ਆਈ ਤਾਜਾ ਵੱਡੀ ਖਬਰ
ਦੇਸ਼ ਵਿੱਚ ਵਾਪਰਨ ਵਾਲੇ ਸੜਕ ਹਾਦਸਿਆਂ ਵਿਚ ਜਿਥੇ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਉਥੇ ਹੀ ਇਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਪਹਿਲਾਂ ਹੀ ਲੋਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਅਜਿਹੇ ਹਾਦਸਿਆਂ ਤੋਂ ਉਨ੍ਹਾਂ ਦਾ ਬਚਾਅ ਹੋ ਸਕੇ। ਪਰ ਕੁਝ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਬਹੁਤ ਸਾਰੇ ਬੇਕਸੂਰ ਲੋਕ ਆ ਜਾਂਦੇ ਹਨ। ਜਿਨ੍ਹਾਂ ਨਾਲ ਵਾਪਰਨ ਵਾਲੇ ਹਾਦਸਿਆਂ ਦੀ ਖ਼ਬਰ ਸੁਣਦੇ ਹੀ ਪਰਿਵਾਰ ਤੇ ਦੁੱਖਾਂ ਦਾ ਪਹਾੜ ਡਿਗ ਪੈਂਦਾ ਹੈ। ਅਤੇ ਮਾਪਿਆਂ ਲਈ ਆਪਣੇ ਬੱਚਿਆਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ।
ਹੁਣ ਇੱਕ 20 ਸਾਲਾ ਪੰਜਾਬੀ ਮੁੰਡੇ ਦੇ ਮਾਪਿਆਂ ਵੱਲੋਂ ਅਜਿਹਾ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਨਾਲ 4 ਲੋਕਾਂ ਨੂੰ ਜ਼ਿੰਦਗੀ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣੇ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਮਾਰਚ ਨੂੰ ਪ੍ਰੇਮ ਨਗਰ ਲੁਧਿਆਣਾ ਵਿੱਚ ਰਹਿਣ ਵਾਲਾ 20 ਸਾਲਾ ਨੌਜਵਾਨ ਯਸ਼ ਪਾਂਡੇ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਜਿਸ ਨੂੰ ਇਕ ਤੇਜ਼ ਰਫਤਾਰ ਗੱਡੀ ਵੱਲੋਂ ਟੱਕਰ ਮਾਰੀ ਗਈ ਸੀ। ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਸਿਰ ਵਿੱਚ ਲੱਗੀਆਂ ਸਨ ਅਤੇ ਉਸ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਪੀਜੀਆਈ ਹਸਪਤਾਲ ਦਾਖਲ ਕਰਾਇਆ ਗਿਆ ਸੀ।
ਡਾਕਟਰ ਵੱਲੋਂ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਉਸ ਦਾ ਬ੍ਰੇਨ ਪੂਰੀ ਤਰ੍ਹਾਂ ਡੈੱਡ ਹੋ ਚੁੱਕਾ ਸੀ। ਜਿਸ ਬਾਰੇ ਡਾਕਟਰਾਂ ਵੱਲੋਂ ਯਸ਼ ਪਾਂਡੇ ਦੇ ਪਿਤਾ ਨੂੰ ਸਾਰਾ ਕੁਝ ਦੱਸ ਦਿੱਤਾ ਗਿਆ, ਕਿ ਉਹ ਆਪਣੇ ਬੇਟੇ ਦੇ ਅੰਗ ਦਾਨ ਕਰਕੇ ਹੋਰ ਲੋਕਾਂ ਦੇ ਜ਼ਰੀਏ ਆਪਣੇ ਬੇਟੇ ਨੂੰ ਦੁਨੀਆ ਵਿੱਚ ਜਿੰਦਾ ਰਖ ਸਕਦੇ ਹਨ।
ਜਿਸ ਤੋਂ ਬਾਅਦ ਪਰਿਵਾਰ ਵੱਲੋਂ ਬਹੁਤ ਹੀ ਮਜ਼ਬੂਤ ਹੋ ਕੇ ਇਹ ਫੈਸਲਾ ਕੀਤਾ ਗਿਆ ਅਤੇ ਆਪਣੇ ਬੇਟੇ ਦੇ ਅੰਗ ਦਾਨ ਕੀਤੇ ਗਏ। ਜਿਸ ਤੋਂ ਬਾਅਦ ਉਸ ਦਾ ਦਿਲ ਹਵਾਈ ਰਸਤੇ ਮੁੰਬਈ ਇਕ ਵਿਅਕਤੀ ਨੂੰ ਸੁਰੱਖਿਅਤ ਭੇਜਿਆ ਗਿਆ ਅਤੇ ਉਸ ਨੂੰ ਲਗਾਇਆ ਗਿਆ। ਇਸ ਤਰਾਂ ਹੀ ਇਕ ਮਰੀਜ਼ ਨੂੰ ਉਸ ਦੀ ਕਿਡਨੀ,ਇਕ ਮਰੀਜ਼ ਨੂੰ ਕਾਰਨੀਆਂ ਤੇ ਇੱਕ ਮਰੀਜ਼ ਦੇ ਪੈਂਕ੍ਰਿਆਜ਼ ਲਗਾਈਆਂ ਗਈਆਂ। ਮਾਪਿਆਂ ਵੱਲੋਂ ਲਏ ਗਏ ਇਸ ਫੈਸਲੇ ਦੇ ਨਾਲ ਉਨ੍ਹਾਂ ਦੇ ਬੇਟੇ ਵੱਲੋਂ 4 ਲੋਕਾਂ ਨੂੰ ਜਾਂਦੇ ਹੋਏ ਜ਼ਿੰਦਗੀ ਦੇ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …