ਆਈ ਤਾਜਾ ਵੱਡੀ ਖਬਰ
ਕੋਰੋਨਾ ਦੀ ਹਾਹਾਸਕਾਰ ਦੇ ਕਰਕੇ ਦੇਸ਼ ਦੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਜਿਸਦਾ ਬੱਚਿਆਂ ਦੀ ਪੜ੍ਹਾਈ ਤੇ ਵੀ ਬਹੁਤ ਜਿਆਦਾ ਮਾੜਾ ਅਸਰ ਪਿਆ ਹੈ ਬੱਚਿਆਂ ਨੂੰ ਆਨਲਾਈਨ ਕਲਾਸਾਂ ਲਗਾ ਕੇ ਪੜ੍ਹਾਇਆ ਜਾ ਰਿਹਾ ਹੈ ਕਈ ਪ੍ਰੀਖਿਆਵਾਂ ਵੀ ਰੱਦ ਕੀਤੀਆਂ ਗਈਆਂ ਹਨ ਤਾਂ ਜੋ ਇਹ ਵਾਇਰਸ ਬੱਚਿਆਂ ਵਿਚ ਨਾ ਫੈਲ ਜਾਵੇ।
CBSE ਦੀ 12ਵੀਂ ਦੀ ਪ੍ਰੀਖਿਆ ਦੇ ਕਿਸੇ ਵਿਸ਼ੇ ‘ਚ ਅਸਫਲ ਰਹਿਣ ਦੇ ਚੱਲਦਿਆਂ ਕੰਪਾਰਟਮੈਂਟ ਪ੍ਰੀਖਿਆ ਦੇ ਰਹੇ ਵਿਦਿਆਰਥੀਆਂ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਇਹ ਤੈਅ ਹੋ ਗਿਆ ਕਿ ਇਨ੍ਹਾਂ ਵਿਦਿਆਰਥੀਆਂ ਦਾ ਇੱਕ ਸਾਲ ਬਰਬਾਦ ਨਹੀਂ ਹੋਵੇਗਾ। ਇਨ੍ਹਾਂ ਨੂੰ ਕਾਲਜ ‘ਚ ਦਾਖਲਾ ਮਿਲ ਸਕੇਗਾ।ਪਿਛਲੀ ਸੁਣਵਾਈ ‘ਚ ਜਸਟਿਸ ਏ ਏਮ ਖਾਨਵਿਲਕਰ ਦੀ ਅਗਵਾਈ ਵਾਲੀ ਬੈਂਚ ਨੇ ਕੰਪਾਰਟਮੈਂਟ ਦੇ ਰਹੇ ਕਰੀਬ ਦੋ ਲੱਖ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਚਿੰਤਾ ਜਤਾਈ ਸੀ। CBSE ਤੇ UGC ਨੂੰ ਮਸਲੇ ਦਾ ਹੱਲ ਕੱਢਣ ਲਈ ਕਿਹਾ ਸੀ। ਅੱਜ CBSE ਨੇ ਕੋਰਟ ਨੂੰ ਦੱਸਿਆ ਕਿ ਕੰਪਾਰਟਮੈਂਟ ਪ੍ਰੀਖਿਆ ਦਾ ਰਿਜ਼ਲਟ 10 ਅਕਤੂਬਰ ਤਕ ਐਲਾਨ ਦਿੱਤਾ ਜਾਵੇਗਾ। ਉੱਥੇ ਹੀ UGC ਨੇ ਦੱਸਿਆ ਕਿ ਉਸ ਦੇ ਵਿੱਦਿਅਕ ਕੈਲੰਡਰ ਮੁਤਾਬਕ ਕਾਲਜ ‘ਚ ਦਾਖਲਾ 31 ਅਕਤਬੂਰ ਤਕ ਹੋ ਸਕਦਾ ਹੈ।
ਕੋਰਟ ਨੇ ਦੋਵਾਂ ਦੇ ਬਿਆਨ ‘ਤੇ ਤਸੱਲੀ ਪ੍ਰਗਟਾਈ। ਕੋਰਟ ਨੇ ਮੰਨਿਆ ਕਿ ਇਸ ਨਾਲ ਵਿਦਿਆਰਥੀਆਂ ਨੂੰ ਕਾਲਜ ਐਡਮਿਸ਼ਨ ਲਈ ਲੋੜੀਂਦਾ ਸਮਾਂ ਮਿਲ ਜਾਵੇਗਾ। ਪਟੀਸ਼ਨਕਰਤਾ ਅੰਕਿਤਾ ਸੰਵੇਦੀ ਲਈ ਪੇਸ਼ ਵਕੀਲ ਵਿਵੇਕ ਤਨਖਾ ਨੇ ਵੀ ਕੋਰਟ, CBSE ਤੇ UGC ਦਾ ਸ਼ੁਕਰਾਨਾ ਕੀਤਾ। ਇਸ ਤੋਂ ਬਾਅਦ ਕੋਰਟ ਨੇ ਮਾਮਲਾ ਬੰਦ ਕਰ ਦਿੱਤਾ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …