ਆਈ ਤਾਜਾ ਵੱਡੀ ਖਬਰ
ਪੰਜਾਬ ਭਰ ਦੇ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਤੋਂ ਬਾਅਦ ਪੰਜਾਬ ਦੇ ਲੋਕਾਂ ਵਿਚ ਕਾਫੀ ਖੁਸ਼ੀ ਪਾਈ ਜਾ ਰਹੀ ਹੈ । ਭਗਵੰਤ ਮਾਨ ਲਗਾਤਾਰ ਨੂੰ ਵੱਖ ਵੱਖ ਲੀਡਰਾਂ ਦੇ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ । ਇਸੇ ਖੁਸ਼ੀ ਨੂੰ ਸਾਂਝਾ ਕਰਨ ਲਈ ਅੱਜ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਦਿੱਲੀ ਪਹੁੰਚੇ ਸਨ ,ਜਿੱਥੇ ਉਨ੍ਹਾਂ ਦੇ ਵੱਲੋਂ ਅਰਵਿੰਦ ਕੇਜਰੀਵਾਲ ਦੇ ਪੈਰ ਛੂਹ ਕੇ ਕੇਜਰੀਵਾਲ ਤੋਂ ਆਸ਼ੀਰਵਾਦ ਲਿਆ ਤੇ ਕੇਜਰੀਵਾਲ ਨੇ ਉਨ੍ਹਾਂ ਨੂੰ ਗਲੇ ਲਗਾਇਆ । ਇਸੇ ਮੁਲਾਕਾਤ ਨੂੰ ਲੈ ਕੇ ਹੁਣ ਵਿਰੋਧੀ ਧਿਰ ਦੇ ਲੀਡਰ ਭਗਵੰਤ ਮਾਨ ਤੇ ਨਿਸ਼ਾਨਾ ਸਾਧਦੇ ਹੋਏ ਨਜ਼ਰ ਆ ਰਹੇ ਹਨ ।
ਦਰਅਸਲ ਇਸ ਨੂੰ ਲੈ ਕੇ ਹੁਣ ਭਾਜਪਾ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਭਗਵੰਤ ਮਾਨ ਤੇ ਨਿਸ਼ਾਨਾ ਸਾਧਿਆ ਹੈ ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਆਪਣੇ ਸਿਰ ਦਾ ਤਾਜ ਦਿੱਤਾ ਤੇ ਭਗਵੰਤ ਮਾਨ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਆਪਣਾ ਆਦਰਸ਼ ਮੰਨਦੇ ਹਨ । ਪਰ ਅੱਜ ਉਹ ਆਪਣੇ ਸਾਰੇ ਆਦਰਸ਼ਾਂ ਨੂੰ ਭੁੱਲ ਚੁੱਕੇ ਹਾਂ ਤੇ ਉਸੇ ਦਸਤਾਰ ਨੂੰ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੇ ਪੈਰਾਂ ਵਿੱਚ ਪਾਇਆ ਹੈ ਤੇ ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਵੀ ਕੀਤਾ ਸੀ ਠੀਕ ਇਸੇ ਤਰ੍ਹਾਂ ਉਹ ਸੋਨੀਆ ਗਾਂਧੀ ਦੇ ਪੈਰਾਂ ਵਿਚ ਜਾ ਕੇ ਨਤਮਸਤਕ ਹੋਏ ਸਨ ਅਤੇ ਪੰਜਾਬ ਦੇ ਲੋਕ ਅੱਜ ਤਕ ਇਸ ਗੱਲ ਦੇ ਲਈ ਉਨ੍ਹਾਂ ਨੂੰ ਮੁਆਫ ਨਹੀਂ ਕਰ ਸਕੇ ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਅੱਜ ਪੰਜਾਬ ਤੇ ਪੰਜਾਬੀਅਤ ਨੂੰ ਜਾ ਕੇ ਸੰਦੇਸ਼ ਦੇਣਗੇ ਕਿ ਅਰਵਿੰਦ ਕੇਜਰੀਵਾਲ ਦੇ ਪੈਰਾਂ ਵਿਚ ਅੱਜ ਸਿੱਖੀ ਡਿੱਗ ਪਈ ਹੈ ਤੇ ਇੰਝ ਲੱਗ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਇਸ ਗੱਲ ਦਾ ਇੰਤਜ਼ਾਰ ਕਰ ਰਹੇ ਹਨ ਕਿ ਕਦੋਂ ਭਗਵੰਤ ਮਾਨ ਕਦੋਂ ਉਨ੍ਹਾਂ ਦੇ ਪੈਰਾਂ ਵਿੱਚ ਡਿੱਗਣ ਅਤੇ ਉਹ ਪੰਜਾਬੀਆਂ ਨੂੰ ਇਹ ਸੰਦੇਸ਼ ਦੇਣ ਕਿ ਪੰਜਾਬ ਅੱਜ ਉਨ੍ਹਾਂ ਦੇ ਪੈਰਾਂ ਵਿੱਚ ਹੈ ।
ਜ਼ਿਕਰਯੋਗ ਹੈ ਕਿ ਕੱਲ ਪੰਜਾਬ ਭਰ ਦੇ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਗਏ, ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਨਾਲ ਜਿੱਤ ਹਾਸਲ ਕੀਤੀ । ਜਿਸ ਦੇ ਚਲਦੇ ਹੁਣ ਲਗਾਤਾਰ ਵਿਰੋਧੀਆਂ ਦੇ ਵੱਲੋਂ ਆਮ ਆਦਮੀ ਪਾਰਟੀ ਨੂੰ ਜਿੱਥੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਕਈ ਲੀਡਰਾਂ ਦੇ ਵੱਲੋਂ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਉਨ੍ਹਾਂ ਤੇ ਨਿਸ਼ਾਨੇ ਸਾਧੇ ਜਾ ਰਹੇ ਹਨ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …