ਆਈ ਤਾਜਾ ਵੱਡੀ ਖਬਰ
ਪਿਛਲੇ ਦੋ ਹਫ਼ਤਿਆਂ ਤੋਂ ਜਿਥੇ ਲਗਾਤਾਰ ਰੂਸ ਵੱਲੋਂ ਯੂਕਰੇਨ ਉਪਰ ਹਮਲੇ ਕੀਤੇ ਜਾ ਰਹੇ ਹਨ ਉਥੇ ਹੀ ਇਨ੍ਹਾਂ ਹਮਲਿਆਂ ਨੂੰ ਰੋਕਣ ਵਾਸਤੇ ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਉਪਰ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਰੂਸ ਵੱਲੋਂ ਪਹਿਲਾਂ ਇਹਨਾਂ ਹਮਲਿਆਂ ਤੋਂ ਇਨਕਾਰ ਕੀਤਾ ਜਾ ਰਿਹਾ ਸੀ। ਜਿੱਥੇ ਪਹਿਲਾਂ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਇਹ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ ਕਿ ਰੂਸ ਵੱਲੋਂ ਯੂਕਰੇਨ ਉਪਰ ਹਮਲਾ ਕੀਤਾ ਜਾਵੇਗਾ ਕਿਉਂਕਿ ਉਸ ਵੱਲੋਂ ਪਹਿਲਾਂ ਹੀ ਆਪਣੀਆਂ ਫ਼ੌਜਾਂ ਨੂੰ ਸਰਹੱਦ ਤੇ ਤਾਇਨਾਤ ਕਰ ਦਿੱਤਾ ਗਿਆ ਸੀ। ਪਰ ਰੂਸ ਵੱਲੋਂ ਇਸ ਹਮਲੇ ਤੋਂ ਇਨਕਾਰ ਕਰ ਦਿੱਤਾ ਗਿਆ ਸੀ।
ਉਸ ਤੋਂ ਪਿੱਛੋਂ ਅਚਾਨਕ ਹੀ ਰੂਸ ਵੱਲੋਂ ਯੂਕਰੇਨ ਉਪਰ ਹਮਲਾ ਕਰ ਦਿੱਤਾ ਗਿਆ ਇਸ ਹਮਲੇ ਵਿੱਚ ਯੂਕਰੇਨ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਹੁਣ ਜਸਟਿਨ ਟਰੂਡੋ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕੈਨੇਡਾ ਚ ਟਰੁਡੋ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਜਿੱਥੇ ਬਹੁਤ ਸਾਰੇ ਨਾਗਰਿਕਾਂ ਦੀ ਸਹਾਇਤਾ ਕੀਤੀ ਜਾਂਦੀ ਹੈ। ਉੱਥੇ ਹੀ ਤਾਲਿਬਾਨ ਵੱਲੋਂ ਕੀਤੇ ਗਏ ਵਿਦਰੋਹ ਨੂੰ ਦੇਖਦੇ ਹੋਏ ਵੀ ਬਹੁਤ ਸਾਰੇ ਲੋਕਾਂ ਨੂੰ ਸ਼ਰਨ ਦਿੱਤੀ ਗਈ ਸੀ।
ਹੁਣ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਯੂਕਰੇਨ ਦੇ ਲੋਕਾਂ ਨੂੰ ਕੈਨੇਡਾ ਵਿਚ ਸ਼ਰਨ ਦਿੱਤੇ ਜਾਣ ਦਾ ਐਲਾਨ ਕੀਤਾ ਹੈ। ਵੀਰਵਾਰ ਨੂੰ ਜਿੱਥੇ ਜਸਟਿਨ ਟਰੂਡੋ ਵੱਲੋਂ ਪੋਲੈਂਡ ਦਾ ਦੌਰਾ ਕੀਤਾ ਗਿਆ ਹੈ। ਉਥੇ ਹੀ ਪੋਲੈਂਡ ਵਿਚ ਯੂਕਰੇਨ ਦੇ ਪੰਦਰਾਂ ਲੱਖ ਦੇ ਕਰੀਬ ਲੋਕਾਂ ਵੱਲੋਂ ਸ਼ਰਣ ਲਈ ਗਈ ਹੈ ਜਿਸ ਨੂੰ ਦੇਖਦੇ ਹੋਏ ਉਹਨਾਂ ਨੇ ਐਲਾਨ ਕੀਤਾ ਹੈ ਕਿ ਯੂਕਰੇਨ ਨੂੰ ਛੱਡਣ ਵਾਲੇ ਲੋਕਾਂ ਨੂੰ ਕੈਨੇਡਾ ਵੱਲੋਂ ਆਪਣੇ ਦੇਸ਼ ਅੰਦਰ ਸ਼ਰਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਸਹਾਇਤਾ ਲਗਾਤਾਰ ਕੀਤੀ ਜਾ ਰਹੀ ਹੈ।
ਉੱਥੇ ਹੀ ਉਨ੍ਹਾਂ ਵੱਲੋਂ ਇਮੀਗ੍ਰੇਸ਼ਨ ਪ੍ਰਕਿਰਿਆਵਾਂ ਨੂੰ ਵੀ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ ਜਿਸ ਦੇ ਜ਼ਰੀਏ ਯੂਕ੍ਰੇਨ ਦੇ ਬਹੁਤ ਸਾਰੇ ਲੋਕ ਕੈਨੇਡਾ ਵਿਚ ਆ ਕੇ ਸ਼ਰਨ ਲੈ ਸਕਣ। ਇਸ ਬਾਰੇ ਜਿੱਥੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਵੀ ਮੁਲਾਕਾਤ ਕੀਤੀ ਗਈ ਹੈ। ਉਥੇ ਹੀ ਉਨ੍ਹਾਂ ਵੱਲੋਂ ਪੋਲੈਂਡ ਵਿਚ ਪਨਾਹ ਦੇਣ ਵਾਲੇ ਸ਼ਰਨਾਰਥੀਆਂ ਦੀ ਮਦਦ ਲਈ ਵੀ ਪੇਸ਼ਕਸ਼ ਕੀਤੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …