ ਉਡਾਨ ਰੋਮਾਨੀਆ ਤੋਂ ਭਾਰਤ ਪਹੁੰਚੀ ਹੈ। ਉੱਥੇ ਹੀ ਹੁਣ ਭਾਰਤੀ ਵਿਦਿਆਰਥੀਆਂ ਨੂੰ ਪੋਲੈਂਡ ਵੱਲੋਂ ਆਪਣੇ ਦੇਸ਼ ਵਿਚ ਆਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਜਿੱਥੇ ਵਿਦਿਆਰਥੀ ਬਿਨਾਂ ਵੀਜ਼ਾ ਐਂਟਰੀ ਤੋਂ ਪੋਲੈਂਡ ਵਿੱਚ ਸ਼ਾਮਲ ਹੋ ਸਕਦੇ ਹਨ। ਕਿਉਂਕਿ ਯੂਕਰੇਨ ਵਿੱਚ ਹੋ ਰਹੇ ਇਨ੍ਹਾਂ ਹਮਲਿਆਂ ਨੂੰ ਦੇਖਦੇ ਹੋਏ ਹੀ ਪੋਲੈਂਡ ਦੇ ਰਾਜਦੂਤ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਇਹ ਐਲਾਨ ਕੀਤਾ ਗਿਆ ਹੈ,ਜਿਸ ਵਿਚ ਭਾਰਤੀ ਵਿਦਿਆਰਥੀਆਂ ਨੂੰ ਬਿਨਾਂ ਵੀਜ਼ਾ ਐਂਟਰੀ ਦੇ ਪੋਲੈਂਡ ਆਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।
ਢਾਈ ਸੌ ਭਾਰਤੀ ਨਾਗਰਿਕਾਂ ਨੂੰ ਅੱਜ ਦੂਜੀ ਉਡਾਣ ਭਾਰਤ ਲੈ ਕੇ ਪਹੁੰਚ ਚੁੱਕੀ ਹੈ। ਉਥੇ ਹੀ ਯੂਕਰੇਨ ਵਿੱਚ ਫਸੇ ਹੋਏ ਸਾਰੇ ਭਾਰਤੀਆਂ ਨੂੰ ਸਰਕਾਰੀ ਖਰਚੇ ਉਪਰ ਭਾਰਤ ਲਿਆਂਦਾ ਜਾ ਰਿਹਾ ਹੈ। ਜਿਸ ਵਾਸਤੇ ਭਾਰਤ ਸਰਕਾਰ ਵੱਲੋਂ ਯੂਕਰੇਨ ਨਾਲ ਲਗਦੇ ਦੇਸ਼ਾਂ ਵਿੱਚ ਵੀ ਆਪਣੀ ਉਡਾਨਾਂ ਨੂੰ ਵਧਾ ਦਿਤਾ ਗਿਆ ਹੈ। ਇਸ ਦੀ ਜਾਣਕਾਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …