ਆਈ ਤਾਜਾ ਵੱਡੀ ਖਬਰ
ਜਿੱਥੇ ਇਨਸਾਨ ਵੱਲੋਂ ਕੁਦਰਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਉਥੇ ਹੀ ਉਸ ਨੂੰ ਇਸ ਦਾ ਨਤੀਜਾ ਵੀ ਭੁਗਤਣਾ ਪੈ ਰਿਹਾ ਹੈ। ਕਿਉਂਕਿ ਅੱਜ ਇਨਸਾਨ ਵੱਲੋਂ ਆਪਣੀਆਂ ਜ਼ਰੂਰਤਾਂ ਲਈ ਜੰਗਲਾਂ ਦੀ ਅੰਨ੍ਹੇਵਾਹ ਕਟਾਈ ਕੀਤੀ ਜਾ ਰਹੀ। ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਨਾਲ ਵੀ ਜੂਝਣਾ ਪੈ ਰਿਹਾ ਹੈ ਅਤੇ ਇਨ੍ਹਾਂ ਜੰਗਲਾਂ ਦੀ ਕਟਾਈ ਦਾ ਅਸਰ ਇਨਸਾਨੀ ਜ਼ਿੰਦਗੀ ਉੱਪਰ ਪੈ ਰਿਹਾ ਹੈ। ਜਿੱਥੇ ਕੁਦਰਤ ਨਾਲ ਕੀਤਾ ਜਾ ਰਿਹਾ ਖਿਲਵਾੜ ਇਨਸਾਨੀ ਜ਼ਿੰਦਗੀ ਲਈ ਖ਼ਤਰਨਾਕ ਸਾਬਤ ਹੋ ਰਿਹਾ ਹੈ। ਕਿਉਂਕਿ ਜਦੋਂ ਜਦੋਂ ਇਨਸਾਨ ਵੱਲੋਂ ਕੁਦਰਤ ਨਾਲ ਖਿਲਵਾੜ ਕੀਤਾ ਜਾਂਦਾ ਹੈ ਤਾਂ ਕੁਦਰਤ ਵੱਲੋਂ ਵੀ ਸਮੇਂ ਸਮੇਂ ਤੇ ਆਪਣੇ ਹੋਣ ਦਾ ਅਹਿਸਾਸ ਕਰਵਾਇਆ ਜਾਂਦਾ ਹੈ,ਜਿਸ ਦੇ ਚਲਦੇ ਹੋਏ ਬਹੁਤ ਸਾਰੀਆਂ ਕੁਦਰਤੀ ਆਫਤਾਂ ਵੀ ਸਾਹਮਣੇ ਆ ਜਾਂਦੀਆਂ ਹਨ।
ਹੁਣ ਪੰਜਾਬ ਵਿੱਚ ਇੱਥੇ ਰਿਹਾਇਸ਼ੀ ਇਲਾਕੇ ਵਿੱਚ ਜੰਗਲੀ ਜਾਨਵਰ ਕਾਰਨ ਭਾਜੜਾਂ ਪੈ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਠਾਨਕੋਟ ਅਧੀਨ ਆਉਂਦੇ ਕਸਬਾ ਸਰਨਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਕਸਬੇ ਦੇ ਨਾਲ ਲੱਗਦੇ ਇੱਕ ਰਿਹਾਇਸ਼ੀ ਇਲਾਕੇ ਵਿਚ ਉਸ ਸਮੇਂ ਲੋਕਾਂ ਵਿਚ ਡਰ ਪੈਦਾ ਹੋ ਗਿਆ ਜਦੋਂ ਇਕ ਜੰਗਲੀ ਜਾਨਵਰ ਸਾਂਬਰ ਇਸ ਰਿਹਾਇਸ਼ੀ ਇਲਾਕੇ ਵਿੱਚ ਦੇਖਿਆ ਗਿਆ। ਜਿਸ ਨੂੰ ਦੇਖਦੇ ਹੋਏ ਪਿੰਡ ਵਾਸੀਆਂ ਵਿੱਚ ਡਰ ਪੈਦਾ ਹੋਇਆ ਅਤੇ ਇਸ ਦੀ ਜਾਣਕਾਰੀ ਤੁਰੰਤ ਹੀ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਦੇ ਦਿੱਤੀ ਗਈ।
ਪਿੰਡ ਵਾਸੀਆਂ ਵੱਲੋਂ ਜਾਣਕਾਰੀ ਮਿਲਦੇ ਹੀ ਤੁਰੰਤ ਕਰਮਚਾਰੀਆਂ ਨੇ ਉਸ ਜਗ੍ਹਾ ਉਪਰ ਪਹੁੰਚ ਕੀਤੀ ਅਤੇ ਸਾਂਭਰ ਨੂੰ ਕਾਬੂ ਕੀਤਾ ਗਿਆ ਹੈ। ਦੱਸਿਆ ਗਿਆ ਕਿ ਇਹ ਜੰਗਲੀ ਜਾਨਵਰ ਨਾਲ ਲੱਗਦੇ ਹਿਮਾਚਲ ਦੇ ਜੰਗਲਾਂ ਵਿੱਚੋਂ ਇਧਰ ਰਿਹਾਇਸ਼ੀ ਇਲਾਕਿਆ ਵਿੱਚ ਆ ਰਹੇ ਹਨ।
ਇਹ ਸਾਂਬਰ ਪਿੰਡ ਦੇ ਨਾਲ ਲੱਗਦੀ ਇੱਕ ਨਹਿਰ ਵਿੱਚੋਂ ਕਾਬੂ ਕੀਤਾ ਗਿਆ ਹੈ ਜੋ ਇਸ ਵਿੱਚ ਡਿੱਗਿਆ ਸੀ। ਜੰਗਲਾਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਤੇ ਸਾਂਬਰ ਨੂੰ ਵੀ ਸੁਰੱਖਿਅਤ ਢੰਗ ਨਾਲ ਕਾਬੂ ਕੀਤਾ ਗਿਆ ਹੈ ਉੱਥੇ ਇਸ ਸਫਲਤਾ ਤੋਂ ਬਾਅਦ ਇਨ੍ਹਾਂ ਕਰਮਚਾਰੀਆਂ ਵੱਲੋਂ ਇਸਨੂੰ ਕਥਲੌਰ ਸੈਂਚੁਰੀ ਦੇ ਜੰਗਲਾਂ ਵਿਚ ਛੱਡਿਆ ਗਿਆ ਹੈ। ਟੀਮ ਵੱਲੋਂ ਸਫ਼ਲਤਾਪੂਰਵਕ ਇਸ ਨੂੰ ਕਾਬੂ ਕੀਤਾ ਗਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …