ਆਈ ਤਾਜਾ ਵੱਡੀ ਖਬਰ
ਕਿਸਾਨੀ ਸੰਘਰਸ਼ ਦੇ ਦੌਰਾਨ ਪੰਜਾਬ ਦੇ ਬਹੁਤ ਸਾਰੇ ਗਾਇਕਾਂ ਅਤੇ ਅਦਾਕਾਰਾ ਵੱਲੋਂ ਅੱਗੇ ਆ ਕੇ ਕਿਸਾਨਾਂ ਦਾ ਸਮਰਥਨ ਕੀਤਾ ਗਿਆ ਸੀ। ਜਿਸ ਕਾਰਨ ਇਨ੍ਹਾਂ ਪੰਜਾਬੀ ਗਾਇਕਾ ਅਤੇ ਅਦਾਕਾਰਾ ਦੀ ਇਜ਼ਤ ਸਾਰੇ ਲੋਕਾਂ ਦੀ ਨਜ਼ਰ ਵਿਚ ਹੋਰ ਵੀ ਵਧ ਗਈ ਸੀ। ਜਿੱਥੇ ਦਿੱਲੀ ਦੀਆਂ ਸਰਹੱਦਾਂ ਤੇ ਵੀ ਵਾਰੀ-ਵਾਰੀ ਜਾ ਕੇ ਇਨ੍ਹਾਂ ਵੱਲੋਂ ਕਿਸਾਨਾਂ ਦੇ ਹੌਂਸਲੇ ਬੁਲੰਦ ਕੀਤੇ ਗਏ ਅਤੇ ਕਿਸਾਨਾਂ ਨੂੰ ਮਜਬੂਤ ਬਣਾਉਣ ਵਾਸਤੇ ਉਨ੍ਹਾਂ ਦੇ ਹੱਕ ਵਿੱਚ ਬਹੁਤ ਸਾਰੇ ਗੀਤ ਵੀ ਗਾਏ ਗਏ। ਉੱਥੇ ਹੀ ਬਹੁਤ ਸਾਰੇ ਗਾਇਕ ਅਤੇ ਫਿਲਮੀ ਅਦਾਕਾਰ ਅਜਿਹੇ ਹਨ ਜਿਨ੍ਹਾਂ ਵੱਲੋਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਵੀ ਆਪਣੀ ਕਿਸਮਤ ਅਜਮਾਉਣ ਦਾ ਫ਼ੈਸਲਾ ਕੀਤਾ ਗਿਆ। ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਨੇ ਬਹੁਤ ਸਾਰੇ ਗਾਇਕਾਂ ਅਤੇ ਅਦਾਕਾਰਾਂ ਨੂੰ ਆਪਣੀਆਂ ਪਾਰਟੀਆਂ ਵਿਚ ਵੀ ਸ਼ਾਮਲ ਕਰ ਲਿਆ।
ਜਿਨ੍ਹਾਂ ਵੱਲੋਂ ਕਈ ਵੱਖ ਵੱਖ ਵਿਧਾਨ ਸਭਾ ਹਲਕਿਆਂ ਤੋਂ ਚੋਣ ਵੀ ਲੜੀ ਆ ਚੁੱਕੀਆਂ ਹਨ ਅਤੇ ਉਨ੍ਹਾਂ ਦੇ ਸਿਆਸੀ ਸਫ਼ਰ ਦੀ ਕਿਸਮਤ ਦਾ ਫ਼ੈਸਲਾ ਹੁਣ 10 ਮਾਰਚ ਨੂੰ ਹੋਵੇਗਾ। ਪਰ ਅਜਿਹੇ ਲੋਕ ਆਏ ਦਿਨ ਹੀ ਕਈ ਵਿਵਾਦਾਂ ਵਿਚ ਫਸ ਗਏ ਹਨ। ਹੁਣ ਮਸ਼ਹੂਰ ਪੰਜਾਬੀ ਗਾਇਕ ਅਤੇ ਨਵੇਂ-ਨਵੇਂ ਕਾਂਗਰਸ ਵਿੱਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵਿਵਾਦ ਵਿਚ ਫਸ ਗਏ ਸਨ ਅਤੇ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।
ਕਿਉਂਕਿ ਉਨ੍ਹਾਂ ਵੱਲੋਂ ਗਾਏ ਇਕ ਗੀਤ ਸੰਜੂ ਤੇ ਵਿਚ ਕੁਝ ਸ਼ਬਦਾਂ ਨੂੰ ਲੈ ਕੇ ਐਡਵੋਕੇਟ ਸੁਨੀਲ ਮੱਲਣ ਵੱਲੋਂ ਗਾਇਕ ਸਿੱਧੂ ਮੂਸੇਵਾਲਾ ਦੇ ਖ਼ਿਲਾਫ਼ ਜ਼ਿਲ੍ਹਾ ਅਦਾਲਤ ਵਿਚ ਸ਼ਿਕਾਇਤ ਦਰਜ ਕਰਾਈ ਗਈ ਸੀ ਅਤੇ ਦੋਸ਼ ਲਗਾਏ ਗਏ ਸਨ ਕਿ ਉਨ੍ਹਾਂ ਵੱਲੋਂ ਇਸ ਗੀਤ ਦੇ ਜ਼ਰੀਏ ਵਕੀਲਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਜਿਸ ਤੋਂ ਬਾਅਦ ਅਦਾਲਤ ਵੱਲੋਂ ਸੰਮਨ ਜਾਰੀ ਕੀਤੇ ਜਾਣ ਤੇ ਸਿੱਧੂ ਮੂਸੇਵਾਲ ਵਲੋ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਜ਼ਿਲ੍ਹਾ ਅਦਾਲਤ ਵੱਲੋਂ ਇਸ ਮਾਮਲੇ ਸਬੰਧੀ 29 ਮਾਰਚ ਦੀ ਤਰੀਕ ਪਾਈ ਗਈ ਹੈ। ਕਿਉਂਕਿ ਅਦਾਲਤ ਵੱਲੋਂ ਸੁਣਵਾਈ ਦੌਰਾਨ ਸਿੱਧੂ ਮੂਸੇਵਾਲਾ ਤੋਂ ਇਲਾਵਾ 29 ਮਾਰਚ ਦੀ ਹੋਣ ਵਾਲੀ ਸੁਣਵਾਈ ਵਿੱਚ ਇਸ ਗਾਣੇ ਦੇ ਵੀਡੀਓ ਡਾਇਰੈਕਟਰ ਨਵਕਰਨ ਅਤੇ ਸਰਪੰਚ ਅਤੇ ਗ੍ਰਾਮ ਪੰਚਾਇਤ ਨੂੰ ਵੀ ਇਸ ਮਾਮਲੇ ਸਬੰਧੀ ਨੋਟਿਸ ਜਾਰੀ ਕਰ ਦਿਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …