ਆਈ ਤਾਜਾ ਵੱਡੀ ਖਬਰ
ਪੰਜਾਬ ਭਰ ਦੇ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਕਲ ਨਤੀਜਿਆਂ ‘ਚ ਆਮ ਆਦਮੀ ਪਾਰਟੀ ਨੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ । ਪੂਰੇ ਪੰਜਾਬ ਭਰ ਦੀਆਂ ਨਜ਼ਰਾਂ ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੇ ਟਿਕੀਆਂ ਹੋਈਆਂ ਸਨ l ਇਹਨਾਂ ਚੋਣਾਂ ਨੂੰ ਲੈ ਕੇ ਵੱਖੋ ਵੱਖਰੀਆਂ ਕਿਆਸੀਆਂ ਹਰ ਕਿਸੇ ਵੱਲੋਂ ਲਗਾਈਆਂ ਜਾ ਰਹੀਆਂ ਸਨ , ਇਸ ਵਾਰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਫ਼ੀ ਮਹੱਤਵਪੂਰਨ ਸਨ, ਕਿਉਂਕਿ ਇਸ ਵਾਰ ਪੰਜਾਬ ਦੀ ਸਿਆਸਤ ਵਿਚ ਵੱਖੋ ਵੱਖਰੀਆਂ ਪਾਰਟੀਆਂ ਨੇ ਹਿੱਸਾ ਲਿਆ । ਵੱਖਰੋ ਵੱਖਰੇ ਚਿਹਰੇ ਇਸ ਵਾਰ ਦੀਆਂ ਚੋਣਾਂ ਦੇ ਵਿੱਚ ਸ਼ਾਮਲ ਹੋਏ । ਜਿਨ੍ਹਾਂ ਨੇ ਵੱਖੋ ਵੱਖਰੇ ਤਰੀਕਿਆਂ ਨਾਲ ਵੋਟਰਾਂ ਨੂੰ ਲੁਭਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ l
ਹਾਲਾਂਕਿ ਨਤੀਜੇ ਸਾਫ਼ ਹਨ ਕਿ ਇਸ ਵਾਰ ਸਭ ਤੋਂ ਵੱਧ ਆਮ ਆਦਮੀ ਪਾਰਟੀ ਨੇ ਸੀਟਾਂ ਹਾਸਲ ਕਰਕੇ ਜਿੱਤ ਆਪਣੇ ਨਾਮ ਦਰਜ ਕੀਤੀ ਹੈ । ਉਥੇ ਹੀ ਜੇਕਰ ਗੱਲ ਕੀਤੀ ਜਾਵੇ ਕਿਸਾਨੀ ਅੰਦੋਲਨ ਤੋਂ ਬਾਅਦ ਉਭਰੀ ਇੱਕ ਨਵੀਂ ਪਾਰਟੀ ਸੰਯੁਕਤ ਸਮਾਜ ਮੋਰਚਾ ਦੀ ਤਾਂ, ਇਸ ਵਾਰ ਇਸ ਪਾਰਟੀ ਨੇ ਵੀ ਕਾਫ਼ੀ ਅਹਿਮ ਰੋਲ ਅਦਾ ਕੀਤਾ l ਬੇਸ਼ੱਕ ਇਸ ਪਾਰਟੀ ਦੇ ਹਿੱਸੇ ਕੋਈ ਵੀ ਜਿੱਤ ਦੀ ਸੀਟ ਨਹੀਂ ਪਈ , ਪਰ ਇਸ ਪਾਰਟੀ ਨੇ ਹਰ ਇੱਕ ਜੱਦੋਜਹਿਦ ਕੀਤੀ ਕਿ ਉਹ ਵੋਟਰਾਂ ਨੂੰ ਲੁਭਾ ਸਕੇ l
ਉਥੇ ਹੀ ਇਸ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਤੋਂ ਬਲਬੀਰ ਸਿੰਘ ਰਾਜੇਵਾਲ ਨੇ ਵੀ ਇਨ੍ਹਾਂ ਚੋਣਾਂ ਦੇ ਵਿੱਚ ਕਾਫੀ ਚੰਗਾ ਪ੍ਰਦਰਸ਼ਨ ਕੀਤਾ ਤੇ ਹਲਕਾ ਸਮਰਾਲਾ ਤੋਂ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਤੇ ਸੀਨੀਅਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਚੋਣਾਂ ਲੜ ਰਹੇ ਸਨ, ਜਿੱਥੇ ਉਨ੍ਹਾਂ ਨੂੰ ਚਾਰ ਹਜ਼ਾਰ ਤੋਂ ਵੱਧ ਵੋਟਾਂ ਪਈਆਂ l
ਜ਼ਿਕਰਯੋਗ ਹੈ ਕਿ ਕਿਸਾਨਾਂ ਦੀ ਇਸ ਪਾਰਟੀ ਵੱਲੋਂ ਵੱਖੋ ਵੱਖਰੇ ਤਰੀਕੇ ਨਾਲ ਵੋਟਰਾਂ ਨੂੰ ਲੁਭਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸੀ ਤੇ ਬਲਵੀਰ ਸਿੰਘ ਰਾਜਪਾਲ ਨੂੰ ਆਪਣੇ ਹਲਕੇ ਵਿੱਚ ਇਨ੍ਹਾਂ ਚੋਣਾਂ ਦੌਰਾਨ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ । ਉਨ੍ਹਾਂ ਦੀ ਸਮਰਾਲਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਤਾਰ ਸਿੰਘ ਦਿਆਲਪੁਰੀ ਜੇਤੂ ਰਹੇ । ਇਸੇ ਵਿਚਕਾਰ ਹੁਣ ਉਨ੍ਹਾਂ ਦੇ ਨਾਲ ਸਬੰਧਤ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਲਬੀਰ ਸਿੰਘ ਰਾਜੇਵਾਲ ਦੀ ਜ਼ਮਾਨਤ ਜ਼ਬਤ ਹੋ ਗਈ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …