ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਹੋਣ ਤੇ ਹਸਪਤਾਲ ਦਾ ਰੁੱਖ ਕੀਤਾ ਜਾਂਦਾ ਹੈ। ਜਿੱਥੇ ਜਾ ਕੇ ਉਨ੍ਹਾਂ ਦੀ ਬੀਮਾਰੀ ਦਾ ਹੱਲ ਹੋ ਸਕੇ। ਸਰਕਾਰ ਵੱਲੋਂ ਵੀ ਜਿੱਥੇ ਲੋਕਾਂ ਨੂੰ ਸਿਹਤ ਸੰਬੰਧੀ ਬਹੁਤ ਸਾਰੀਆਂ ਸੁਵਿਧਾਵਾਂ ਸਰਕਾਰੀ ਹਸਪਤਾਲਾਂ ਵਿੱਚ ਜਾਰੀ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਵਿੱਚ ਖੱਜਲ ਖੁਆਰੀ ਤੋਂ ਬਚਾਇਆ ਜਾ ਸਕੇ। ਉਥੇ ਹੀ ਲੋਕਾਂ ਨੂੰ ਫਰੀ ਅਤੇ ਸਸਤਾ ਇਲਾਜ ਵੀ ਮੁਹਈਆ ਕਰਵਾਇਆ ਜਾਂਦਾ ਹੈ ਅਤੇ ਸਾਰੀਆਂ ਸਹੂਲਤਾਂ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਪਰ ਕਈ ਵਾਰ ਸਿਹਤ ਵਿਭਾਗ ਵੱਲੋਂ ਵਰਤੀ ਗਈ ਅਣਗਹਿਲੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਦੀ ਜਾਨ ਤੇ ਬਣ ਆਉਂਦੀ ਹੈ।
ਹੁਣ ਪੰਜਾਬ ਦੇ ਇੱਥੇ ਸਰਕਾਰੀ ਹਸਪਤਾਲਾਂ ਵੱਲੋਂ ਅਜਿਹਾ ਕੰਮ ਕੀਤਾ ਗਿਆ ਹੈ ਕੇ ਸਾਰੇ ਹੈਰਾਨ ਰਹਿ ਗਏ ਹਨ, ਜਿਸ ਦੀ ਚਰਚਾ ਸਭ ਪਾਸੇ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਰਕਾਰੀ ਹਸਪਤਾਲ ਬਠਿੰਡਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਵਿਅਕਤੀ ਨੂੰ ਦੋ ਦਿਨ ਪਹਿਲਾਂ ਬੀਮਾਰ ਹੋਣ ਤੇ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਕਿਉਂਕਿ ਉਸ ਪੀੜਤ ਨੂੰ ਉਲਟੀਆਂ ਲੱਗੀਆਂ ਹੋਈਆਂ ਸਨ ਜਿਸ ਕਾਰਨ ਉਸ ਦੀ ਹਾਲਤ ਕਾਫੀ ਗੰਭੀਰ ਹੋ ਗਈ ਸੀ। ਹਸਪਤਾਲ ਦੇ ਵਿੱਚ ਜਿੱਥੇ ਉਸ ਦੇ ਸਾਰੇ ਟੈਸਟ ਕੀਤੇ ਗਏ ਉੱਥੇ ਹੀ ਉਸ ਦੀ ਐੱਚ ਆਈ ਵੀ ਦੀ ਰਿਪੋਰਟ ਪਾਜ਼ੇਟਿਵ ਕੱਢ ਦਿੱਤੀ ਗਈ।
ਉਸ ਦਿਨ ਸ਼ਨੀਵਾਰ ਹੋਣ ਦੇ ਕਾਰਨ ਜਿਥੇ ਅਗਲੇ ਦਿਨ ਐਤਵਾਰ ਨੂੰ ਛੁੱਟੀ ਹੋਣ ਤੇ ਫ਼ਿਰ ਸੋਮਵਾਰ ਨੂੰ ਦੁਬਾਰਾ ਹੋਰ ਲੈਬ ਵਿੱਚ ਟੈਸਟ ਕਰਵਾਇਆ ਗਿਆ, ਤਾਂ ਉਸ ਵਿਅਕਤੀ ਦੀ ਰਿਪੋਰਟ ਨੈਗਟਿਵ ਆਈ। ਜਿਸ ਤੋਂ ਬਾਅਦ ਉਸ ਵਿਅਕਤੀ ਵੱਲੋਂ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਇਸ ਸਾਰੀ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਨੂੰ ਦਿੱਤੀ ਗਈ ਅਤੇ ਅਜਿਹੀ ਗਲਤੀ ਕਰਨ ਵਾਲੇ ਵਰਕਰਾਂ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ ਜਿਨ੍ਹਾਂ ਵੱਲੋਂ ਅਣਗਹਿਲੀ ਦੇ ਚਲਦਿਆਂ ਹੋਇਆਂ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਪੀੜਤ ਵਿਅਕਤੀ ਵੱਲੋਂ ਦੱਸਿਆ ਗਿਆ ਹੈ ਕਿ ਉਸ ਦੀ ਰਿਪੋਰਟ ਬਾਰੇ ਉਸਨੂੰ ਜਾਣਕਾਰੀ ਹਸਪਤਾਲ ਦੇ ਹੀ ਮੁਲਾਜ਼ਮ ਜਗਸੀਰ ਸਿੰਘ ਵੱਲੋਂ ਦਿੱਤੀ ਗਈ ਸੀ। ਇਸ ਤੋਂ ਪਹਿਲਾ ਵੀ ਬਠਿੰਡਾ ਦੇ ਵਿੱਚ ਬੱਚਿਆਂ ਨੂੰ ਐੱਚਆਈਵੀ ਪੌਜ਼ਿਟਿਵ ਬਲੱਡ ਚੜ੍ਹਾਉਣ ਦਾ ਮਾਮਲਾ ਸਾਹਮਣੇ ਆਇਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …