ਆਈ ਤਾਜਾ ਵੱਡੀ ਖਬਰ
ਕੱਲ੍ਹ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੀ ਗਿਣਤੀ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਨੂੰ ਹਰਾਉਂਦੇ ਹੋਇਆਂ ਇਕ ਵੱਡੀ ਜਿੱਤ ਹਾਸਲ ਕੀਤੀ । ਇਸ ਵਾਰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਫ਼ੀ ਖ਼ਾਸ ਸਨ , ਕਿਉਂਕਿ ਇਸ ਵਾਰ ਲੋਕ ਬਦਲਾਓ ਚਾਹੁੰਦੇ ਸਨ , ਜਿਸ ਬਦਲਾਅ ਦੇ ਨਾਂ ਤੇ ਲੋਕਾਂ ਨੇ ਇਸ ਵਾਰ ਵੋਟਾਂ ਪਈਆਂ l ਜਿਸ ਦੇ ਨਤੀਜੇ ਵਜੋਂ ਆਮ ਆਦਮੀ ਪਾਰਟੀ ਦੇ 92 ਸੀਟਾਂ ਨਾਲ ਇੱਕ ਵੱਡੀ ਜਿੱਤ ਹਾਸਿਲ ਕੀਤੀ ਤੇ ਦੂਜੀਆਂ ਰਵਾਇਤੀ ਪਾਰਟੀਆਂ ਨੂੰ ਕਰਾਰੀ ਹਾਰ ਦਾ ਮੂੰਹ ਵੇਖਣਾ ਪਿਆ ।
ਚਰਨਜੀਤ ਸਿੰਘ ਚੰਨੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ ਤੇ ਬਿਕਰਮਜੀਤ ਸਿੰਘ ਮਜੀਠੀਆ ਵਰਗੇ ਦਿੱਗਜ ਨੇਤਾਵਾਂ ਦੀ ਕਰਾਰੀ ਹਾਰ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਜਾ ਰਹੇ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ 14 ਮਾਰਚ ਨੂੰ ਕੋਰ ਕਮੇਟੀ ਦੀ ਬੈਠਕ ਬੁਲਾਈ ਹੈ l ਬੈਠਕ ਦੇ ਵਿੱਚ ਪੰਜਾਬ ਦੀਆਂ ਚੋਣਾਂ ਦੇ ਜੋ ਨਤੀਜੇ ਸਾਹਮਣੇ ਆਏ ਹਨ ਉਸ ਦੀ ਸਮੀਖਿਆ ਕੀਤੀ ਜਾਵੇਗੀ l
ਦੱਸ ਦੇਈਏ ਕਿ ਚੰਡੀਗੜ੍ਹ ‘ਚ ਪਾਰਟੀ ਮੁੱਖ ਦਫਤਰ ਵਿਚ ਚੌਦਾਂ ਮਾਰਚ ਨੂੰ ਦੁਪਹਿਰ ਦੇ ਦੋ ਵਜੇ ਇਹ ਬੈਠਕ ਕੀਤੀ ਜਾਵੇਗੀ l ਜਿਸ ਦੇ ਵਿਚ ਅਹਿਮ ਮੁੱਦਿਆਂ ਤੇ ਵਿਚਾਰ ਚਰਚਾ ਹੋ ਸਕਦੀ ਹੈ । ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਸਿਰਫ ਤਿੰਨ ਹੀ ਸੀਟਾਂ ਮਿਲੀਆਂ ਨੇ ਉੱਥੇ ਹੀ ਗੱਠਜੋੜ ਸਹਿਯੋਗੀ ਬਹੁਜਨ ਸਮਾਜ ਪਾਰਟੀ ਨੂੰ ਇਕ ਸੀਟ ਤੇ ਨਾਲ ਹੀ ਸਬਰ ਕਰਨਾ ਪਿਆ ਹੈ । ਜਿਹਨਾਂ ਨਤੀਜਿਆਂ ਤੋਂ ਨਿਰਾਸ਼ ਹੋ ਕੇ ਹੁਣ ਸੁਖਬੀਰ ਸਿੰਘ ਬਾਦਲ ਨੇ 14 ਮਾਰਚ ਨੂੰ ਇਕ ਕੋਰ ਕਮੇਟੀ ਦੀ ਬੈਠਕ ਬੁਲਾ ਲਈ ਹੈ l
ਜਿਸ ਵਿੱਚ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਤੇ ਵਿਚਾਰ ਚਰਚਾ ਕੀਤੀ ਜਾਵੇਗੀ । ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ ਬਹੁਤ ਸਾਰੇ ਦਿੱਗਜ ਲੀਡਰਾਂ ਨੂੰ ਕਰਾਰੀ ਹਾਰ ਦਾ ਮੂੰਹ ਵੇਖਣਾ ਪਿਆ , ਜੋ ਦਿੱਗਜ ਨੇਤਾ ਸਿਆਸਤ ਨਾਲ ਪਿਛਲੇ ਕਈ ਸਾਲਾਂ ਤੋਂ ਜੁੜੇ ਹੋਏ ਸਨ ਪਰ ਉਨ੍ਹਾਂ ਨੂੰ ਮਾਤ ਦਿੰਦੇ ਹੋਏ ਕਈ ਨਵੇਂ ਚਿਹਰਿਆਂ ਦੀ ਜਿੱਤ ਹਾਸਲ ਕੀਤੀ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …