ਆਈ ਤਾਜਾ ਵੱਡੀ ਖਬਰ
ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਉਥੇ ਹੀ ਸਮੇਂ ਸਮੇਂ ਤੇ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਵਿਚ ਵੀ ਬਦਲਾਅ ਕੀਤਾ ਜਾਂਦਾ ਹੈ ਅਤੇ ਲੋਕਾਂ ਨੂੰ ਵੀ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਜਿਸ ਸਦਕਾ ਲੋਕਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਨੂੰ ਘੱਟ ਕੀਤਾ ਜਾ ਸਕੇ। ਪਰ ਬਹੁਤ ਸਾਰੇ ਵਾਹਨ ਚਾਲਕਾਂ ਵੱਲੋਂ ਅੱਗੇ ਵਧਣ ਦੀ ਕਾਹਲ ਦੇ ਚਲਦਿਆਂ ਹੋਇਆਂ ਹੀ ਕਈ ਭਿਆਨਕ ਸੜਕ ਹਾਦਸਿਆਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ। ਜਿੱਥੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਵਾਰਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਹੁਣ ਦੋ ਕਾਰਾਂ ਦੀ ਭਿਆਨਕ ਟੱਕਰ ਦੇ ਕਾਰਨ ਮੌਤਾਂ ਹੋਈਆਂ ਹਨ ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਸ੍ਰੀ ਮੁਕਤਸਰ ਜ਼ਿਲੇ ਦੇ ਅਧੀਨ ਆਉਣ ਵਾਲੇ ਪਿੰਡ ਬੜਿੰਗ ਦੇ ਨਜ਼ਦੀਕ ਵਾਪਰਿਆ ਹੈ। ਜਿੱਥੇ ਇਸ ਪਿੰਡ ਦੇ ਕੋਲ਼ ਦੋ ਕਾਰਾਂ ਦੀ ਆਹਮੋ ਸਾਹਮਣੀ ਟੱਕਰ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਜਿਥੇ 1 ਵਰਨਾ ਕਾਰ ਵਿੱਚ ਧਰਮਕੋਟ ਦਾ ਰਹਿਣ ਵਾਲਾ ਪਰਿਵਾਰ ਜਿਸ ਵਿੱਚ ਜਗਸੀਰ ਸਿੰਘ ਆਪਣੀ ਮਾਂ, ਪਤਨੀ ਅਤੇ ਬੇਟੀ ਦੇ ਨਾਲ ਆਪਣੇ ਸਹੁਰੇ ਪਰਿਵਾਰ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਲ ਕੇ ਵਾਪਸ ਪਰਤ ਰਿਹਾ ਸੀ।
ਉਸ ਸਮੇਂ ਹੀ ਸਾਹਮਣੇ ਤੋਂ ਆ ਰਹੀ ਇੱਕ ਹਾਂਡਾ ਆਈਕਨ ਕਾਰ ਨਾਲ ਜਬਰਦਸਤ ਟੱਕਰ ਹੋ ਗਈ ਜਿਸ ਨੂੰ ਗੰਗਾ ਨਗਰ ਦਾ ਰਹਿਣ ਵਾਲਾ ਇਕ ਵਿਅਕਤੀ ਚਲਾ ਰਿਹਾ ਸੀ ਅਤੇ ਇੱਕ ਵਿਅਕਤੀ ਉਸ ਦੇ ਨਾਲ ਸਵਾਰ ਸੀ। ਇਹ ਹਾਦਸਾ ਇੰਨਾ ਗੰਭੀਰ ਸੀ ਕਿ ਇਸ ਹਾਦਸੇ ਦੇ ਵਿਚ ਜਗਸੀਰ ਸਿੰਘ ਅਤੇ ਉਸਦੀ ਮਾਤਾ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।
ਜਦ ਕਿ ਉਸ ਦੀ ਪਤਨੀ ਅਤੇ ਬੇਟੀ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਿੱਥੇ ਜ਼ੇਰੇ ਇਲਾਜ ਹਨ। ਉਥੇ ਹੀ ਦੂਜੀ ਗੱਡੀ ਵਿਚ ਸਵਾਰ ਦੋ ਵਿਅਕਤੀਆਂ ਨੂੰ ਵੀ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ ਜਿਨ੍ਹਾਂ ਦੀ ਸਥਿਤੀ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …